nabaz-e-punjab.com

ਐਸਜੀਪੀਸੀ ਮੈਂਬਰ ਭਾਈ ਹਰਦੀਪ ਸਿੰਘ ਦੀ ਮਾਤਾ ਗੁਰਦੇਵ ਕੌਰ ਨੂੰ ਦਿੱਤੀ ਅੰਤਿਮ ਵਿਦਾਇਗੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਸਤੰਬਰ:
ਮੁਹਾਲੀ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੈਂਬਰ ਭਾਈ ਹਰਦੀਪ ਸਿੰਘ ਦੀ ਮਾਤਾ ਬੀਬੀ ਗੁਰਦੇਵ ਕੌਰ (85) ਜਿਨ੍ਹਾਂ ਦਾ ਬੀਤੇ ਦਿਨੀਂ ਦੇਹਾਂਤ ਹੋ ਗਿਆ ਸੀ। ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਸਥਾਨਕ ਸ਼ਮਸ਼ਾਨਘਾਟ ਵਿੱਚ ਕੀਤਾ ਗਿਆ। ਇਸ ਮੌਕੇ ਵੱਖ ਵੱਖ ਧਾਰਮਿਕ ਸੰਸਥਾਵਾਂ, ਸਿਆਸੀ ਪਾਰਟੀਆਂ ਅਤੇ ਸਮਾਜਸੇਵੀ ਜੱਥੇਬੰਦੀਆਂ ਦੇ ਨੁਮਾਇੰਦਿਆਂ, ਸ਼ਹਿਰ ਦੇ ਪਤਵੰਤੇ ਸੱਜਣਾਂ, ਪਰਿਵਾਰਕ ਮੈਂਬਰਾਂ, ਨਜਦੀਕੀ ਰਿਸ਼ਤੇਦਾਰਾਂ ਅਤੇ ਦੂਰ ਨੇੜਿਓ ਆਏ ਪਰਿਵਾਰ ਦੇ ਸਨੇਹੀਆਂ ਵੱਲੋਂ ਮਾਤਾ ਗੁਰਦੇਵ ਕੌਰ ਨੂੰ ਅੰਤਮ ਵਿਦਾਇਗੀ ਦਿੱਤੀ ਗਈ। ਮਾਤਾ ਨੂੰ ਉਨ੍ਹਾਂ ਦੇ ਤਿੰਨੇ ਪੁੱਤਰਾਂ ਭਾਈ ਹਰਦੀਪ ਸਿੰਘ, ਦਲਬੀਰ ਸਿੰਘ ਅਤੇ ਮਨਜੀਤ ਸਿੰਘ ਵੱਲੋਂ ਸਾਂਝੇ ਤੌਰ ’ਤੇ ਅਗਨੀ ਵਿਖਾਈ ਗਈ। ਇਸ ਮੌਕੇ ਗਿਆਨੀ ਕੇਵਲ ਸਿੰਘ ਸਾਬਕਾ ਜੱਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਵੱਲੋਂ ਅਰਦਾਸ ਕੀਤੀ ਗਈ।
ਭਾਈ ਹਰਦੀਪ ਸਿੰਘ (ਜੋ ਪਿਛਲੇ ਦਿਨੀਂ ਤੋਂ ਕੈਨੇਡਾ ਵਿੱਚ ਗਏ ਹੋਏ ਸਨ) ਵੀ ਅੱਜ ਸਵੇਰੇ ਤੜਕੇ ਹੀ ਵਿਦੇਸ਼ ’ਚੋਂ ਵਾਪਸ ਮੁਹਾਲੀ ਪਰਤੇ ਹਨ। ਉਨ੍ਹਾਂ ਦੇ ਮੁਹਾਲੀ ਪਹੁੰਚਣ ’ਤੇ ਵੱਡੀ ਗਿਣਤੀ ਲੋਕਾਂ ਵੱਲੋਂ ਉਨ੍ਹਾਂ ਦੇ ਨਿਵਾਸ ਅਸਥਾਨ ਤੇ ਪਹੁੰਚ ਕੇ ਪਰਿਵਾਰ ਨਾਲ ਦੁਖ ਸਾਂਝਾ ਕੀਤਾ ਗਿਆ। ਭਾਈ ਹਰਦੀਪ ਸਿੰਘ ਦੇ ਸੈਕਟਰ 70 ਸਥਿਤ ਨਿਵਾਸ ਅਸਥਾਨ ’ਤੇ ਗੁਰਬਾਣੀ ਕੀਰਤਨ ਦਾ ਪ੍ਰਵਾਹ ਲਗਾਤਾਰ ਜਾਰੀ ਹੈ। ਦੁਪਹਿਰ ਵੇਲੇ ਪਰਿਵਾਰ ਵੱਲੋਂ ਮਾਤਾ ਗੁਰਦੇਵ ਕੌਰ ਜੀ ਦੀ ਦੇਹ ਨੂੰ ਅੰਤਿਮ ਸਸਕਾਰ ਲਈ ਮੁਹਾਲੀ ਦੇ ਸ਼ਮਸ਼ਾਨਘਾਟ ਵਿੱਚ ਲਿਜਾਇਆ ਗਿਆ। ਜਿੱਥੇ ਸਿੱਖ ਮਰਿਆਦਾ ਅਨੁਸਾਰ ਮਾਤਾ ਦਾ ਅੰਤਿਮ ਸਸਕਾਰ ਕੀਤਾ ਗਿਆ।
