Share on Facebook Share on Twitter Share on Google+ Share on Pinterest Share on Linkedin ਖੰਨਾ ਵਿੱਚ ਵਕੀਲ ’ਤੇ ਹਮਲਾ: ਮੁਹਾਲੀ ਅਦਾਲਤ ਦੇ ਬਾਹਰ ਵਕੀਲਾਂ ਵੱਲੋਂ ਮੁਕੰਮਲ ਹੜਤਾਲ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਮਈ: ਖੰਨਾ ਵਿੱਚ ਵਕੀਲ ’ਤੇ ਹੋਏ ਹਮਲੇ ਦੇ ਰੋਸ ਵਜੋਂ ਬੁੱਧਵਾਰ ਨੂੰ ਮੁਹਾਲੀ ਅਦਾਲਤ ਦੇ ਬਾਹਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਮੈਂਬਰਾਂ ਵੱਲੋਂ ਹੜਤਾਲ ਕਰ ਕੇ ਮੁਕੰਮਲ ਤੌਰ ’ਤੇ ਆਪਣਾ ਕੰਮ ਬੰਦ ਰੱਖਿਆ ਅਤੇ ਹਮਲਾਵਰਾਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕਰਦਿਆਂ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਮੁਹਾਲੀ ਦੇ ਪ੍ਰਧਾਨ ਮਨਪ੍ਰੀਤ ਸਿੰਘ ਚਾਹਲ ਨੇ ਖੰਨਾ ਵਿੱਚ ਵਕੀਲ ’ਤੇ ਹੋਏ ਹਮਲੇ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਵਕੀਲਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵਕੀਲਾਂ ’ਤੇ ਹੋ ਰਹੇ ਹਮਲੇ ਬਰਦਾਸ਼ਤ ਨਹੀ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਖੰਨਾ ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਉੱਤੇ ਕੁਝ ਸਮਾਜ ਵਿਰੋਧੀ ਅਨਸਰਾਂ ਨੇ ਹਮਲਾ ਕਰ ਕੇ ਵਕੀਲ ਨੂੰ ਗੰਭੀਰ ਰੂਪ ਵਿੱਚ ਜ਼ਖ਼ਮੀ ਕਰ ਦਿੱਤਾ ਗਿਆ ਸੀ ਅਤੇ ਖੰਨਾ ਬਾਰ ਐਸੋਸੀਏਸ਼ਨ ਵੱਲੋਂ ਅੱਜ ਪੰਜਾਬ ਵਿਆਪੀ ਹੜਤਾਲ ਦਾ ਸੱਦਾ ਦਿੱਤਾ ਗਿਆ ਸੀ। ਇਸ ਦੌਰਾਨ ਮੁਹਾਲੀ ਦੇ ਵਕੀਲਾਂ ਨੇ ਅੱਜ ਅਦਾਲਤ ਦੇ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਹਮਲਾਵਰਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਗਈ। ਵਕੀਲਾਂ ਨੇ ਮੰਗ ਕੀਤੀ ਕਿ ਹਮਲਾਵਰਾਂ ਨੂੰ ਤੁਰੰਤ ਗ੍ਰਿਫ਼ਤਾਰ ਕਰ ਕੇ ਹਵਾਲਾਤ ਵਿੱਚ ਡੱਕਿਆ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਹਮਲਾਵਰਾਂ ਨੂੰ ਜਲਦੀ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਤਾਂ ਵਕੀਲ ਭਾਈਚਾਰੇ ਵੱਲੋਂ ਸੰਘਰਸ਼ ਵਿੱਢਿਆ ਜਾਵੇਗਾ। ਇਸ ਮੌਕੇ ਸੀਨੀਅਰ ਵਕੀਲ ਅਨਿਲ ਕੌਸ਼ਿਕ, ਹਰਜਿੰਦਰ ਸਿੰਘ ਬੈਦਵਾਨ, ਨਰਪਿੰਦਰ ਸਿੰਘ ਰੰਗੀ, ਨਵਦੀਪ ਸਿੰਘ ਬਿੱਟਾ, ਸਨੇਹਪ੍ਰੀਤ ਸਿੰਘ, ਗੀਤਾਂਜਲੀ ਬਾਲੀ, ਹਰਦੀਪ ਸਿੰਘ ਦੀਵਾਨਾ, ਹਰਵਿੰਦਰ ਸਿੰਘ ਸੈਣੀ, ਗੁਰਦੀਪ ਸਿੰਘ, ਵਿਕਾਸ ਸ਼ਰਮਾ, ਸੰਜੀਵ ਮੈਣੀ, ਸੰਦੀਪ ਸਿੰਘ ਲੱਖਾ, ਅਨਮੋਲ ਕਾਨਵ, ਹਰਕਿਸ਼ਨ ਸਿੰਘ, ਗੁਰਿੰਦਰ ਸਿੰਘ ਪਡਿਆਲਾ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