ਵਕੀਲਾਂ ਦੀ ਜਥੇਬੰਦੀ ਹਾਈ ਕੋਰਟ ’ਚ ਮੁਫ਼ਤ ਕੇਸ ਲੜੇਗੀ: ਧਾਲੀਵਾਲ

ਪੰਜਾਬ ਪੁਲੀਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮੱਸਿਆਵਾਂ ’ਤੇ ਕੀਤੀ ਚਰਚਾ

ਨਬਜ਼-ਏ-ਪੰਜਾਬ, ਮੁਹਾਲੀ, 6 ਫਰਵਰੀ:
ਪੰਜਾਬ ਪੁਲੀਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਮੁਹਾਲੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ (ਸੇਵਾਮੁਕਤ ਇੰਸਪੈਕਟਰ) ਦੀ ਅਗਵਾਈ ਹੇਠ ਹੋਈ। ਜਿਸ ਵਿੱਚ ਮੌਜੂਦਾ ਅਤੇ ਸੇਵਾਮੁਕਤ ਮੁਲਾਜ਼ਮਾਂ ਨਾਲ ਸਬੰਧਤ ਮੁਸ਼ਕਲਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਉਨ੍ਹਾਂ ਦਾ ਹੱਲ ਕਰਵਾਉਣ ਲਈ ਰੂਪਰੇਖਾ ਤਿਆਰ ਕੀਤੀ ਗਈ। ਉਨ੍ਹਾਂ ਕਿਹਾ ਕਿ ਮੌਜੂਦਾ ਅਤੇ ਸੇਵਾਮੁਕਤ ਮੁਲਾਜ਼ਮ ਅਨੇਕਾਂ ਪ੍ਰਕਾਰ ਦੀਆਂ ਸਮੱਸਿਆਵਾਂ ਨਾਲ ਜੂਝ ਰਹੇ ਹਨ। ਜਿਨ੍ਹਾਂ ’ਚੋਂ ਕਾਫ਼ੀ ਮੁਲਾਜ਼ਮਾਂ ਦੇ ਕੇਸ ਅਦਾਲਤਾਂ ਵਿੱਚ ਚੱਲ ਰਹੇ ਹਨ।
ਵਕੀਲਾਂ ਦੀ ਜਥੇਬੰਦੀ ਆਲ ਇੰਡੀਆ ਲਾਇਰਜ਼ ਯੂਨੀਅਨ ਦੇ ਪ੍ਰਮੁੱਖ ਆਗੂ ਦਰਸ਼ਨ ਸਿੰਘ ਧਾਲੀਵਾਲ ਨੇ ਦੱਸਿਆ ਕਿ ਪੁਲੀਸ ਦੇ ਮੌਜੂਦਾ ਅਤੇ ਸੇਵਾਮੁਕਤ ਮੁਲਾਜ਼ਮਾਂ ਨਾਲ ਸਬੰਧਤ ਸਮੱਸਿਆਵਾਂ ਨੂੰ ਹੱਲ ਕਰਵਾਉਣ ਲਈ ਉਹ ਵੱਖ-ਵੱਖ ਉਪਰਾਲੇ ਕਰ ਰਹੇ ਹਨ। ਪੀੜਤ ਪੁਲੀਸ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀਆਂ ਪਟੀਸ਼ਨਾਂ ’ਤੇ ਹਾਈ ਕੋਰਟ ਵਿੱਚ ਸੁਣਵਾਈ ਚੱਲ ਰਹੀ ਹੈ। ਉਹ (ਧਾਲੀਵਾਲ) ਮੁਫ਼ਤ ਪੈਰਵਾਈ ਕਰ ਰਹੇ ਹਨ। ਧਾਲੀਵਾਲ ਨੇ ਭਰੋਸਾ ਦਿਵਾਇਆ ਕਿ ਉਹ ਅਤੇ ਉਨ੍ਹਾਂ ਦੇ ਸਾਥੀ ਵਕੀਲ ਭਵਿੱਖ ਵਿੱਚ ਵੀ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਦਾਨ ਕਰਦੇ ਰਹਿਣਗੇ। ਪੰਜਾਬ ਪੁਲੀਸ ਦੇ ਸਾਬਕਾ ਅਤੇ ਮੌਜੂਦਾ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਸਬੰਧੀ ਖਰੜਾ ਤਿਆਰ ਕਰਕੇ ਪੇਸ਼ ਕੀਤਾ ਗਿਆ। ਜਿਸ ਬਾਰੇ ਆਉਣ ਵਾਲੇ ਦਿਨਾਂ ਵਿੱਚ ਐਸੋਸੀਏਸ਼ਨ ਦੀ ਸੂਬਾ ਲੀਡਰਸ਼ਿਪ ਨਾਲ ਤਾਲਮੇਲ ਕਰਕੇ ਮੁਸ਼ਕਲਾਂ ਨੂੰ ਹੱਲ ਕਰਵਾਉਣ ਲਈ ਡੀਜੀਪੀ ਅਤੇ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ ਜਾਵੇਗੀ।
ਮੀਟਿੰਗ ਵਿੱਚ ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਪਰਮਜੀਤ ਸਿੰਘ ਮਲਕਪੁਰ, ਆਗੂ ਰਘਬੀਰ ਸਿੰਘ, ਬਲਬੀਰ ਸਿੰਘ, ਹਰਪਿੰਦਰ ਕੁਮਾਰ, ਗਿਆਨ ਸਿੰਘ, ਸ਼ਮਸ਼ੇਰ ਸਿੰਘ ਫੂਲ ਚੰਦ, ਦਿਲਬਾਗ ਸਿੰਘ ਪਰਮਜੀਤ ਸਿੰਘ, ਸੇਵਾਮੁਕਤ ਇੰਸਪੈਕਟਰ ਰਜਿੰਦਰ ਕੁਮਾਰ, ਰਣਜੀਤ ਸਿੰਘ ਢਿੱਲੋਂ ਪ੍ਰਧਾਨ ਸੇਵਾਮੁਕਤ ਮੁਲਾਜ਼ਮ ਐਸੋਸੀਏਸ਼ਨ ਮੁਹਾਲੀ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਸੀਐਮ ਦੀ ਯੋਗਸ਼ਾਲਾ: ਯੋਗਾ ਕਲਾਸਾਂ ਲੋਕਾਂ ਦੇ ਜੀਵਨ ਨੂੰ ਬਣਾ ਰਹੀਆ ਨੇ ਰੋਗ ਮੁਕਤ

ਸੀਐਮ ਦੀ ਯੋਗਸ਼ਾਲਾ: ਯੋਗਾ ਕਲਾਸਾਂ ਲੋਕਾਂ ਦੇ ਜੀਵਨ ਨੂੰ ਬਣਾ ਰਹੀਆ ਨੇ ਰੋਗ ਮੁਕਤ ਯੋਗਾ ਕਲਾਸਾਂ ਵੱਧ ਭਾਰ, ਪ…