Nabaz-e-punjab.com

ਸੀਜੀਸੀ ਕਾਲਜ ਲਾਂਡਰਾਂ ਵਿੱਚ ਦੋ ਰੋਜ਼ਾ ਯੂਥ ਫੈਸਟੀਵਲ ‘ਪਰਿਵਰਤਨ-2019’ ਦਾ ਸ਼ਾਨਦਾਰ ਆਗਾਜ਼

ਪਹਿਲੇ ਦਿਨ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕੀਤਾ ਉਦਘਾਟਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਨਵੰਬਰ:
ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ ਦੇ ਲਾਂਡਰਾਂ ਕੈਂਪਸ ਵਿੱਚ 14ਵਾਂ ਸਾਲਾਨਾ ਦੋ ਰੋਜ਼ਾ ਨੈਸ਼ਨਲ ਟੈਕਨੋ ਯੂਥ ਵੈਸਟੀਵਲ ਪਰਿਵਰਤਨ-2019 ਅੱਜ ਧੂਮ ਧੜੱਕੇ ਨਾਲ ਸ਼ੁਰੂ ਹੋਇਆ। ਵੱਨ ਫਾਰ ਆਲ, ਆਲ ਫਾਰ ਵੱਨ (ਸਾਰਿਆਂ ਲਈ ਇਕ ਅਤੇ ਇਕ ਲਈ ਸਾਰੇ) ਵਿਸ਼ੇ ’ਤੇ ਆਧਾਰਿਤ ਇਸ ਪ੍ਰੋਗਰਾਮ ਦੇ ਜ਼ਰੀਏ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਬਾਰੇ ਵੀ ਵਿਸਥਾਰਪੂਰਵਕ ਚਾਨਣਾ ਪਾਇਆ ਗਿਆ।
ਪਰਿਵਰਤਨ-2019 ਦੇ ਉਦਘਾਟਨੀ ਸਮਾਗਮ ਮੌਕੇ ਪੰਜਾਬ ਦੇ ਖੇਡ ਤੇ ਯੁਵਾ ਅਤੇ ਐਨਆਰਆਈ ਮਾਮਲਿਆਂ ਦੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਦੌਰਾਨ ਪ੍ਰੋਗਰਾਮ ਦੀ ਸ਼ੁਰੂਆਤ ਕਰਦਿਆਂ ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਪੰਜਾਬ ਦੀ ਗੁੰਮ ਹੋਈ ਸ਼ਾਨ ਨੂੰ ਵਾਪਸ ਲਿਆਉਣ ਦੀਆਂ ਪੁਰਜ਼ੋਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਪੰਜਾਬ ਮੁੜ ਤੋਂ ਭਾਰਤ ਦਾ ਨੰਬਰ ਇੱਕ ਸੂਬਾ ਬਣਾਇਆ ਜਾ ਸਕੇ। ਰਾਣਾ ਸੋਢੀ ਨੇ ਦੱਸਿਆ ਕਿ ਪੰਜਾਬ ਵਿੱਚ ਨੌਕਰੀਆਂ ਦੇ ਮੌਕੇ, ਬੁਨਿਆਦੀ ਢਾਂਚਾ, ਨਸ਼ਾ, ਸਾਫ਼-ਸੁਥਰਾ ਅਤੇ ਸੁਰੱਖਿਅਤ ਵਾਤਾਵਰਣ ਸੱਭ ਤੋਂ ਮਹੱਤਵਪੂਰਨ ਕਾਰਕ ਹਨ ਜਿਨ੍ਹਾਂ ਤੇ ਸਰਕਾਰ ਦੀ ਮਦਦ ਨਾਲ ਕੰਮ ਕੀਤਾ ਜਾ ਰਿਹਾ ਹੈ।
ਆਪਣੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਦਿੰਦਿਆਂ ਮੰਤਰੀ ਰਾਣਾ ਸੋਢੀ ਨੇ ਖੁਲਾਸਾ ਕੀਤਾ ਕਿ ਸਰਕਾਰ ਵੱਲੋਂ ਸੀਜੀਸੀ ਲਾਂਡਰਾਂ ਨਾਲ ਮਿਲ ਕੇ ਦਸੰਬਰ 2019 ਦੇ ਅੰਤ ਵਿੱਚ ਇੱਕ ਵਿਸ਼ੇਸ਼ ਨੌਕਰੀ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਮੇਲਾ ਪਹਿਲਾਂ ਕਰਵਾਏ ਗਏ ਨੌਕਰੀ ਮੇਲਿਆਂ ਨਾਲੋਂ ਵੱਖਰਾ ਹੋਵੇਗਾ। ਜ਼ਿਕਰਯੋਗ ਹੈ ਕਿ ਪਹਿਲੇ ਮੇਲਿਆਂ ਦੌਰਾਨ 10 ਲੱਖ ਦੇ ਕਰੀਬ ਨੌਜਵਾਨਾਂ ਨੂੰ ਨੌਕਰੀਆਂ ਦੀਆਂ ਪੇਸ਼ਕਸ਼ਾਂ ਕੀਤੀਆਂ ਜਾ ਚੁੱਕੀਆਂ ਹਨ। ਸਮਾਗਮ ਦੇ ਪਹਿਲੇ ਦਿਨ 24 ਤਕਨੀਕੀ, 15 ਗੈਰ ਤਕਨੀਕੀ ਅਤੇ ਵੱਖ ਵੱਖ ਤਰ੍ਹਾਂ ਦੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ।ਦੇਸ਼ ਭਰ ਦੇ ਵੱਖ ਵੱਖ ਸਕੂਲਾਂ ਅਤੇ ਕਾਲਜਾਂ ਦੇ ਿਵਿਦਆਰਥੀਆਂ ਨੇ ਸੀਜੀਸੀ ਵੱਲੋਂ ਕਰਵਾਏ ਇਸ ਸਾਲਾਨਾ ਪ੍ਰੋਗਰਾਮ ਵਿੱਚ ਭਰਪੂਰ ਹਿੱਸਾ ਲਿਆ। ਇਸ ਦੌਰਾਨ ਤਕਨੀਕੀ ਗਤੀਵਿਧੀਆਂ ਜਿਵੇਂ ਕਿ ਪ੍ਰਾਜੈਕਟ ਡਿਸਪਲੇਅ, ਰੋਬੋ ਸੋਸਰ, ਸੀਏਡੀ ਮਾਡਲਿੰਗ,ਆਈਡਿਆਥਾਨ ਸਣੇ ਕਈ ਗੈਰ ਤਕਨੀਕੀ ਗਤੀਵਿਧੀਆਂ ਬੈਸਟ ਆਊਟ ਆਫ ਵੇਸਟ, ਐਡ ਮੈਡ ਸ਼ੋਅ, ਪੋਸਟਰ ਮੇਕਿੰਗ ਆਦਿ ਕਰਵਾਈਆਂ ਗਈਆਂ।
