ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ‘ਪੰਜਾਬ ਅਗੇਂਸਟ ਡਰਗ ਅਡਿਕਸ਼ਨ’ ਮੁਹਿੰਮ ਦੀ ਸ਼ੁਰੂਆਤ

ਨਬਜ਼-ਏ-ਪੰਜਾਬ, ਮੁਹਾਲੀ, 30 ਸਤੰਬਰ:
ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਜੱਜ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਅਕਤੂਬਰ ਮਹੀਨੇ ਦੌਰਾਨ ਪੂਰੇ ਪੰਜਾਬ ਵਿੱਚ ‘ਪੰਜਾਬ ਅਗੇਂਸਟ ਡਰਗ ਅਡਿਕਸ਼ਨ’ ਮੁਹਿੰਮ ਚਲਾਈ ਜਾਵੇਗੀ। ਇਸ ਮੁਹਿੰਮ ਦੀ ਸ਼ੁਰੂਆਤ ਵਜੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੁਹਾਲੀ ਵੱਲੋਂ ਵਾਕਾਥਾਨ ਦਾ ਆਯੋਜਨ ਕੀਤਾ ਗਿਆ। ਜਿਸ ਨੂੰ ਜ਼ਿਲ੍ਹਾ ਤੇ ਸੈਸ਼ਨ ਜੱਜ ਹਰਪਾਲ ਸਿੰਘ ਅਤੇ ਅਥਾਰਟੀ ਦੇ ਮੈਂਬਰ ਸਕੱਤਰ ਮਨਜਿੰਦਰ ਸਿੰਘ ਨੇ ਝੰਡੀ ਦਿਖਾਈ। ਇਹ ਵਾਕਾਥਾਨ ਜੋ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੁੱਖ ਦਫ਼ਤਰ ਸੈਕਟਰ-69 ਤੋਂ ਸ਼ੁਰੂ ਹੋ ਕੇ ਸਰਕਾਰੀ ਨਸ਼ਾ ਛੁਡਾਊ ਸੈਂਟਰ ਸੈਕਟਰ-66 ਵਿਖੇ ਸਮਾਪਤ ਹੋਈ। ਜਿਸ ਵਿੱਚ ਜੁਡੀਸ਼ਲ ਅਧਿਕਾਰੀ, ਪੁਲੀਸ ਅਧਿਕਾਰੀ, ਜ਼ਿਲ੍ਹਾ ਪ੍ਰਸਾਸ਼ਨ, ਸਿਹਤ ਤੇ ਸਿੱਖਿਆ ਵਿਭਾਗ ਦੇ ਅਧਿਕਾਰੀ, ਆਰਮੀ ਲਾਅ ਕਾਲਜ ਦੇ ਵਿਦਿਆਰਥੀ ਅਤੇ ਵੱਖ-ਵੱਖ ਖੇਤਰਾਂ ਨਾਲ ਸਬੰਧਤ ਵਿਅਕਤੀਆਂ ਨੇ ਭਾਗ ਲਿਆ।
ਇਸ ਵਾਕਾਥਾਨ ਦਾ ਮਕਸਦ ਲੋਕਾਂ ਵਿੱਚ ਇਹ ਸੰਦੇਸ਼ ਪਹੁੰਚਾਉਣਾ ਸੀ ਕਿ ਕਾਨੂੰਨੀ ਸੇਵਾਵਾਂ ਅਥਾਰਟੀ ਨਸ਼ੇ ਦੇ ਆਦੀ ਵਿਅਕਤੀਆਂ ਦੇ ਮੁੜ ਵਸੇਬੇ ਅਤੇ ਉਨ੍ਹਾਂ ਨੂੰ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਲਈ ਉਨ੍ਹਾਂ ਦੇ ਨਾਲ ਹੈ। ਇਹ ਮੁਹਿੰਮ ਭਲਕੇ ਇੱਕ ਅਕਤੂਬਰ ਤੋਂ ਲੈ ਕੇ 31 ਅਕਤੂਬਰ ਤੱਕ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ/ਸ਼ਹਿਰਾਂ ਵਿੱਚ ਚਲਾਈ ਜਾਵੇਗੀ। ਇਸ ਦੌਰਾਨ ਸਿਹਤ, ਸਿੱਖਿਆ ਅਤੇ ਪੁਲੀਸ ਵਿਭਾਗ ਦੇ ਸਹਿਯੋਗ ਨਾਲ ਰੈਲੀਆਂ, ਵਾਕਾਥਾਨ, ਵਰਕਸ਼ਾਪ ਅਤੇ ਸੈਮੀਨਾਰਾਂ ਦਾ ਆਯੋਜਨ ਕੀਤਾ ਜਾਵੇਗਾ। ਸਕੂਲਾਂ ਅਤੇ ਕਾਲਜਾਂ ਵਿਚ ਡੈਕਲਾਮੇਸ਼ਨ, ਡਿਬੇਟ, ਪੋਸਟਰ ਮੇਕਿੰਗ ਅਤੇ ਚਾਰਟ ਮੇਕਿੰਗ ਆਦਿ ਮੁਕਾਬਲੇ ਕਰਵਾਏ ਜਾਣਗੇ।
