ਪੰਜਾਬ ਸਰਕਾਰ ਵਿੱਚ ਫੈਲੇ ਭ੍ਰਿਸ਼ਟਾਚਾਰ ਦੀਆਂ ਪਰਤਾਂ ਖੁੱਲ੍ਹਣੀਆਂ ਸ਼ੁਰੂ: ਸੰਜੀਵ ਵਸ਼ਿਸ਼ਟ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਮਈ:
ਭਾਜਪਾ ਦੇ ਸੀਨੀਅਰ ਆਗੂ ਸੰਜੀਵ ਵਸ਼ਿਸਟ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭ੍ਰਿਸ਼ਟਾਚਾਰ ਦੇ ਦੋਸ਼ ਵਿੱਚ ਸਿਹਤ ਮੰਤਰੀ ਡਾ. ਵਿਜੈ ਸਿੰਗਲਾ ਨੂੰ ਬਰਖ਼ਾਸਤ ਕਰਨ ਦੇ ਫ਼ੈਸਲੇ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਇਸ ਕਾਰਵਾਈ ਨਾਲ ਪੰਜਾਬ ਦੀ ਆਪ ਸਰਕਾਰ ਦੇ ਭ੍ਰਿਸ਼ਟਾਚਾਰ ਦੀਆਂ ਪਰਤਾਂ ਖੁੱਲ੍ਹਣੀਆਂ ਸ਼ੁਰੂ ਹੋ ਗਈਆਂ ਹਨ। ਅੱਜ ਇੱਥੇ ਜਾਰੀ ਬਿਆਨ ਵਿੱਚ ਭਾਜਪਾ ਆਗੂ ਨੇ ਕਿਹਾ ਕਿ ਭਾਵੇਂ ਸਿਹਤ ਮੰਤਰੀ ਡਾ. ਵਿਜੈ ਸਿੰਗਲਾ ਨੂੰ ਕੈਬਨਿਟ ’ਚੋਂ ਬਰਖ਼ਾਸਤ ਕਰ ਦਿੱਤਾ ਗਿਆ ਹੈ, ਪਰ ਬਾਕੀ ਵਿਭਾਗਾਂ ਵਿੱਚ ਵੀ ਅਧਿਕਾਰੀਆਂ ਅਤੇ ਆਪ ਆਗੂਆਂ ’ਤੇ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼ ਲੱਗ ਰਹੇ ਹਨ ਅਤੇ ਇਸ ਤੋਂ ਪਹਿਲਾਂ ਵੀ ਆਪ ਵਿਧਾਇਕਾਂ ਅਤੇ ਆਗੂਆਂ ’ਤੇ ਕਮਿਸ਼ਨ ਮੰਗਣ ਦੇ ਦੋਸ਼ ਲੱਗ ਚੁੱਕੇ ਹਨ।
ਸ੍ਰੀ ਵਸ਼ਿਸਟ ਨੇ ਕਿਹਾ ਕਿ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੇ ਦਿੱਲੀ ਨਾਲ ਸਬੰਧਤ ਆਗੂਆਂ ’ਤੇ ਟਿਕਟਾਂ ਲਈ ਪੈਸੇ ਮੰਗਣ ਦੇ ਵੀ ਦੋਸ਼ ਲੱਗ ਚੁੱਕੇ ਹਨ ਅਤੇ ਹੁਣ ਸਿਹਤ ਮੰਤਰੀ ਵੱਲੋਂ ਰਿਸ਼ਵਤ ਦੇਣ ਲਈ ਅਧਿਕਾਰੀਆਂ ਅਤੇ ਠੇਕੇਦਾਰਾਂ ਨੂੰ ਦੱਬ ਕੇ ਮਾਰਨ ਦਾ ਖੁਲਾਸਾ ਖ਼ੁਦ ਮੁੱਖ ਮੰਤਰੀ ਨੇ ਕੀਤਾ ਹੈ। ਇਸ ਤੋਂ ਸਾਫ਼ ਜਾਹਰ ਹੈ ਕਿ ਜ਼ਿਆਦਾਤਰ ਮੰਤਰੀ ਅਤੇ ਉਨ੍ਹਾਂ ਦਾ ਨਿੱਜੀ ਸਟਾਫ਼ ਅਤੇ ਜਾਣਕਾਰ ਕਥਿਤ ਤੌਰ ’ਤੇ ਭ੍ਰਿਸ਼ਟਾਚਾਰ ਵਿੱਚ ਲਿਪਤ ਹਨ। ਉਨ੍ਹਾਂ ਕਿਹਾ ਕਿ ਜੇਕਰ ਨਿਰਪੱਖ ਜਾਂਚ ਹੋਵੇ ਤਾਂ ਆਉਣ ਵਾਲੇ ਸਮੇਂ ਦੌਰਾਨ ਅਜਿਹੇ ਹੋਰ ਮਾਮਲੇ ਸਾਹਮਣੇ ਆ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਭ੍ਰਿਸ਼ਟਾਚਾਰ ਮੁਕਤ ਸ਼ਾਸਨ ਦੇਣਾ ਆਪ ਸਰਕਾਰ ਦੀ ਜ਼ਿੰਮੇਵਾਰੀ ਹੈ ਅਤੇ ਸਰਕਾਰ ਨੂੰ ਇਹ ਜ਼ਿੰਮੇਵਾਰੀ ਸਹੀ ਤਰੀਕੇ ਨਾਲ ਨਿਭਾਉਣੀ ਚਾਹੀਦੀ ਹੈ।

Load More Related Articles

Check Also

ਮੁਹਾਲੀ ਨੇ ਜਿੱਤਿਆ ਅੰਡਰ-16 ਅੰਤਰ-ਜ਼ਿਲ੍ਹਾ ਪੰਜਾਬ ਕ੍ਰਿਕਟ ਐਸੋਸੀਏਸ਼ਨ ਟੂਰਨਾਮੈਂਟ 2025 ਦਾ ਖਿਤਾਬ

ਮੁਹਾਲੀ ਨੇ ਜਿੱਤਿਆ ਅੰਡਰ-16 ਅੰਤਰ-ਜ਼ਿਲ੍ਹਾ ਪੰਜਾਬ ਕ੍ਰਿਕਟ ਐਸੋਸੀਏਸ਼ਨ ਟੂਰਨਾਮੈਂਟ 2025 ਦਾ ਖਿਤਾਬ ਫਾਈਨਲ…