ਸਵਰਗੀ ਇੰਦਰਾ ਗਾਂਧੀ ਨੇ ਦੇਸ਼ ਤੇ ਸਮਾਜ ਲਈ ਹਮੇਸ਼ਾ ਅੱਗੇ ਹੋ ਕੇ ਕੰਮ ਕੀਤਾ: ਬਲਬੀਰ ਸਿੱਧੂ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 20 ਨਵੰਬਰ:
ਜ਼ਿਲ੍ਹਾ ਕਾਂਗਰਸ ਕਮੇਟੀ ਵੱਲੋਂ ਮੁਹਾਲੀ ਦੇ ਵਿਧਾਇਕ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਵਿੱਚ ਸਵਰਗੀ ਪ੍ਰਧਾਨ ਮੰਤਰੀ ਮਰਹੂਮ ਇੰਦਰਾ ਗਾਂਧੀ ਦੇ ਜਨਮ ਦਿਨ ਨੂੰ ਸਮਰਪਿਤ ਇੱਕ ਸਮਾਗਮ ਨੇੜਲੇ ਪਿੰਡ ਪਡਿਆਲਾ ਦੇ ਮੰਦਬੁੱਧੀ ਅਤੇ ਲਵਾਰਿਸ ਕੇਂਦਰ ਪ੍ਰਭ ਆਸਰਾ ਵਿਖੇ ਕਰਵਾਇਆ ਗਿਆ। ਇਸ ਸਮਾਗਮ ਦੌਰਾਨ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਪ੍ਰਭ ਆਸਰਾ ਵਿਚ ਰਹਿ ਰਹੇ ਲਵਾਰਿਸ ਪ੍ਰਾਣੀਆਂ ਨੂੰ ਫਲ ਵੰਡੇ। ਸਮਾਗਮ ਦੌਰਾਨ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਸਵ: ਇੰਦਰਾ ਗਾਂਧੀ ਨੇ ਦੇਸ਼ ਅਤੇ ਸਮਾਜ ਲਈ ਹਮੇਸ਼ਾ ਅੱਗੇ ਹੋ ਕੇ ਕੰਮ ਕੀਤਾ ਅਤੇ ਦੇਸ਼ ਨੂੰ ਤਰੱਕੀ ਦੇ ਰਾਹ ਉਤੇ ਲਿਆਉਣ ਵਿਚ ਅਹਿਮ ਭੂਮੀਕਾ ਨਿਭਾਈ।
ਸ੍ਰੀ ਸਿੱਧੂ ਨੇ ਕਿਹਾ ਕਿ ਦੇਸ਼ ਨੂੰ ਵਿਕਾਸਸ਼ੀਲ ਬਨਾਉਣ ਵਿਚ ਸਵ: ਇੰਦਰਾ ਗਾਂਧੀ ਦੇ ਯੋਗਦਾਨ ਨੂੰ ਭੁਲਾਇਆ ਨਹੀ ਜਾ ਸਕਦਾ। ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਕੱਤਰ ਹਰਕੇਸ਼ ਚੰਦ ਮੱਛਲੀ ਕਲਾਂ ਨੇ ਕਿਹਾ ਕਿ ਜ਼ਿਲ੍ਹਾ ਕਾਂਗਰਸ ਕਮੇਟੀ ਵੱਲੋਂ ਅੱਜ ਜ਼ਿਲ੍ਹੇ ਭਰ ਵਿਚ ਸਵ: ਇੰਦਰਾ ਗਾਂਧੀ ਨੂੰ ਯਾਦ ਕਰਕੇ ਉਸਦਾ ਜਨਮਦਿਨ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਅੱਜ ਵਿਧਾਇਕ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਵਿਚ ਲਵਾਰਿਸ ਪ੍ਰਾਣੀਆਂ ਦੇ ਨਾਲ ਜਨਮਦਿਨ ਮਨਾ ਕੇ ਉਸ ਮਹਾਨ ਸ਼ਖਸ਼ੀਅਤ ਨੂੰ ਯਾਦ ਕੀਤਾ ਗਿਆ। ਇਸ ਦੌਰਾਨ ਬਲਬੀਰ ਸਿੰਘ ਸਿੱਧੂ, ਹਰਕੇਸ਼ ਚੰਦ ਅਤੇ ਹੋਰਨਾਂ ਕਾਂਗਰਸੀ ਆਗੂਆਂ ਨੇ ਲਵਾਰਿਸ ਪ੍ਰਾਣੀਆਂ ਨੂੰ ਫਲ ਵੰਡੇ। ਇਸ ਮੌਕੇ ਗੁਰਚਰਨ ਸਿੰਘ ਭੰਬਰਾ, ਐਚਐਸ ਢਿੱਲੋਂ ਅਤੇ ਸਤਪਾਲ ਸਿੰਘ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…