ਕੰਮਕਾਜੀ ਥਾਵਾਂ ’ਤੇ ਅੌਰਤਾਂ ਦੇ ਜਿਨਸੀ ਸ਼ੋਸ਼ਣ ਖ਼ਿਲਾਫ਼ ਬਣੇ ਕਾਨੂੰਨ ਸਖ਼ਤੀ ਨਾਲ ਲਾਗੂ ਕੀਤਾ ਜਾਵੇ: ਬੀਬੀ ਲਾਂਡਰਾਂ

ਬੀਬੀ ਲਾਂਡਰਾਂ ਨੇ ਕੀਤੀ ਮੁਹਾਲੀ ਸਥਿਤ ਸਪੈਸ਼ਲ ਸੈਲ ਫਾਰ ਵੂਮੈਨ ਦੇ ਕੰਮ ਕਾਜ ਦੀ ਸਮੀਖਿਆ

ਅਮਨਦੀਪ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਦਸੰਬਰ:
ਕੰਮਕਾਜੀ ਥਾਵਾਂ ’ਤੇ ਅੌਰਤਾਂ ਦੇ ਜਿਨਸੀ ਸ਼ੋਸ਼ਣ ਖ਼ਿਲਾਫ਼ ਬਣਾਏ ਗਏ ਕਾਨੂੰਨ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇ ਅਤੇ ਹਰੇਕ ਕੰਮ ਕਾਜੀ ਦਫ਼ਤਰਾਂ ਵਿੱਚ ਅੌਰਤਾਂ ਲਈ ਅੰਦਰੂਨੀ ਸ਼ਿਕਾਇਤ ਕਮੇਟੀਆਂ ਬਣਾਈਆਂ ਜਾਣ। ਇਸ ਗੱਲ ਦੀ ਜਾਣਕਾਰੀ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸ਼ਨ ਬੀਬੀ ਪਰਮਜੀਤ ਕੌਰ ਲਾਂਡਰਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਪੁਲੀਸ ਮੁਖੀ ਕੁਲਦੀਪ ਸਿੰਘ ਚਾਹਲ ਅਤੇ ਵਿਮੈਨ ਸੈਲ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਮੀਟਿੰਗ ਕਰਨ ਉਪਰੰਤ ਦਿੱਤੀ। ਉਨ੍ਹਾਂ ਇਸ ਮੌਕੇ ਟਾਟਾ ਇੰਸਟੀਚਿਊਟ ਆਫ ਸੋਸਲ ਸਾਇੰਸ ਅਤੇ ਨੈਸ਼ਨਲ ਕਮਿਸ਼ਨ ਫਾਰ ਵਿਮੈਨ ਦੇ ਸਹਿਯੋਗ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਖੋਲ੍ਹੇ ਸਪੈਸ਼ਲ ਸੈਲ ਫਾਰ ਵੂਮੈਨ ਦੇ ਕੰਮ ਕਾਜ ਦੀ ਸਮੀਖਿਆ ਵੀ ਕੀਤੀ।
ਬੀਬੀ ਲਾਂਡਰਾਂ ਨੇ ਇਸ ਮੌਕੇ ਦੱਸਿਆ ਕਿ ਟਾਟਾ ਇੰਸਟੀਚਿਊਟ ਆਫ਼ ਸੋਸਲ ਸਾਇੰਸ ਅਤੇ ਨੈਸ਼ਨਲ ਕਮਿਸ਼ਨ ਫਾਰ ਵੂਮੈਨ ਨੇ ਆਪਸੀ ਸਹਿਯੋਗ ਨਾਲ ਪੰਜਾਬ ਵਿੱਚ ਤਿੰਨ ਥਾਵਾਂ ਐਸ.ਏ.ਐਸ.