ਪੱਤਰਕਾਰ ਸੁਖਦੀਪ ਸਿੰਘ ਸੋਈ ਨੂੰ ਅੰਤਿਮ ਵਿਦਾਇਗੀ ਦਿੱਤੀ

ਅੰਤਿਮ ਸਸਕਾਰ ਮੌਕੇ ਸਿਆਸੀ ਆਗੂ, ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦੇ ਪਹੁੰਚੇ

ਨਬਜ਼-ਏ-ਪੰਜਾਬ, ਮੁਹਾਲੀ, 28 ਨਵੰਬਰ:
ਮੁਹਾਲੀ ਤੋਂ ਅਜੀਤ ਅਖ਼ਬਾਰ ਦੇ ਸੀਨੀਅਰ ਪੱਤਰਕਾਰ ਸੁਖਦੀਪ ਸਿੰਘ ਸੋਈ ਜਿਨ੍ਹਾਂ ਦਾ ਬੀਤੀ 25 ਨਵੰਬਰ ਨੂੰ ਦਿਲ ਦਾ ਦੌਰਾ ਪੈਣ ਦੇ ਕਾਰਨ ਦੇਹਾਂਤ ਹੋ ਗਿਆ ਸੀ, ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਮੁਹਾਲੀ ਦੇ ਸ਼ਮਸ਼ਾਨਘਾਟ ਵਿੱਚ ਕੀਤਾ ਗਿਆ। ਉਹ ਆਪਣੇ ਪਿੱਛੇ ਪਤਨੀ ਅਤੇ ਦੋ ਬੇਟੀਆਂ ਛੱਡ ਗਏ ਹਨ। ਲੰਘੀ ਰਾਤ ਹੀ ਉਨ੍ਹਾਂ ਦੇ ਭਰਾ ਦੀਪ ਜੋਤ ਸਿੰਘ ਸੋਈ ਆਸਟ੍ਰੇਲੀਆ ਤੋਂ ਵਾਪਸ ਪਰਤੇ ਹਨ।
ਇਸ ਮੌਕੇ ‘ਆਪ’ ਵਿਧਾਇਕ ਕੁਲਵੰਤ ਸਿੰਘ, ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ, ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ, ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਪ੍ਰਭਜੋਤ ਕੌਰ, ਬੱਸੀ ਪਠਾਣਾ ਦੇ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ, ਸੰਗਰੂਰ ਦੇ ਐਸਪੀ ਸੰਗਰੂਰ ਨਵਰੀਤ ਸਿੰਘ ਵਿਰਕ, ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ, ਅਕਾਲੀ ਆਗੂ ਕਿਰਨਬੀਰ ਸਿੰਘ ਕੰਗ, ਹਲਕਾ ਇੰਚਾਰਜ ਪਰਵਿੰਦਰ ਸਿੰਘ ਬੈਦਵਾਨ, ਸਾਬਕਾ ਡਿਪਟੀ ਮੇਅਰ ਮਨਜੀਤ ਸਿੰਘ ਸੇਠੀ, ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਪੀਐਸ ਤੂਰ, ਪੰਜਾਬੀ ਗਾਇਕ ਹਰਦੀਪ ਸਿੰਘ, ਸਿੱਖ ਆਗੂ ਆਰਪੀ ਸਿੰਘ, ਕੌਂਸਲਰ ਰਜਿੰਦਰ ਸਿੰਘ ਰਾਣਾ, ਕਮਲਪ੍ਰੀਤ ਸਿੰਘ ਬੰਨੀ, ਜਸਪ੍ਰੀਤ ਸਿੰਘ ਗਿੱਲ, ਅਕਾਲੀ ਆਗੂ ਐਡਵੋਕੇਟ ਸਿਮਰਨਜੀਤ ਸਿੰਘ ਚੰਦੂਮਾਜਰਾ, ਮੁਹਾਲੀ ਇੰਡਸਟਰੀ ਐਸੋਸੀਏਸ਼ਨ ਦੇ ਪ੍ਰਧਾਨ ਬਲਜੀਤ ਸਿੰਘ ਬਲੈਕ ਸਟੋਨ, ਸਾਬਕਾ ਕੌਂਸਲਰ ਗੁਰਮੀਤ ਸਿੰਘ ਵਾਲੀਆ, ਆਰਪੀ ਸ਼ਰਮਾ, ਸੁਰਿੰਦਰ ਸਿੰਘ ਰੋਡਾ, ਹਰਮਨਪ੍ਰੀਤ ਸਿੰਘ ਪ੍ਰਿੰਸ, ਪਰਮਜੀਤ ਸਿੰਘ ਕਾਹਲੋਂ, ਗੁਰਮੁੱਖ ਸਿੰਘ ਸੋਹਲ, ਹਰਪਾਲ ਸਿੰਘ ਚੰਨਾ ਅਤੇ ਕਮਲਜੀਤ ਸਿੰਘ ਰੂਬੀ, ਅਕਾਲੀ ਆਗੂ ਜਸਵੰਤ ਸਿੰਘ ਭੁੱਲਰ, ਗੁਰਮੀਤ ਸਿੰਘ ਬਾਕਰਪੁਰ, ਆਰੀਅਨ ਗਰੁੱਪ ਦੇ ਚੇਅਰਮੈਨ ਅੰਸ਼ੂ ਕਟਾਰੀਆ, ਕਾਂਗਰਸੀ ਆਗੂ ਰਜਿੰਦਰ ਸਿੰਘ ਧਰਮਗੜ੍ਹ, ਸੰਯੁਕਤ ਅਕਾਲੀ ਦਲ ਦੇ ਮੁੱਖ ਬੁਲਾਰੇ ਦਵਿੰਦਰ ਸਿੰਘ ਸੋਢੀ, ਏਜੀਐਮ ਇੰਡਸਟਰੀ ਬਲਿੰਦਰ ਸਿੰਘ, ਵਪਾਰ ਮੰਡਲ ਦੇ ਜਨਰਲ ਸਕੱਤਰ ਸਰਬਜੀਤ ਸਿੰਘ ਪਾਰਸ, ਬਲਜੀਤ ਸਿੰਘ ਮਠਾੜੂ, ਰਾਉਰਕੇਲਾ ਦੇ ਸਾਬਕਾ ਡਿਪਟੀ ਮੇਅਰ ਐਡਵੋਕੇਟ ਗਗਨਪ੍ਰੀਤ ਸਿੰਘ ਬੈਂਸ, ਐਮਪੀਸੀਏ ਸਾਬਕਾ ਪ੍ਰਧਾਨ ਸ਼ਲਿੰਦਰ ਆਨੰਦ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਕਰਮ ਸਿੰਘ ਬਬਰਾ, ਭਾਈ ਲਾਲੋ ਸੁਸਾਇਟੀ ਦੇ ਪ੍ਰਧਾਨ ਪ੍ਰਦੀਪ ਸਿੰਘ ਭਾਰਜ, ਦਸਮੇਸ਼ ਵੈਲਫੇਅਰ ਕੌਂਸਲ ਦੇ ਪ੍ਰਧਾਨ ਠੇਕੇਦਾਰ ਮਨਜੀਤ ਸਿੰਘ ਮਾਨ, ਸਮਾਜ ਸੇਵੀ ਆਗੂ ਗੁਰਚਰਨ ਸਿੰਘ ਭੰਵਰਾ, ਦਵਿੰਦਰ ਸਿੰਘ ਬਾਜਵਾ, ਰਾਜਾ ਕੰਵਰਜੋਤ ਸਿੰਘ, ਦਮਨਜੋਤ ਸਿੰਘ ਧਾਲੀਵਾਲ, ਕੈਲਾਸ਼ ਸੇਠੀ, ਰੁਪਿੰਦਰ ਸਿੰਘ ਮਲੋਆ, ਪਰਮਜੀਤ ਸਿੰਘ ਚੌਹਾਨ, ਬਲਜਿੰਦਰ ਸਿੰਘ ਭਾਟੀਆ, ਚਰਨਜੀਤ ਸਿੰਘ ਖੁਰਾਨਾ, ਮਾਰਕੀਟ ਵੈਲਫੇਅਰ ਐਸੋਸੀਏਸ਼ਨ ਫੇਜ਼ 5 ਦੇ ਪ੍ਰਧਾਨ ਰਾਜਪਾਲ ਸਿੰਘ ਚੌਧਰੀ, ਜਨਰਲ ਸਕੱਤਰ ਜਸਵਿੰਦਰ ਸਿੰਘ ਜੱਸੀ, ਮਲਕੀਤ ਸਿੰਘ ਖਾਲਸਾ, ਸੁਖਦੀਪ ਸਿੰਘ ਨਿਆਂ ਸ਼ਹਿਰ ਬਡਾਲਾ, ਸਕਾਈ ਹਾਕ ਟਾਈਮਜ਼ ਅਖ਼ਬਾਰ ਦੇ ਮੁੱਖ ਸੰਪਾਦਕ ਡਾ. ਭੁਪਿੰਦਰ ਸਿੰਘ, ਜ਼ਿਲ੍ਹਾ ਪ੍ਰੈਸ ਕਲੱਬ ਐਸ.ਏ.ਐਸ. ਨਗਰ (ਮੁਹਾਲੀ) ਦੇ ਚੇਅਰਮੈਨ ਦਰਸ਼ਨ ਸਿੰਘ ਸੋਢੀ, ਪ੍ਰਧਾਨ ਸਤਵਿੰਦਰ ਸਿੰਘ ਧੜਾਕ, ਪ੍ਰੈਸ ਕਲੱਬ ਐਸ.ਏ.ਐਸ. ਨਗਰ ਦੇ ਜਨਰਲ ਸਕੱਤਰ ਪਰਦੀਪ ਸਿੰਘ ਹੈਪੀ, ਮੀਤ ਪ੍ਰਧਾਨ ਵਿਸ਼ਾਲ ਸ਼ੰਕਰ, ਮੁਹਾਲੀ ਪ੍ਰੈਸ ਕਲੱਬ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਪਟਵਾਰੀ, ਹਰਬੰਸ ਸਿੰਘ ਬਾਗੜੀ, ਸੁਸ਼ੀਲ ਗਰਚਾ ਸਮੇਤ ਪੱਤਰਕਾਰ ਭਾਈਚਾਰੇ ’ਚੋਂ ਕਰਮਜੀਤ ਸਿੰਘ ਚਿੱਲਾ, ਰਣਜੀਤ ਸਿੰਘ ਰਾਣਾ, ਗੁਰਮੀਤ ਸਿੰਘ, ਗੁਰਮੁੱਖ ਸਿੰਘ ਮਾਨ, ਦਵਿੰਦਰ ਸਿੰਘ, ਵਰਿੰਦਰਜੀਤ ਸਿੰਘ, ਕੁਲਵੰਤ ਸਿੰਘ ਗਿੱਲ, ਜਤਿੰਦਰ ਸਭਰਵਾਲ, ਸਾਬਕਾ ਐਸਐਚਓ ਮਹਿੰਦਰ ਸਿੰਘ, ਜਗਤਾਰ ਸਿੰਘ ਘੜੂੰਆਂ ਅਤੇ ਨਜ਼ਦੀਕੀ ਰਿਸ਼ਤੇਦਾਰਾਂ ਸਮੇਤ ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦਿਆਂ, ਕੌਂਸਲਰਾਂ ਅਤੇ ਸ਼ਹਿਰ ਦੇ ਪਤਵੰਤਿਆਂ ਨੇ ਅੰਤਿਮ ਵਿਦਾਇਗੀ ਦਿੱਤੀ।

Load More Related Articles
Load More By Nabaz-e-Punjab
Load More In General News

Check Also

Press Gallery Committee of Punjab Vidhan Sabha unequivocally condemns illegal detention of Punjab mediapersons by Delhi Police

Press Gallery Committee of Punjab Vidhan Sabha unequivocally condemns illegal detention of…