Nabaz-e-punjab.com

ਪੈਰੀਫੇਰੀ ਮਿਲਕਮੈਨ ਯੂਨੀਅਨ ਵੱਲੋਂ ਮੰਗਾਂ ਸਬੰਧੀ ਵਿਸ਼ਾਲ ਰੋਸ ਧਰਨਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਅਕਤੂਬਰ:
ਪੈਰੀਫੇਰੀ ਮਿਲਕਮੈਨ ਯੂਨੀਅਨ ਚੰਡੀਗੜ੍ਹ-ਮੁਹਾਲੀ ਵੱਲੋਂ ਅੱਜ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਨੇੜੇ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਯੂਨੀਅਨ ਆਗੂਆਂ ਨੇ ਦੋਧੀਆਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਲਾਂ ’ਤੇ ਚਰਚਾ ਕਰਦਿਆਂ ਸਮੱਸਿਆਵਾਂ ਦਾ ਸਥਾਈ ਹੱਲ ਕਰਨ ਦੀ ਮੰਗ ਕੀਤੀ। ਯੂਨੀਅਨ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਭਾਗੋਮਾਜਰਾ ਨੇ ਕਿਹਾ ਕਿ ਦੋਧੀ ਸਹਾਇਕ ਧੰਦੇ ਵਜੋਂ ਦੁੱਧ ਦਾ ਕਾਰੋਬਾਰ ਕਰ ਰਹੇ ਹਨ ਪਰ ਸਮੇਂ ਦੀਆਂ ਸਰਕਾਰਾਂ ਦੀ ਅਣਗਿਹਲੀ ਕਾਰਨ ਦੁੱਧ ਦਾ ਧੰਦਾ ਡਾਵਾਂਡੋਲ ਹੁੰਦਾ ਜਾ ਰਿਹਾ ਹੈ। ਦੁੱਧ ਦੇ ਧੰਦੇ ਨੂੰ ਪ੍ਰਫੁੱਲਤ ਕਰਨ ਲਈ ਸਰਕਾਰ ਤੋਂ ਸਹੂਲਤਾਂ ਦੀ ਮੰਗ ਕਰਦਿਆਂ ਉਨ੍ਹਾਂ ਕਿਹਾ ਕਿ ਪਸ਼ੂਆਂ ਦੇ ਇਲਾਜ਼ ਲਈ ਦਵਾਈ ਦਾ ਪ੍ਰਬੰਧ ਕੀਤਾ ਜਾਵੇ ਅਤੇ ਵੈਟਰਨਰੀ ਹਸਪਤਾਲਾਂ ਵਿੱਚ ਡਾਕਟਰ ਅਤੇ ਹੋਰ ਲੋੜੀਂਦਾ ਸਟਾਫ਼ ਮੁਹੱਈਆ ਕੀਤਾ ਜਾਵੇ ਤਾਂ ਜੋ ਪਸ਼ੂ ਪਾਲਕ ਆਪਣੇ ਪਸ਼ੂਆਂ ਦਾ ਇਲਾਜ ਕਰਵਾ ਸਕਣ। ਉਨ੍ਹਾਂ ਕਿਹਾ ਕਿ ਦੁਧਾਰੂ ਪਸ਼ੂਆਂ ਲਈ ਖੁਰਾਕ ਸਮਗਰੀ ਬਹੁਤ ਘਟੀਆਂ ਆ ਰਹੀ ਹੈ ਅਤੇ ਪਸ਼ੂਆਂ ਦੀ ਖੁਰਾਕ ਦੀ ਸ਼ੁੱਧਤਾ ਲਈ ਫੀਡ-ਖਲ ਵਿਕਰੇਤਾਵਾਂ ’ਤੇ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਮੰਗ ਕੀਤੀ ਕਿ ਫੂਡ ਅਡਲਟਰੇਸ਼ਨ ਐਕਟ ਨੂੰ ਸਮੇਂ ਮੁਤਾਬਕ ਸੋਧ ਕੇ ਦੁਬਾਰਾ ਬਣਾਇਆ ਜਾਵੇ।
ਇਸ ਮੌਕੇ ਪ੍ਰਧਾਨ ਸੁਖਵਿੰਦਰ ਸਿੰਘ ਬਾਸੀਆਂ, ਚੇਅਰਮੈਨ ਜਸਵੀਰ ਸਿੰਘ ਨਰੈਣਾ, ਸਰਪ੍ਰਸਤ ਦਲਜੀਤ ਸਿੰਘ ਮਨਾਣਾ, ਸੰਤ ਸਿੰਘ ਕੁਰੜੀ, ਲਖਮੀਰ ਸਿੰਘ ਧਰਮਞੜ੍ਹ, ਦਰਸ਼ਲ ਸਿੰਘ ਬੀਰਾਮਾਜਰੀ, ਬਲਵਿੰਦਰ ਸਿੰਘ ਬੀੜ, ਮਨਜੀਤ ਸਿੰਘ ਹੁਲਕਾ, ਜਗੀਰ ਸਿੰਘ ਕੰਬਾਲਾ, ਸਤਪਾਲ ਸਿੰਘ ਸਵਾੜਾ, ਮਨਜੀਤ ਸਿੰਘ ਸੈਣੀ ਪ੍ਰਧਾਨ ਜ਼ੀਰਕਪੁਰ, ਬਰਖਾ ਰਾਮ ਪ੍ਰਧਾਨ ਡੇਰਾਬੱਸੀ, ਗੁਰਨਾਮ ਸਿੰਘ ਲਾਲੜੂ, ਕੁਲਦੀਪ ਸਿੰਘ ਪ੍ਰਧਾਨ ਪੰਚਕੂਲਾ, ਗੁਰਮੀਤ ਸਿੰਘ ਰੈਲੋ, ਸੁਰਿੰਦਰ ਸਿੰਘ ਬਰਿਆਲੀ, ਜਸਵੀਰ ਸਿੰਘ ਢਕੋਰਾ, ਰਜਿੰਦਰ ਸਿੰਘ, ਮੋਹਨ ਦੱਪਰ, ਰੂਪ ਸਿੰਘ ਨਟਵਾਲ, ਬਲਵਿੰਦਰ ਸਿੰਘ, ਸੁਰਿੰਦਰ ਸਿੰਘ ਬੀੜ, ਅਵਤਾਰ ਸਿੰਘ ਪਲਹੇੜੀ ਅਤੇ ਪ੍ਰਦੀਪ ਸਿੰਘ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…