ਇਸ ਮੌਕੇ ਕੈਬਿਨਟ ਮੰਤਰੀ ਬਲਬੀਰ ਸਿੰਘ ਸਿੱਧੂ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਕ੍ਰਿਪਾਲ ਸਿੰਘ ਬਡੂੰਗਰ, ਸਾਬਕਾ ਮੰਤਰੀ ਇੰਦਰਜੀਤ ਸਿੰਘ ਜੀਰਾ, ਮੁੱਖ ਮੰਤਰੀ ਦੀ ਸਾਬਕਾ ਓਐਸਡੀ ਲਖਵਿੰਦਰ ਕੌਰ ਗਰਚਾ, ਸ਼੍ਰੋਮਣੀ ਕਮੇਟੀ ਦੀ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ, ਐਸਜੀਪੀਸੀ ਦੇ ਸਾਬਕਾ ਮੈਂਬਰ ਗੁਰਪ੍ਰਤਾਪ ਸਿੰਘ ਰਿਆੜ ਤੇ ਅਮਰਿੰਦਰ ਸਿੰਘ, ਅਕਾਲੀ ਦਲ ਦੇ ਹਲਕਾ ਇੰਚਾਰਜ ਕੈਪਟਨ ਤੇਜਿੰਦਰ ਪਾਲ ਸਿੰਘ ਸਿੱਧੂ, ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਦੇ ਆਗੂ ਕਰਨੈਲ ਸਿੰਘ ਪੀਰਮੁਹੰਮਦ ਅਤੇ ਸਰਬਜੀਤ ਸਿੰਘ ਸੋਹਲ, ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਰਿਸ਼ਵ ਜੈਨ, ਡਿਪਟੀ ਮੇਅਰ ਮਨਜੀਤ ਸਿੰਘ ਸੇਠੀ, ਮੈਂਬਰ ਪਾਰਲੀਮੈਂਟ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਦੇ ਪੁੱਤਰ ਸਿਮਰਨਜੀਤ ਸਿੰਘ ਚੰਦੂਮਾਜਰਾ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਰਜਿੰਦਰ ਸਿੰਘ ਰਾਣਾ, ਕੌਂਸਲਰ ਕੁਲਜੀਤ ਸਿੰਘ ਬੇਦੀ, ਪਰਮਜੀਤ ਸਿੰਘ ਕਾਹਲੋਂ, ਗੁਰਮੁਖ ਸਿੰਘ ਸੋਹਲ, ਹਰਮਨਪ੍ਰੀਤ ਸਿੰਘ ਪ੍ਰਿੰਸ, ਕਮਲਜੀਤ ਸਿੰਘ ਰੂਬੀ, ਨਰਾਇਣ ਸਿੰਘ ਸਿੱਧੂ, ਗੁਰਦੁਆਰਾ ਤਾਲਮੇਲ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਸੌਂਧੀ, ਜਨਰਲ ਸਕੱਤਰ ਪਰਮਜੀਤ ਸਿੰਘ ਗਿੱਲ, ਸੀ ਮੀਤ ਪ੍ਰਧਾਨ ਮਨਜੀਤ ਸਿੰਘ ਮਾਨ ਅਤੇ ਹੋਰ ਅਹੁਦੇਦਾਰ, ਗੁਰਦੁਆਰਾ ਬੀਬੀ ਭਾਨੀ ਦੇ ਪ੍ਰਧਾਨ ਹਰਿੰਦਰ ਸਿੰਘ ਅਤੇ ਜਨਰਲ ਸਕੱਤਰ ਮਹਿੰਦਰ ਸਿੰਘ ਹਾਜ਼ਰ ਸਨ।