ਸਮਾਗਮ ਸਬੰਧੀ ਆਪਣੇ ਵਿਚਾਰ ਪੇਸ਼ ਕਰਦਿਆਂ ਸੀਜੀਸੀ ਲਾਂਡਰਾਂ ਦੇ ਚੇਅਰਮੈਨ ਸ ਸਤਨਾਮ ਸਿੰਘ ਸੰਧੂ ਨੇ ਕਿਹਾ ਕਿ ਸੀਜੀਸੀ ਲਾਂਡਰਾ ਲਈ ਅਜੋਕਾ ਸਾਲ ਰਿਕਾਰਡ ਤੋੜਨ ਵਾਲਾ ਸਾਲ ਰਿਹਾ ਹੈ। ਚਾਹੇ ਉਹ ਪਲੇਸਮੈਂਟ, ਖੋਜ ਅਤੇ ਨਵੀਨਤਾ ਦਾ ਖੇਤਰ ਹੋਵੇ ਜਾਂ ਫਿਰ ਖੇਡਾਂ ਹੋਣ।ਹਰੇਕ ਖੇਤਰ ਵਿੱਚ ਸੀਜੀਸੀ ਲਾਂਡਰਾ ਦੇ ਵਿਦਿਆਰਥੀਆਂ ਨੇ ਆਪਣੀ ਜਿੱਤ ਦੇ ਝੰਡੇ ਗੱਡੇ ਹਨ ਅਤੇ ਅਦਾਰੇ ਦਾ ਨਾਮ ਮਾਣ ਨਾਲ ਉਚਾ ਕੀਤਾ ਹੈ।ਉਨ੍ਹਾਂ ਕਿਹਾ ਕਿ ਅਸੀਂ ਇਸ ਸਾਲ ਦਾ ਪਰਿਵਰਤਨ ਪ੍ਰੋਗਰਾਮ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਵਸ ਨੂੰ ਸਮਰਪਿਤ ਕੀਤਾ ਹੈ ਜੋ ਕਿ ਸਾਡੇ ਇਤਿਹਾਸ ਵਿੱਚ ਸਭ ਤੋਂ ਵੱਡਾ ਕਦਮ ਰਿਹਾ ਹੈ।
ਇਸੇ ਦੌਰਾਨ ਸੀਜੀਸੀ ਲਾਂਡਰਾਂ ਦੇ ਪ੍ਰਧਾਨ ਰਛਪਾਲ ਸਿੰਘ ਧਾਲੀਵਾਲ ਨੇ ਵੀ ਸੰਬੋਧਨ ਕਰਦਿਆਂ ਕਿਹਾ ਕਿ ਨਾ ਸਿਰਫ ਭਾਰਤੀ ਅਤੇ ਸਿੱਖ ਸਮੁਦਾਇ ਦੇ ਲੋਕ ਸਗੋਂ ਪੂਰਾ ਵਿਸ਼ਵ ਇਸ ਮਹਾਨ ਪੁਰਬ ਨੂੰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾ ਰਿਹਾ ਹੈ ਅਤੇ ਸਾਨੂੰ ਖੁਸ਼ੀ ਹੈ ਕਿ ਸਾਡੇ ਵਿਦਿਆਰਥੀ ਵੀ ਇਸ ਰਾਹ ਤੇ ਚੱਲ ਰਹੇ ਹਨ ਅਤੇ ਪੂਰਾ ਸਹਿਯੋਗ ਦੇ ਰਹੇ ਹਨ। ਪ੍ਰੋਗਰਾਮ ਦੇ ਪਹਿਲੇ ਦਿਨ ਸੂਫੀ ਗਾਇਕ ਸਤਿੰਦਰ ਸਰਤਾਜ ਨੇ ਆਪਣੇ ਅਦਾਇਗੀ ਦੇ ਜਲਵੇ ਬਿਖੇਰੇ ਅਤੇ ਖੂਬ ਸਮਾਂ ਬੰਨ੍ਹਿਆ। ਇਸੇ ਤਰ੍ਹਾਂ ਦੂਜੇ ਦਿਨ ਬਾਲੀਵੁੱਡ ਦੇ ਦਿਲਾਂ ਦੀ ਧੜਕਣ ਦਰਸ਼ਨ ਰਾਵੇਲ ਵੀ ਲਾਈਵ ਪੇਸ਼ਕਾਰੀ ਨਾਲ ਦਰਸ਼ਕਾਂ ਦਾ ਖੂਬ ਮਨੋਰੰਜਨ ਕਰਨਗੇ।

Load More Related Articles
Load More By Nabaz-e-Punjab
Load More In School & College

Check Also

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ ਨਬਜ਼-ਏ-ਪੰਜਾਬ, ਮੁਹਾਲੀ, 31 ਅਗਸਤ: ਚੰ…