ਇੰਸਪੈਕਟਰ ਗੁਰਜੀਤ ਸਿੰਘ ਦੀ ਮਾਤਾ ਹਰਬੰਸ ਕੌਰ ਨਮਿੱਤ ਅੰਤਿਮ ਅਰਦਾਸ

ਵੱਡੀ ਗਣਤੀ ’ਚ ਪਹੁੰਚੇ ਪੁਲੀਸ ਅਧਿਕਾਰੀਆਂ, ਰਾਜਸੀ, ਸਮਾਜਿਕ ਤੇ ਧਾਰਮਿਕ ਸ਼ਖ਼ਸੀਅਤਾਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਜਨਵਰੀ:
ਪੰਜਾਬ ਪੁਲੀਸ ਦੇ ਮੁਹਾਲੀ ਸਥਿਤ ਸੀਆਈਏ-2 ਦੇ ਇੰਚਾਰਜ ਇੰਸਪੈਕਟਰ ਗੁਰਜੀਤ ਸਿੰਘ ਦੀ ਮਾਤਾ ਅਤੇ ਵਿਧਾਨ ਸਭਾ ਦੇ ਸੇਵਾਮੁਕਤ ਸੁਪਰਡੈਂਟ ਪ੍ਰੇਮ ਸਿੰਘ ਰਾਮਪੁਰੀਆ ਦੀ ਪਤਨੀ ਸ੍ਰੀਮਤੀ ਹਰਬੰਸ ਕੌਰ, ਜਿਨ੍ਹਾਂ ਦਾ ਪਿਛਲੇ ਦਿਨੀਂ ਦਿਹਾਂਤ ਹੋ ਗਿਆ ਸੀ, ਨਮਿੱਤ ਅੰਤਿਮ ਅਰਦਾਸ ਅੱਜ ਇੱਥੋੱ ਦੇ ਫੇਜ਼ ਅੱਠ ਦੇ ਗੁਰਦੁਆਰਾ ਅੰਗੀਠਾ ਸਾਹਿਬ ਵਿਖੇ ਹੋਈ। ਇਸ ਮੌਕੇ ਵੱਡੀ ਗਿਣਤੀ ਵਿੱਚ ਸ਼ਹਿਰ ਅਤੇ ਇਲਾਕੇ ਦੇ ਵਸਨੀਕਾਂ ਨੇ ਸ਼ਿਰਕਤ ਕੀਤੀ।
ਇਸ ਮੌਕੇ ਪੰਜਾਬ ਸਰਕਾਰ ਵੱਲੋਂ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਮਾਤਾ ਹਰਬੰਸ ਕੌਰ ਨੂੰ ਸ਼ਰਧਾਂਜਲੀ ਭੇੱਟ ਕਰਦਿਆਂ ਉਨ੍ਹਾਂ ਦੇ ਪਰਿਵਾਰ ਦੀ ਸਮਾਜਿਕ ਤੇ ਹੋਰ ਸੇਵਾਵਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਜਿੱਥੇ ਸਵਰਗੀ ਬੀਬੀ ਹਰਬੰਸ ਕੌਰ ਦੇ ਪਤੀ ਨੇ ਪੰਜਾਬ ਵਿਧਾਨ ਸਭਾ ਵਿੱਚ ਆਪਣੀਆਂ ਸੇਵਾਵਾਂ ਪੂਰੀ ਤਨਦੇਹੀ ਨਾਲ ਨਿਭਾਈਆਂ, ਉੱਥੇ ਉਨ੍ਹਾਂ ਦਾ ਪੁੱਤਰ ਇੰਸਪੈਕਟਰ ਗੁਰਜੀਤ ਸਿੰਘ ਪੁਲੀਸ ਵਿਭਾਗ ਵਿੱਚ ਪੂਰੀ ਸਮਰਪਿਤ ਭਾਵਨਾ ਨਾਲ ਆਪਣੀਆਂ ਸੇਵਾਵਾਂ ਨਿਭਾ ਰਿਹਾ ਹੈ। ਉਨ੍ਹਾਂ ਪੰਜਾਬ ਸਰਕਾਰ ਵੱਲੋੱ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ।
ਇਸ ਮੌਕੇ ਮੁਹਾਲੀ ਹਲਕੇ ਦੇ ਵਿਧਾਇਕ ਕੁਲਵੰਤ ਸਿੰਘ, ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਲਖਵੀਰ ਸਿੰਘ ਰਾਏ, ਸਾਬਕਾ ਵਿਧਾਇਕ ਨਰਿੰਦਰ ਕੁਮਾਰ ਸ਼ਰਮਾ, ਸੁਖਪਾਲ ਸਿੰਘ ਭੁੱਲਰ, ਜਸਟਿਸ ਨਿਰਮਲ ਸਿੰਘ, ਖਾਦੀ ਬੋਰਡ ਦੇ ਚੇਅਰਮੈਨ ਇੰਦਰਜੀਤ ਸਿੰਘ ਮਾਨ, ਸ਼੍ਰੋਮਣੀ ਕਮੇਟੀ ਮੈਂਬਰ ਸਤਵਿੰਦਰ ਸਿੰਘ ਟੌਹੜਾ, ਦੀਦਾਰ ਸਿੰਘ ਭੱਟੀ, ਤੇਜਿੰਦਰ ਸਿੰਘ ਸੰਧੂ ਸਾਬਕਾ ਚੇਅਰਮੈਨ, ਅਕਾਲੀ ਆਗੂ ਪਰਵਿੰਦਰ ਸਿੰਘ ਸੋਹਾਣਾ ਤੋੱ ਇਲਾਵਾ ਪੰਜਾਬ ਪੁਲੀਸ ਦੇ ਆਈ ਜੀ ਪਰਮਰਾਜ ਸਿੰਘ ਉਮਰਾਨੰਗਲ, ਡੀਆਈਜੀ ਗੁਰਪ੍ਰੀਤ ਸਿੰਘ ਗਿੱਲ, ਡੀ ਆਈ ਜੀ ਹਰਚਰਨ ਸਿੰਘ ਭੁੱਲਰ, ਕਮਾਂਡੈਂਟ ਬਲਵਿੰਦਰ ਸਿੰਘ, ਐਸਪੀ ਸਿਟੀ ਅਕਾਸ਼ਦੀਪ ਸਿੰਘ ਅੌਲਖ, ਐਸਪੀ ਰੂਰਲ ਨਵਰੀਤ ਸਿੰਘ ਵਿਰਕ, ਰਾਜਿੰਦਰ ਸਿੰਘ ਸੋਹਲ, ਮਹਿੰਦਰ ਸਿੰਘ ਮਨੌਲੀ ਸੂਰਤ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਡੀ ਐਸ ਪੀ, ਵੱਖ-ਵੱਖ ਥਾਣਿਆਂ ਦੇ ਮੁਖੀ, ਸੇਵਾਮੁਕਤ ਪੁਲੀਸ ਅਧਿਕਾਰੀ, 99 ਬੈਚ ਦੇ ਪੁਲੀਸ ਇੰਸਪੈਕਟਰਾਂ ਸਮੇਤ ਪੰਜਾਬ ਪੁਲੀਸ ਦੇ ਵੱਡੀ ਗਿਣਤੀ ਵਿੱਚ ਕਰਮਚਾਰੀ ਹਾਜ਼ਰ ਸਨ।
ਇਸ ਤੋਂ ਪਹਿਲਾਂ ਸਵੇਰ ਸਮੇਂ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਵੀ ਪਰਿਵਾਰ ਨਾਲ ਦੁੱਖ ਵੰਡਾਇਆ। ਬੀਬੀ ਜਾਗੀਰ ਕੌਰ, ਪੱਤਰਕਾਰ ਜਤਿੰਦਰ ਸਿੰਘ ਪੰਨੂ, ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੇ ਸ਼ੋਕ ਸੰਦੇਸ਼ ਭੇਜੇ। ਭੋਗ ਮੌਕੇ ਆਪ ਆਗੂ ਹਰਸੁਖਇੰਦਰ ਸਿੰਘ ਬੱਬੀ ਬਾਦਲ, ਫੂਲਰਾਜ ਸਿੰਘ, ਠੇਕੇਦਾਰ ਰਣਜੀਤ ਸਿੰਘ ਮੌਲੀ, ਪੱਤਰਕਾਰ ਕਰਮਜੀਤ ਸਿੰਘ ਚਿੱਲਾ, ਕੇਵਲ ਸਿੰਘ ਰਾਣਾ, ਸੁਖਦੀਪ ਸਿੰਘ ਸੋਈ, ਭੁਪਿੰਦਰ ਸਿੰਘ ਬਨੂੜ, ਸਾਧੂ ਸਿੰਘ ਖਲੌਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕੌਂਸਲਰ, ਪੰਚ-ਸਰਪੰਚ ਤੇ ਹੋਰ ਮੋਹਤਬਰਾਂ ਤੋੱ ਇਲਾਵਾ ਸਮਾਜਿਕ ਅਤੇ ਧਾਰਮਿਕ ਸਖਸ਼ੀਅਤਾਂ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਜ਼ਿਲ੍ਹਾ ਮੁਹਾਲੀ ਪੂਰਨ ਬੰਦ ਰਿਹਾ, 18 ਥਾਵਾਂ ’ਤੇ ਸੜਕਾਂ ਜਾਮ ਕਰਕੇ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ

ਜ਼ਿਲ੍ਹਾ ਮੁਹਾਲੀ ਪੂਰਨ ਬੰਦ ਰਿਹਾ, 18 ਥਾਵਾਂ ’ਤੇ ਸੜਕਾਂ ਜਾਮ ਕਰਕੇ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ ਮੁਹਾਲੀ-ਖਰੜ…