ਇਸ ਤੋਂ ਇਲਾਵਾ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਨੂੰ ਉਜਾਗਰ ਕਰਦੇ ਨੁੱਕੜ ਨਾਟਕਾਂ ਦਾ ਵੀ ਆਯੋਜਨ ਕੀਤਾ ਜਾਵੇਗਾ। ਜੇਕਰ ਕੋਈ ਵਿਅਕਤੀ ਜਿਹੜਾ ਕਿ ਨਸ਼ਿਆਂ ਦਾ ਆਦੀ ਹੋਵੇ, ਆਪਣਾ ਇਲਾਜ ਕਰਵਾਉਣਾ ਚਾਹੁੰਦਾ ਹੈ, ਤਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਉਸ ਦੇ ਇਲਾਜ ਦਾ ਪ੍ਰਬੰਧ ਰੀਹੈਬਲੀਟੇਸ਼ਨ ਸੈਂਟਰ ਵਿੱਚ ਮੁਫ਼ਤ ਵਿੱਚ ਕਰਵਾਉਣ ਦਾ ਪ੍ਰਬੰਧ ਕਰੇਗਾ ਅਤੇ ਉਸ ਦੀ ਪਛਾਣ ਗੁਪਤ ਰੱਖੀ ਜਾਵੇਗੀ। ਇਸ ਮੌਕੇ ਹਾਜ਼ਰ ਵਿਅਕਤੀਆਂ ਨੇ ਨਸ਼ੇ ਨਾ ਕਰਨ ਦਾ ਪ੍ਰਣ ਕੀਤਾ।
ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਵਧੀਕ ਮੈਂਬਰ ਸਕੱਤਰ ਸ੍ਰੀਮਤੀ ਸਮ੍ਰਿਤੀ ਧੀਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਬਲਜਿੰਦਰ ਸਿੰਘ, ਚੀਫ਼ ਜੁਡੀਸ਼ਲ ਮੈਜਿਸਟਰੇਟ ਅਨੀਸ਼ ਗੋਇਲ, ਜੇਐਮਆਈਸੀ ਜਗਜੀਤ ਸਿੰਘ, ਜੇਐਮਆਈਸੀ ਐਮ.ਕੇ. ਸਿੰਗਲਾ, ਡੀਐਸਪੀ ਹਰਸਿਮਰਨ ਸਿੰਘ ਬੱਲ, ਮਨੋਰੋਗ ਮਾਹਰ ਡਾ. ਪੂਜਾ ਗਰਗ, ਚਾਈਲਡ ਵੈਲਫੇਅਰ ਕਮੇਟੀ ਦੇ ਚੇਅਰਮੈਨ ਕੁਲਵੰਤ ਸਿੰਘ ਅਤੇ ਆਰਮੀ ਲਾਅ ਕਾਲਜ ਦੇ ਵਿਦਿਆਰਥੀਆਂ ਨੇ ਭਾਗ ਲਿਆ।

Load More Related Articles
Load More By Nabaz-e-Punjab
Load More In General News

Check Also

AAP opposes post of Chief Secretary in Chandigarh, says – An attempt to weaken Punjab’s Claim

AAP opposes post of Chief Secretary in Chandigarh, says – An attempt to weaken Punja…