ਮਰਹੂਮ ਡਾ. ਇਕਬਾਲ ਕੌਰ ਦੀ ਨਿੱਘੀ ਯਾਦ ਨੂੰ ਸਮਰਪਿਤ ਖੂਨਦਾਨ ਕੈਂਪ ਲਗਾਇਆ

ਨਬਜ਼-ਏ-ਪੰਜਾਬ, ਮੁਹਾਲੀ, 21 ਅਪਰੈਲ:
ਇੱਥੋਂ ਦੇ ਗੁਰਦੁਆਰਾ ਸਾਹਿਬਜ਼ਾਦਾ ਅਜੀਤ ਸਿੰਘ ਫੇਜ਼-2 ਵਿਖੇ ਮਰਹੂਮ ਡਾ. ਇਕਬਾਲ ਕੌਰ ਦੀ ਯਾਦ ਨੂੰ ਸਮਰਪਿਤ ਖੂਨਦਾਨ ਕੈਂਪ ਲਗਾਇਆ ਗਿਆ। ਮੁਹਾਲੀ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਸਾਬਕਾ ਪ੍ਰਧਾਨ ਜਥੇਦਾਰ ਅਮਰੀਕ ਸਿੰਘ, ਯੂਥ ਆਗੂ ਰਾਜਾ ਕੰਵਰਜੋਤ ਸਿੰਘ ਨੇ ਹਾਜ਼ਰੀ ਲਵਾਈ ਅਤੇ ਖੂਨਦਾਨੀਆਂ ਦਾ ਉਤਸ਼ਾਹ ਵਧਾਇਆ। ਚੰਡੀਗੜ੍ਹ ਦੇ ਸੈਕਟਰ-16 ਦੇ ਸਰਕਾਰੀ ਹਸਪਤਾਲ ਤੋਂ ਆਈ ਟੀਮ ਨੇ 30 ਯੂਨਿਟ ਖੂਨ ਇਕੱਤਰ ਕੀਤਾ।
ਇਸ ਮੌਕੇ ਬੋਲਦਿਆਂ ਕੁਲਜੀਤ ਸਿੰਘ ਬੇਦੀ ਡਿਪਟੀ ਮੇਅਰ ਨਗਰ ਨਿਗਮ ਨੇ ਕਿਹਾ ਕਿ ਇੱਕ ਖੂਨਦਾਨੀ ਪੰਜ ਲੋਕਾਂ ਦੀ ਜਾਨ ਬਚਾਉਂਦਾ ਹੈ ਇਸ ਲਈ ਹਰ ਵਿਅਕਤੀ ਨੂੰ ਆਪਣੀ ਜ਼ਿੰਦਗੀ ਵਿੱਚ ਖੂਨਦਾਨ ਕਰਨਾ ਚਾਹੀਦਾ ਹੈ। ਜਥੇਦਾਰ ਅਮਰੀਕ ਸਿੰਘ ਨੇ ਕਿਹਾ ਕਿ ਖੂਨਦਾਨ ਤੋਂ ਵੱਡਾ ਹੋਰ ਕੋਈ ਦਾਨ ਨਹੀਂ ਹੋ ਸਕਦਾ ਕਿਉਂਕਿ ਇਹ ਜ਼ਿੰਦਗੀ ਬਚਾਉਣ ਵਾਲਾ ਦਾਨ ਹੈ। ਉਨ੍ਹਾਂ ਕਿਹਾ ਕਿ ਅੱਜ ਖੂਨਦਾਨੀਆਂ ਦੀ ਲੋੜ ਹੋਰ ਵੀ ਵੱਧ ਰਹੀ ਹੈ ਕਿਉਂਕਿ ਹਸਪਤਾਲਾਂ ਵਿੱਚ ਵੱਡੀ ਗਿਣਤੀ ਵਿੱਚ ਅਜਿਹੇ ਮਰੀਜ਼ ਹਨ, ਜਿਨਾਂ ਨੂੰ ਖੂਨ ਦੀ ਲੋੜ ਹੈ। ਰਾਜਾ ਕੰਵਰਜੋਤ ਸਿੰਘ ਨੇ ਕਿਹਾ ਕਿ ਖੂਨਦਾਨ ਕਰਨ ਵਾਲਾ ਸਗੋਂ ਜਿਆਦਾ ਸਿਹਤਮੰਦ ਰਹਿੰਦਾ ਹੈ ਅਤੇ ਖੂਨਦਾਨ ਕਰਨ ਨਾਲ ਕੋਈ ਕਮਜ਼ੋਰੀ ਨਹੀਂ ਆਉਂਦੀ।
ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਖੀ ਜੋਗਿੰਦਰ ਸਿੰਘ ਸੋਂਧੀ ਨੇ ਕਿਹਾ ਕਿ ਡਾਕਟਰ ਇਕਬਾਲ ਕੌਰ ਇਸ ਗੁਰਦੁਆਰਾ ਸਾਹਿਬ ਵਿੱਚ ਸੇਵਾ ਕਰਦੇ ਰਹੇ ਹਨ ਪਿਛਲੇ ਸਾਲ ਉਹ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਸਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਯਾਦ ਵਿੱਚ ਪਰਿਵਾਰ ਵੱਲੋਂ ਇਹ ਖੂਨਦਾਨ ਕੈਂਪ ਲਗਾ ਕੇ ਬਹੁਤ ਵੱਡੀ ਸੇਵਾ ਦਾ ਕੰਮ ਕੀਤਾ ਗਿਆ ਹੈ। ਡਾ. ਇਕਬਾਲ ਕੌਰ ਦੇ ਪਤੀ ਇਕਬਾਲ ਇੰਦਰ ਸਿੰਘ ਨੇ ਸਾਰੇ ਖੂਨਦਾਨੀਆਂ ਅਤੇ ਹਾਜ਼ਰ ਪਤਵੰਤੇ ਸੱਜਣਾਂ ਦਾ ਧੰਨਵਾਦ ਕੀਤਾ। ਇਸ ਮੌਕੇ ਡਾਕਟਰਾਂ ਦੀ ਸਮੁੱਚੀ ਟੀਮ ਨੂੰ ਸਿਰੋਪਾਓ ਦੇ ਕੇ ਸਨਮਾਨ ਕੀਤਾ ਗਿਆ ਅਤੇ ਸਮੂਹ ਖੂਨਦਾਨੀਆਂ ਨੂੰ ਸਰਕਾਰੀ ਹਸਪਤਾਲ ਦੇ ਬਲੱਡ ਸੈਂਟਰ ਵੱਲੋਂ ਸਰਟੀਫਿਕੇਟ ਦਿੱਤੇ ਗਏ।

Load More Related Articles
Load More By Nabaz-e-Punjab
Load More In General News

Check Also

ਅਦਾਲਤ ਦੇ ਹੁਕਮਾਂ ’ਤੇ ਮਾਲਵਿੰਦਰ ਮਾਲੀ ਜੇਲ੍ਹ ’ਚੋਂ ਰਿਹਾਅ, ਦੋਸਤ ਨੇ ਭਰਿਆ ਜ਼ਮਾਨਤੀ ਬਾਂਡ

ਅਦਾਲਤ ਦੇ ਹੁਕਮਾਂ ’ਤੇ ਮਾਲਵਿੰਦਰ ਮਾਲੀ ਜੇਲ੍ਹ ’ਚੋਂ ਰਿਹਾਅ, ਦੋਸਤ ਨੇ ਭਰਿਆ ਜ਼ਮਾਨਤੀ ਬਾਂਡ ਪੰਜਾਬ ਸਰਕਾਰ ਤ…