ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ
ਨਬਜ਼-ਏ-ਪੰਜਾਬ, ਮੁਹਾਲੀ, 31 ਅਗਸਤ:
ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ ਦੇ ਝੰਜੇੜੀ ਕੈਂਪਸ ਵੱਲੋਂ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੈਂਪਸ ਵਿੱਚ ਟ੍ਰਾਈਸਿਟੀ ਦੇ ਪਹਿਲੇ ਬੋਸ਼ ਬ੍ਰਿਜ ਸੈਂਟਰ ਦਾ ਉਦਘਾਟਨ ਕੀਤਾ ਗਿਆ। ਇਸ ਦਾ ਉਦੇਸ਼ ਪਛੜੇ ਪਿਛੋਕੜ ਵਾਲੇ ਵਿਦਿਆਰਥੀਆਂ ਲਈ ਕੈਰੀਅਰ ਦੇ ਨਵੇਂ ਮੌਕਿਆਂ ਨੂੰ ਖੋਲ੍ਹਣਾ ਹੈ। ਇਸ ਸੈਂਟਰ ਦਾ ਉਦਘਾਟਨ ਝੰਜੇੜੀ ਕੈਂਪਸ ਦੇ ਮੈਨੇਜਿੰਗ ਡਾਇਰੈਕਟਰ ਅਰਸ਼ ਧਾਲੀਵਾਲ ਨੇ ਕੀਤਾ।
ਇਸ ਮੌਕੇ ਬੋਲਦਿਆਂ ਅਰਸ਼ ਧਾਲੀਵਾਲ ਨੇ ਕਿਹਾ ਕਿ ਝੰਜੇੜੀ ਕੈਂਪਸ ਵਿੱਚ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆਂ ਦੇ ਨਾਲ-ਨਾਲ ਉਨ੍ਹਾਂ ਨੂੰ ਰੁਜ਼ਗਾਰ ਲਈ ਤਿਆਰ ਕੀਤਾ ਜਾਂਦਾ ਹੈ। ਇਹੀ ਕਾਰਨ ਹੈ ਕਿ ਝੰਜੇੜੀ ਕੈਂਪਸ ਵਿੱਚ ਵਿਦਿਆਰਥੀ ਮੈਰਿਟ ਵਿੱਚ ਆਉਣ ਦੇ ਨਾਲ-ਨਾਲ ਡਿਗਰੀ ਪੂਰੀ ਹੋਣ ਤੋਂ ਪਹਿਲਾ ਹੀ ਬਿਹਤਰੀਨ ਨੌਕਰੀਆਂ ’ਤੇ ਚੁਣੇ ਜਾਂਦੇ ਹਨ। ਝੰਜੇੜੀ ਕੈਂਪਸ ਵਿੱਚ ਸਟਾਰਟ ਅੱਪਸ ਅਤੇ ਇਨਕਿਊਬੇਟਰ ਦੇ ਸੀਈਓ ਡਾ. ਅਤੀ ਪ੍ਰਿਏ ਨੇ ਕਿਹਾ ਕਿ ਬੋਸ਼ ਬਰਿੱਜ ਪ੍ਰੋਗਰਾਮ ਦੇ ਰਾਹੀਂ ਅਸੀਂ ਹਾਸ਼ੀਏ ’ਤੇ ਰਹਿ ਗਏ ਭਾਈਚਾਰਿਆਂ ਦੇ ਬੱਚਿਆਂ ਨੂੰ ਉੱਚਾ ਚੁੱਕਣ ਲਈ ਸਹਾਈ ਹੋਵਾਂਗੇ।