Nabaz-e-punjab.com

ਵਾਤਾਵਰਣ ਨੂੰ ਸਮਰਪਿਤ ਲਾਰੈਂਸ ਪਬਲਿਕ ਸਕੂਲ ਨੇ 36ਵਾਂ ਸਥਾਪਨਾ ਦਿਵਸ ਮਨਾਇਆ

ਐਸਡੀਐਮ ਜਗਦੀਪ ਸਹਿਗਲ ਵੱਲੋਂ ਹੋਣਹਾਰ ਸਕੂਲੀ ਬੱਚਿਆਂ ਦਾ ਸਨਮਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਅਗਸਤ:
ਇੱਥੋਂ ਦੇ ਲਾਰੈਂਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵੱਲੋਂ ਵਾਤਾਵਰਣ ਨੂੰ ਸਮਰਪਿਤ ਆਪਣਾ 36ਵਾਂ ਸਥਾਪਨਾ ਦਿਵਸ ਮਨਾਇਆ ਗਿਆ। ਮੁਹਾਲੀ ਦੇ ਐਸਡੀਐਮ ਜਗਦੀਪ ਸਿੰਘ ਸਹਿਗਲ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਜਦੋਂਕਿ ਪ੍ਰਧਾਨਗੀ ਪ੍ਰਿੰਸੀਪਲ ਸ੍ਰੀਮਤੀ ਵੀਨਾ ਮਲਹੋਤਰਾ ਨੇ ਕੀਤੀ। ਉਨ੍ਹਾਂ ਨੇ ਸਾਂਝੇ ਤੌਰ ’ਤੇ ਸਮਾਂ ਰੌਸ਼ਨ ਦੀ ਰਸਮ ਨਿਭਾਈ। ਉਪਰੰਤ ਵਿਦਿਆਰਥੀਆਂ ਨੇ ਸਰਸਵਤੀ ਵੰਦਨਾ ਦੀ ਪੇਸ਼ਕਾਰੀ ਦਿੱਤੀ।ਇਸ ਦੌਰਾਨ ਵਿਦਿਆਰਥੀਆਂ ਨੇ ਵੱਖ ਵੱਖ ਸਕਿੱਟਾਂ ਅਤੇ ਨਾਟਕਾਂ ਰਾਹੀਂ ਪਾਣੀ ਬਚਾਉਣ ਅਤੇ ਵਾਤਾਵਰਣ ਦੀ ਸ਼ੁੱਧਤਾ ਲਈ ਪਲਾਸਟਿਕ ਦੀ ਵਰਤੋਂ ਬੰਦ ਕਰਨ ਦਾ ਸੁਨੇਹਾ ਦਿੱਤਾ।
ਐਸਡੀਐਮ ਜਗਦੀਪ ਸਹਿਗਲ ਨੇ ਵਿਦਿਆਰਥੀਆਂ ਨੂੰ ਆਪਣੇ ਮਾਪਿਆਂ ਦੀ ਜ਼ਿੰਦਗੀ ਅਤੇ ਤਜਰਬਿਆਂ ਤੋਂ ਸੇਧ ਲੈਣ ਦੀ ਪ੍ਰੇਰਣਾ ਲੈਣ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਅਧਿਆਪਕ ਅਤੇ ਮਾਪਿਆਂ ਕੋਲੋਂ ਹਾਸਲ ਕੀਤੀ ਸਿੱਖਿਆ ਸਾਰੀ ਉਮਰ ਕੰਮ ਆਉਂਦੀ ਹੈ। ਇਸ ਮੌਕੇ ਅਕਾਦਮਿਕ ਅਤੇ ਖੇਡਾਂ ਦੇ ਖੇਤਰ ਸਮੇਤ ਹੋਰ ਗਤੀਵਿਧੀਆਂ ਵਿੱਚ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਤੋਂ ਪਹਿਲਾਂ ਪ੍ਰਿੰਸੀਪਲ ਸ੍ਰੀਮਤੀ ਵੀਨਾ ਮਲਹੋਤਰਾ ਨੇ ਸਕੂਲ ਦੀਆਂ ਪ੍ਰਾਪਤੀਆਂ ਬਾਰੇ ਦੱਸਿਆ ਅਤੇ ਪ੍ਰੋਗਰਾਮ ਦੀ ਸਮਾਪਤੀ ਰਾਸ਼ਟਰੀ ਗੀਤ ਨਾਲ ਹੋਈ। ਅਖੀਰ ਵਿੱਚ ਬੱਚਿਆਂ ਦੇ ਮਾਪਿਆਂ ਨੂੰ ਪੌਦੇ ਭੇਟ ਕਰਕੇ ਵਾਤਾਵਰਣ ਦੀ ਸੰਭਾਲ ਕਰਨ ਦੀ ਅਪੀਲ ਕੀਤੀ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…