ਬੀਬੀ ਜਰਨੈਲ ਕੌਰ ਰਾਮੂਵਾਲੀਆ ਨੂੰ ਦਿੱਤੀ ਅੰਤਿਮ ਵਿਦਾਇਗੀ, ਵੱਡੀ ਗਿਣਤੀ ’ਚ ਪਹੁੰਚੇ ਲੋਕ
ਮੁਹਾਲੀ ਦੇ ਸ਼ਮਸ਼ਾਨਘਾਟ ਵਿੱਚ ਕੀਤਾ ਗਿਆ ਅੰਤਿਮ ਸੰਸਕਾਰ, ਵੱਖ-ਵੱਖ ਸਿਆਸੀ ਆਗੂ ਵੀ ਪਹੁੰਚੇ
ਨਬਜ਼-ਏ-ਪੰਜਾਬ, ਮੁਹਾਲੀ, 7 ਜਨਵਰੀ:
ਲੋਕ ਭਲਾਈ ਪਾਰਟੀ ਦੇ ਕੌਮੀ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਦੀ ਪਤਨੀ ਅਤੇ ਭਾਜਪਾ ਦੀ ਕੌਮੀ ਕਾਰਜਕਾਰਨੀ ਦੀ ਮੈਂਬਰ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਦੇ ਮਾਤਾ ਬੀਬੀ ਜਰਨੈਲ ਕੌਰ ਗਿੱਲ ਰਾਮੂਵਾਲੀਆ (86) ਜਿਨ੍ਹਾਂ ਦਾ ਬੀਤੇ ਦਿਨੀਂ ਦੇਹਾਂਤ ਹੋ ਗਿਆ ਸੀ। ਉਨ੍ਹਾਂ ਦਾ ਅੱਜ ਮੁਹਾਲੀ ਦੇ ਸ਼ਮਸ਼ਾਨਘਾਟ ਵਿਖੇ ਅੰਤਿਮ ਸਸਕਾਰ ਕੀਤਾ ਗਿਆ। ਬੀਬੀ ਰਾਮੂਵਾਲੀਆ ਨੂੰ ਉਨ੍ਹਾਂ ਦੇ ਬੇਟੇ ਨਵਤੇਜ ਸਿੰਘ ਗਿੱਲ ਨੇ ਅਗਨੀ ਦਿਖਾਈ। ਇਸ ਮੌਕੇ ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ, ਭਾਜਪਾ ਆਗੂ ਅਮਨਜੋਤ ਕੌਰ ਰਾਮੂਵਾਲੀਆ ਅਤੇ ਪਾਇਲਟ ਨਵਜੋਤ ਕੌਰ, ਜਵਾਈ ਅਜੈ ਜਾਂਗੀਦ, ਗਾਇਕ ਤੇ ਅਦਾਕਾਰਾ ਹਰਭਜਨ ਮਾਨ, ਹਰਦੀਪ ਕੌਰ, ਡਾ. ਸਮੀਰ, ਡਾ. ਹਮਜੋਲ ਸਿੰਘ ਹਾਜ਼ਰ ਸਨ।
ਇਸ ਮੌਕੇ ‘ਆਪ’ ਵਿਧਾਇਕ ਕੁਲਵੰਤ ਸਿੰਘ, ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ, ਭਾਜਪਾ ਦੇ ਸੂਬਾ ਮੀਤ ਪ੍ਰਧਾਨ ਸੁਭਾਸ਼ ਸ਼ਰਮਾ, ਤੇਜਿੰਦਰ ਸਿੰਘ ਸਰਾਂ, ਜਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ, ਅਕਾਲੀ ਦਲ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ, ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ, ਰਣਜੀਤ ਸਿੰਘ ਛੱਜਲਵੱਢੀ ਤੇ ਜੀਪੀ ਸਿੰਘ (ਦੋਵੇਂ ਸਾਬਕਾ ਵਿਧਾਇਕ), ਐਡਵੋਕੇਟ ਪਰਮਜੀਤ ਸਿੰਘ ਬਰਾੜ, ਚਰਨਜੀਤ ਸਿੰਘ ਬਰਾੜ, ਸਾਬਕਾ ਐੱਸਐੱਸਪੀ ਰਜਿੰਦਰ ਸਿੰਘ ਸੋਹਲ, ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਕੌਂਸਲਰ ਸਰਬਜੀਤ ਸਿੰਘ ਸਮਾਣਾ, ਸਾਬਕਾ ਕੌਂਸਲਰ ਪਰਮਜੀਤ ਸਿੰਘ ਕਾਹਲੋਂ ਤੇ ਗੁਰਮੁੱਖ ਸਿੰਘ ਸੋਹਲ, ਯੂਥ ਅਕਾਲੀ ਆਗੂ ਸੋਨੀ ਬੜੀ, ਕਰਮ ਸਿੰਘ ਬਬਰਾ, ਕਮਲਜੀਤ ਸਿੰਘ ਰੂਬੀ, ਮਨਜੀਤ ਸਿੰਘ ਮਾਨ, ਜਥੇਦਾਰ ਅਮਰੀਕ ਸਿੰਘ ਮੁਹਾਲੀ, ਰਾਜਾ ਕੰਵਰਜੋਤ ਸਿੰਘ, ਸ਼ਲਿੰਦਰ ਆਨੰਦ, ਭਾਜਪਾ ਆਗੂ ਲਖਵਿੰਦਰ ਕੌਰ ਗਰਚਾ, ਹਰਦੇਵ ਸਿੰਘ ਉੱਭਾ, ਸੁਖਵਿੰਦਰ ਸਿੰਘ ਗੋਲਡੀ, ਆਰਪੀ ਸ਼ਰਮਾ, ਗੁਰਮੰਦਰ ਸਿੰਘ ਐਸਡੀਐਮ ਖਰੜ, ਅਜੈ ਮਿੱਠੂਖੇੜਾ, ਬਲਜੀਤ ਸਿੰਘ ਅੰਮ੍ਰਿਤਸਰ, ਦਰਸ਼ਨ ਸਿੰਘ ਸ਼ਿਵਜੋਤ, ਗਗਨਦੀਪ ਸਿੰਘ ਬੈਂਸ, ਸਰਬਜੀਤ ਸਿੰਘ ਪਾਰਸ, ਬਲਜੀਤ ਬੱਲੀ, ਸੁਰਿੰਦਰ ਸਿੰਘ ਰੋਡਾ, ਜਸਬੀਰ ਸਿੰਘ ਕੁਰੜੀ, ਰਣਜੀਤ ਸਿੰਘ ਮੌਲੀ, ਰਵੀ ਮਦਨਹੇੜੀ ਸਰਪੰਚ, ਪ੍ਰਦੀਪ ਸਿੰਘ ਭਾਰਜ, ਗੁਰਮੀਤ ਸਿੰਘ ਸ਼ਾਮਪੁਰ ਸਮੇਤ ਵੱਡੀ ਗਿਣਤੀ ਵਿੱਚ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ, ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਅੰਤਿਮ ਵਿਦਾਇਗੀ ਦਿੱਤੀ।