ਨੌਜਵਾਨਾਂ ਲਈ ਆਨਲਾਈਨ ਕੈਰੀਅਰ ਕੌਂਸਲਿੰਗ ਪ੍ਰੋਗਰਾਮ ਦੀ ਸ਼ੁਰੂਆਤ

ਜ਼ਿਲ੍ਹਾ ਰੁਜ਼ਗਾਰ ਬਿਊਰੋ ‘ਕੈਰੀਅਰ ਦੀ ਚੋਣ ਵਿੱਚ ਅਗਵਾਈ’ ਤੇ ਵੱਖ ਵੱਖ ਸੈਸ਼ਨਾਂ ਚਲਾਏਗਾ: ਏਡੀਸੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਮਈ:
ਜ਼ਿਲ੍ਹਾ ਰੁਜ਼ਗਾਰ ਅਤੇ ਉੱਦਮ ਬਿਊਰੋ ਮੁਹਾਲੀ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਉਨ੍ਹਾਂ ਦੀ ਯੋਗਤਾ ਅਤੇ ਹੁਨਰ ਦੇ ਅਨੁਸਾਰ ਕੈਰੀਅਰ ਦੇ ਰਾਹ ਦੀ ਚੋਣ ਕਰਨ ਲਈ ਮਾਰਗ ਦਰਸ਼ਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵੀਡੀਓ ਕਾਨਫਰੰਸ ਰਾਹੀਂ ਨੌਜਵਾਨਾਂ ਲਈ ਆਨਲਾਈਨ ਕੈਰੀਅਰ ਕਾਉਂਸਲਿੰਗ ਪ੍ਰੋਗਰਾਮ ਦੀ ਸ਼ੁਰੂਆਤ ਕਰਦਿਆਂ ਮੁਹਾਲੀ ਦੀ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਅੱਜ ਵੱਖ-ਵੱਖ ਕਾਲਜਾਂ ਦੇ ਨੌਜਵਾਨਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਡੀਬੀਈਈ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਵੱਖ ਵੱਖ ਖੇਤਰਾਂ ਵਿੱਚ ਨੌਕਰੀਆਂ ਦੇ ਮੌਕਿਆਂ ਲਈ ਤਿਆਰ ਕਰਨਾ ਹੈ।
ਏਡੀਸੀ ਸ੍ਰੀਮਤੀ ਜੈਨ ਨੇ ਕਿਹਾ ਕਿ ਨੌਜਵਾਨਾਂ ਦੀਆਂ ਇਛਾਵਾਂ ਨੂੰ ਪੂਰਾ ਕਰਨ ਲਈ ਜਲ੍ਹਿਾ ਰੁਜਗਾਰ ਅਤੇ ਉੱਦਮ ਬਿਊਰੋ ਕੈਰੀਅਰ ਸਬੰਧੀ ਸਲਾਹ ਮਸਵਰਾ ਦੇ ਕੇ ਅਹਿਮ ਭੂਮਿਕਾ ਨਿਭਾ ਰਿਹਾ ਹੈ। ਪਰ ਨੌਜਵਾਨਾਂ ਲਈ ਸਭ ਤੋਂ ਪਹਿਲੀ ਅਤੇ ਮਹੱਤਵਪੂਰਨ ਗੱਲ ਇਹ ਹੈ ਕਿ ਉਹ ਡੀਬੀਈਈ ਨਾਲ ਜੁੜਣ ਲਈ .. ’ਤੇ ਰਜਿਸਟਰ ਹੋਣ ਜੋ ਕਿ ਨੌਜਵਾਨਾਂ ਨਾਲ ਗੱਲਬਾਤ ਕਰਦਾ ਹੈ ਅਤੇ ਉਨ੍ਹਾਂ ਲਈ ਨਾ ਸਿਰਫ ਸਰਕਾਰੀ ਅਤੇ ਪ੍ਰਾਈਵੇਟ ਸੈਕਟਰ ਵਿਚ ਸਹੀ ਕੈਰੀਅਰ ਚੁਣਨ ਵਿੱਚ ਮਾਰਗ ਦਰਸਨ ਕਰਦਾ ਹੈ ਬਲਕਿ ਉਨ੍ਹਾਂ ਨੂੰ ਵਿਭਿੰਨ ਖੇਤਰਾਂ ਜਿਵੇਂ ਕਿ ਮੱਛੀ ਪਾਲਣ, ਸੂਰ ਪਾਲਣ, ਬੂਟੀਸੀਅਨ, ਡੇਟਾ ਐਂਟਰੀ ਓਪਰੇਟਰਾਂ ਆਦਿ ਵਿੱਚ ਆਪਣੇ ਖੁਦ ਦੇ ਉੱਦਮ ਦੀ ਸੁਰੂਆਤ ਕਰਨਾ ਵਿਚ ਸਹਾਇਤਾ ਵੀ ਕਰਦਾ ਹੈ। ਇਹ ਉਨ੍ਹਾਂ ਦੀ ਆਸਾਨ ਸਰਤਾਂ ‘ਤੇ ਬੈਂਕਾਂ ਤੋਂ ਕਰਜਾ ਲੈਣ ਵਿੱਚ ਸਹਾਇਤਾ ਕਰਦਾ ਹੈ। ਡੀਬੀਈਈ ਨੌਜਵਾਨਾਂ ਨੂੰ ਨੌਕਰੀ ਲਈ ਇੰਟਰਵਿਊ ਲਈ ਵੀ ਤਿਆਰ ਕਰਦਾ ਹੈ ਅਤੇ ਉਹਨਾਂ ਨੂੰ ਪਲੇਸਮੈਂਟ ਲੱਭਣ ਵਿੱਚ ਸਹਾਇਤਾ ਕਰਦਾ ਹੈ। ਆਉਣ ਵਾਲੇ ਸੈਸਨਾਂ ਵਿੱਚ ਵੱਖ ਵੱਖ ਸੈਕਟਰਾਂ ਵਿੱਚ ਲਗਭਗ 1500-2000 ਅਸਾਮੀਆਂ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ ਅਤੇ ਉਹਨਾਂ ਨਾਲ ਸਾਂਝੀ ਕੀਤੀ ਜਾਏਗੀ।
ਡੀਬੀਈਈ ਦਾ ਉਦੇਸ ਪੰਜਾਬ ਹੁਨਰ ਵਿਕਾਸ ਮਿਸਨ ਤੋਂ ਹੁਨਰ ਵਿਕਾਸ ਕੋਰਸਾਂ ਵਿਚ ਜਾਣ ਦੇ ਮੌਕੇ ਮੁਹੱਈਆ ਕਰਵਾ ਕੇ ਨੌਜਵਾਨਾਂ ਦੇ ਹੁਨਰ ਨੂੰ ਵਧਾਉਣਾ ਵੀ ਹੈ। ਏਡੀਸੀ ਨੇ ਨੌਜਵਾਨਾਂ ਨੂੰ ਈਮੇਲ ਆਈਡੀ 0. ’ਤੇ ਆਪਣੇ ਪ੍ਰਸਨ ਭੇਜਣ ਅਤੇ ਬਿਊਰੋ 0ਡਿਸਟ੍ਰਿਕਟ ਬਿਊਰੋ ਆਫ਼ ਐਂਪਲਾਇਮੈਂਟ ਐਂਡ ਐਂਟਰਪ੍ਰਾਈਜ ਐਸਏਐਸਨਗਰ-ਮੁਹਾਲੀ0 ਦੇ ਫੇਸਬੁੱਕ ਪੇਜ ਨੂੰ ਫੋਲੋ ਕਰਨ ਲਈ ਉਤਸਾਹਤ ਕੀਤਾ। ਉਹ ਹੈਲਪਲਾਈਨ 7814259210 ’ਤੇ ਸੋਮਵਾਰ ਤੋਂ ਸਨੀਵਾਰ ਸਵੇਰੇ 10 ਵਜੇ ਤੋਂ ਸਾਮ 5 ਵਜੇ ਤੱਕ ਸੰਪਰਕ ਵੀ ਕਰ ਸਕਦੇ ਹਨ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…