ਨਗਰ, ਲੁਧਿਆਣਾ ਅਤੇ ਅੰਮ੍ਰਿਤਸਰ ਵਿਖੇ ਸਪੈਸ਼ਲ ਸੈਲ ਫਾਰ ਵੂਮੈਨ ਸਥਾਪਿਤ ਕੀਤੇ ਹਨ ਅਤੇ ਹਰੇਕ ਜ਼ਿਲ੍ਹੇ ਦੇ ਕੰਮ ਕਾਜ ਦੀ ਮੋਨੀਟਰਿੰਗ ਕਰਨ ਦੀ ਜ਼ਿੰਮੇਵਾਰੀ ਪੰਜਾਬ ਰਾਜ ਮਹਿਲਾ ਕਮਿਸ਼ਨ ਨੂੰ ਸੌਂਪੀ ਗਈ ਹੈ। ਉਨ੍ਹਾਂ ਦੱਸਿਆ ਕਿ ਸਪੈਸ਼ਲ ਸੈੱਲ ਫਾਰ ਵੂਮੈਨ ਵਿੱਚ ਦੋ-ਦੋ ਸੁਲਝੇ ਹੋਏ ਮਾਹਿਰ ਸ਼ੋਸ਼ਲ ਵਰਕਰ ਲਗਾਏ ਗਏ ਹਨ। ਉਨ੍ਹਾਂ ਹੋਰ ਦੱਸਿਆ ਕਿ ਹਾਲ ਦੀ ਘੜੀ ਇਹ ਸੈਲ ਤਿੰਨ ਜ਼ਿਲ੍ਹਿਆਂ ਵਿੱਚ ਪਾਇਲਟ ਪ੍ਰਾਜੈਕਟ ਦੇ ਤੌਰ ’ਤੇ ਸ਼ੁਰੂ ਕੀਤੇ ਗਏ ਹਨ ਅਤੇ ਇਸ ਤੋਂ ਉਪਰੰਤ ਪੰਜਾਬ ਦੇ ਸਾਰੇ ਜ਼ਿਲਿਆਂ ਵਿੱਚ ਸਪੈਸ਼ਲ ਸੈਲ ਫਾਰ ਵਿਮੈਨ ਸਥਾਪਿਤ ਕੀਤੇ ਜਾਣਗੇ।
ਬੀਬੀ ਲਾਂਡਰਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅੌਰਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸ਼ਹਿਰੀ ਇਲਾਕੇ ਲਈ ਲੇਡੀਜ਼ ਪੀ.ਸੀ.ਆਰ ਪਾਰਟੀਆਂ ਤਾਇਨਾਤ ਕਰਨੀਆਂ ਬਹੁਤ ਸ਼ਲਾਘਾਯੋਗ ਕਦਮ ਹੈ ਅਤੇ ਇਨ੍ਹਾਂ ਨੂੰ ਹੋਰ ਮਜ਼ਬੂਤ ਅਤੇ ਇਨ੍ਹਾਂ ਦੀ ਗਿਣਤੀ ਵਧਾਉਣ ਦੀ ਲੋੜ ਹੈ। ਜਿਨ੍ਹਾਂ ਕਾਰਨ ਅੌਰਤਾਂ ਆਪਣੇ ਆਪ ਨੂੰ ਵਧੇਰੇ ਸੁਰੱਖਿਅਤ ਮਹਿਸੂਸ ਕਰਦਿਆਂ ਹਨ। ਉਨ੍ਹਾਂ ਇਸ ਮੌਕੇ ਵਿਮੈਨ ਸੈੱਲ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਮੀਟਿਗ ਨੂੰ ਸੰਬੋਧਨ ਕੀਤਾ ਅਤੇ ਅੌਰਤਾਂ ਦੇ ਚੱਲ ਰਹੇ ਵੱਖ-ਵੱਖ ਕੇਸ਼ਾਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਇੰਚਾਰਜ ਵਿਮੈਨ ਸੈਲ (ਕੌਂਸਲਿੰਗ) ਇੰਸਪੈਕਟਰ ਜਸਮੀਨ ਕੌਰ ਅਤੇ ਇੰਸਪੈਕਟਰ ਮਨਦੀਪ ਕੌਰ ਸਮੇਤ ਹੋਰ ਅਧਿਕਾਰੀ ਤੇ ਕਰਮਚਾਰੀ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In Social

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…