ਜਥੇਦਾਰ ਬਡਾਲੀ ਵੱਲੋਂ ਕੋਰ ਕਮੇਟੀ ਨੂੰ ਪਾਰਟੀ ’ਚੋਂ ਕੱਢਣ ਦੇ ਫੈਸਲੇ ’ਤੇ ਮੁੜ ਵਿਚਾਰ ਕਰਨ ਦੀ ਗੁਹਾਰ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 5 ਅਪਰੈਲ:
ਸ਼੍ਰੋਮਣੀ ਅਕਾਲੀ ਦਲ ਵਿਚੋਂ ਕੱਢੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ, ਸਾਬਕਾ ਹਲਕਾ ਇੰਚਾਰਜ ਅਤੇ ਸਾਬਕਾ ਵਿਧਾਇਕ ਜਥੇਦਾਰ ਉਜਾਗਰ ਸਿੰਘ ਬਡਾਲੀ ਨੇ ਪਾਰਟੀ ਪ੍ਰਧਾਨ ਵੱਲੋਂ ਉਨ੍ਹਾਂ ਨੂੰ ਬਗੈਰ ਪੱਖ ਸੁਣੇ ਪਾਰਟੀ ਵਿੱਚੋਂ ਕੱਢੇ ਜਾਣ ਨੂੰ ਮੰਦਭਾਗਾ ਕਰਾਰ ਦਿੰਦਿਆਂ ਪਾਰਟੀ ਸਰਪ੍ਰਸਤ ਸ.ਪ੍ਰਕਾਸ਼ ਸਿੰਘ ਬਾਦਲ ਅਤੇ ਕੋਰ ਕਮੇਟੀ ਨੂੰ ਇਸ ਫ਼ੈਸਲੇ ਉਤੇ ਮੁੜ ਗੌਰ ਕਰਨ ਤੇ ਸਾਰੇ ਤੱਥਾਂ ਨੂੰ ਮੁੜ ਤੋਂ ਵਿਚਾਰਨ ਦੀ ਅਪੀਲ ਕੀਤੀ ਹੈ। ਇੱਥੇ ਜਾਰੀ ਬਿਆਨ ਰਾਹੀਂ ਜਥੇਦਾਰ ਬਡਾਲੀ ਨੇ ਕਿਹਾ ਕਿ ਉਨ੍ਹਾਂ ਦਾ ਪਰਿਵਾਰ ਪਿਛਲੇ ਕਈ ਦਹਾਕਿਆਂ ਤੋਂ ਅਕਾਲੀ ਦਲ ਨਾਲ ਖੜ੍ਹਾ ਰਿਹਾ ਹੈ ਅਤੇ ਪਾਰਟੀ ਤੇ ਲੋਕਾਂ ਦੀ ਸੇਵਾ ਕਰਦਾ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਮੱੁਢ ਤੋਂ ਟਕਸਾਲੀ ਪਰਿਵਾਰ ਹੋਣ ਦੇ ਨਾਤੇ ਉਨ੍ਹਾਂ ਨੇ ਵੀ ਅਕਾਲੀ ਦਲ ਦਾ ਹਰ ਸਮੇਂ ਡਟ ਕੇ ਸਾਥ ਦਿੱਤਾ ਹੈ।
ਜਥੇਦਾਰ ਉਜਾਗਰ ਸਿੰਘ ਬਡਾਲੀ ਨੇ ਕਿਹਾ ਕਿ ਕਈ ਦਹਾਕਿਆਂ ਦੀ ਸੇਵਾ ਦੇ ਬਾਵਜੂਦ ਪਾਰਟੀ ਨੇ ਰਣਜੀਤ ਸਿੰਘ ਗਿੱਲ ਨੂੰ ਹਲਕਾ ਖਰੜ ਤੋਂ ਟਿਕਟ ਦਿੱਤੀ ਸੀ। ਇਨ੍ਹਾਂ ਚੋਣਾਂ ਵਿੱਚ ਮੱਦਦ ਲਈ ਪਾਰਟੀ ਉਮੀਦਵਾਰ ਰਣਜੀਤ ਸਿੰਘ ਗਿੱਲ ਨੇ ਉਨ੍ਹਾਂ ਨਾਲ ਕੋਈ ਸੰਪਰਕ ਨਹੀਂ ਕੀਤਾ ਅਤੇ ਨਾ ਹੀ ਚੋਣ ਪ੍ਰਚਾਰ ਲਈ ਸੱਦਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਪਾਰਟੀ ਦਾ ਵਫਾਦਾਰ ਹੋਣ ਦੇ ਨਾਤੇ ਪਾਰਟੀ ਉਮੀਦਵਾਰ ਖ਼ਿਲਾਫ਼ ਕੋਈ ਗਲਤ ਬਿਆਨਬਾਜ਼ੀ ਨਹੀਂ ਕੀਤੀ, ਸਗੋਂ 4 ਫਰਵਰੀ ਨੂੰ ਮੀਡੀਆ ਨੂੰ ਆਪਣਾ ਬਿਆਨ ਦਰਜ ਕਰਵਾਉਂਦਿਆਂ ਲੋਕਾਂ ਨੂੰ ਪਾਰਟੀ ਉਮੀਦਵਾਰ ਰਣਜੀਤ ਸਿੰਘ ਗਿੱਲ ਦੇ ਹੱਕ ਵਿੱਚ ਭੁਗਤਣ ਦੀ ਅਪੀਲ ਕੀਤੀ ਸੀ।
ਜਥੇਦਾਰ ਬਡਾਲੀ ਨੇ ਕਿਹਾ ਕਿ ਸ੍ਰੀ ਗਿੱਲ ਦੀ ਚੋਣ ਸਮੱਗਰੀ ਤੇ ਪੋਸਟਰਾਂ ਉੱਤੇ ਵੀ ਉਨ੍ਹਾਂ ਦੀਆਂ ਤਸਵੀਰਾਂ ਲਗਾਈਆਂ ਗਈਆਂ ਸਨ। ਇਸ ਸਭ ਦੇ ਬਾਵਜੂਦ ਪਿਛਲੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਫਤਹਿਗੜ੍ਹ ਪੈਲੇਸ ਵਿੱਚ ਹੋਏ ਇਕੱਠ ਦੌਰਾਨ ਉਨ੍ਹਾਂ ਨੂੰ ਪਾਰਟੀ ’ਚੋਂ ਕੱਢਣ ਦਾ ਐਲਾਨ ਕਰ ਦਿੱਤਾ ਜੋ ਕਿ ਅਤਿ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਇਸ ਕਾਰਵਾਈ ਸਬੰਧੀ ਉਨ੍ਹਾਂ ਨੂੰ ਪਾਰਟੀ ਵੱਲੋਂ ਕੋਈ ਕਾਰਨ ਦੱਸੋ ਨੋਟਿਸ ਨਹੀਂ ਜਾਰੀ ਕੀਤਾ ਗਿਆ ਅਤੇ ਨਾ ਹੀ ਉਨ੍ਹਾਂ ਦਾ ਪੱਖ ਸੁਣਿਆ ਗਿਆ ਹੈ। ਉਨ੍ਹਾਂ ਨੇ ਪਾਰਟੀ ਦੇ ਸਰਪ੍ਰਸਤ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਕੋਰ ਕਮੇਟੀ ਤੋਂ ਮੰਗ ਕੀਤੀ ਹੈ ਕਿ ਪਾਰਟੀ ਪ੍ਰਧਾਨ ਵੱਲੋਂ ਲਏ ਫ਼ੈਸਲੇ ਉੱਤੇ ਮੁੜ ਵਿਚਾਰ ਕੀਤੀ ਜਾਵੇ।

Load More Related Articles
Load More By Nabaz-e-Punjab
Load More In General News

Check Also

Jasvir Singh Garhi Assumes Charge as Chairperson of Punjab SC Commission

Jasvir Singh Garhi Assumes Charge as Chairperson of Punjab SC Commission Chandigarh, March…