ਇਸ ਤੋਂ ਇਲਾਵਾ ਸ਼ਹਿਰ ਦੇ ਸਮੂਹ ਗੁਰੁਦੁਆਰਾ ਸਾਹਿਬਾਨਾਂ ਦੇ ਪ੍ਰਬੰਧਕ, ਪੈਰਾਗਾਨ ਸੀਨੀਅਰ ਸਕੈਂਡਰੀ ਸਕੂਲ ਸੈਕਟਰ 69 ਦੇ ਮੁਖੀ ਮੋਹਨਬੀਰ ਸਿੰਘ ਸ਼ੇਰਗਿੱਲ, ਵਪਾਰ ਮੰਡਲ ਦੇ ਚੇਅਰਮੈਨ ਸ਼ੀਤਲ ਸਿੰਘ, ਚੀਫ਼ ਪੈਟਰਨ ਕੁਲਵੰਤ ਸਿੰਘ ਚੌਧਰੀ, ਪ੍ਰਧਾਨ ਵਿਨੀਤ ਵਰਮਾ, ਜਨਰਲ ਸਕੱਤਰ ਸਰਬਜੀਤ ਸਿੰਘ ਪਾਰਸ, ਪੰਜਾਬ ਡ੍ਰਾਈਕਲੀਨਰ ਐਸੋਸੀਏਸ਼ਨ ਅੰਮ੍ਰਿਤਸਰ, ਜਲੰਧਰ, ਲੁਧਿਆਣਾ ਅਤੇ ਪਟਿਆਲਾ ਦੇ ਨੁਮਾਇੰਦੇ, ਕੇੱਦਰੀ ਸਿੰਘ ਸਭਾ ਤੋੱ ਖੁਸ਼ਹਾਲ ਸਿੰਘ, ਸਿੱਖ ਮਿਸ਼ਨਰੀ ਕਾਲਜ ਦੇ ਇੰਚਾਰਜ ਪਰਮਜੀਤ ਸਿੰਘ, ਗੁਰੂ ਗੋਬਿੰਦ ਸਿੰਘ ਸਟਡੀ ਸਰਕਲ ਤੋਂ ਜੇਪੀ ਸਿੰਘ, ਹਰਜਿੰਦਰ ਸਿੰਘ, ਬਲਵਿੰਦਰ ਸਿੰਘ ਸਾਗਰ, ਇੰਡਸਟਰੀ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਆਰ ਐਸ ਸਚਦੇਵਾ ਅਤੇ ਗੁਰਮੀਤ ਸਿੰਘ ਭਾਟੀਆ, ਗੁਰਮੀਤ ਸਿੰਘ ਡਿਪਟੀ ਸੈਕਟਰੀ (ਰਿਟਾ), ਕਰਨੈਲ ਸਿੰਘ ਮਾਨ, ਸ਼ਹਿਰ ਦੀਆਂ ਵੱਖ ਵੱਖ ਧਾਰਮਿਕ, ਸਮਾਜਿਕ ਅਤੇ ਨਾਗਰਿਕ ਭਲਾਈ ਸੰਸਥਾਵਾਂ ਦੇ ਨੁਮਾਇੰਦਿਆਂ ਅਤੇ ਪਤਵੰਤਿਆਂ ਵੱਲੋਂ ਵਿਛੜੀ ਰੂਹ ਨੂੰ ਅੰਤਿਮ ਵਿਦਾਇਗੀ ਦਿੱਤੀ ਗਈ। ਮਾਤਾ ਗੁਰਦੇਵ ਕੌਰ ਜੀ ਨਮਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਦੇ ਸਹਿਜ ਪਾਠ ਦੇ ਭੋਗ 23 ਸਤੰਬਰ ਨੂੰ ਪਾਏ ਜਾਣਗੇ। ਅੰਤਮ ਅਰਦਾਸ ਦੁਪਹਿਰ 12.30 ਵਜੇ ਤੋਂ 2 ਵਜੇ ਤੱਕ ਗੁਰੁਦਆਰਾ ਸਾਹਿਬ ਸੈਕਟਰ 70 ਵਿੱਚ ਹੋਵੇਗੀ।

Load More Related Articles
Load More By Nabaz-e-Punjab
Load More In General News

Check Also

ਟੀਡੀਆਈ ਸਿਟੀ ਵਿੱਚ ਸ਼ੋਅਰੂਮ ਦਾ ਲੈਂਟਰ ਡਿੱਗਣ ਕਾਰਨ ਮਜ਼ਦੂਰ ਦੀ ਮੌਤ, ਤਿੰਨ ਜ਼ਖ਼ਮੀ

ਟੀਡੀਆਈ ਸਿਟੀ ਵਿੱਚ ਸ਼ੋਅਰੂਮ ਦਾ ਲੈਂਟਰ ਡਿੱਗਣ ਕਾਰਨ ਮਜ਼ਦੂਰ ਦੀ ਮੌਤ, ਤਿੰਨ ਜ਼ਖ਼ਮੀ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲੀ…