ਜਥੇਦਾਰ ਬਲਜੀਤ ਕੁੰਭੜਾ ਨੇ ਕੀਤੀ ਕੈਪਟਨ ਸਿੱਧੂ ਦੇ ਹੱਕ ਵਿੱਚ ਭਰਵੀਂ ਚੋਣ ਮੀਟਿੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਜਨਵਰੀ:
ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਸਕੱਤਰ ਜਥੇਦਾਰ ਬਲਜੀਤ ਸਿੰਘ ਕੁੰਭੜਾ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਮੁਹਾਲੀ ਤੋਂ ਅਕਾਲੀ-ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਦੇ ਹੱਕ ਵਿੱਚ ਸੈਕਟਰ-69 ਸਥਿਤ ਕੁੰਭੜਾ ਦੀ ਰਿਹਾਇਸ਼ ’ਤੇ ਭਰਵੀਂ ਚੋਣ ਮੀਟਿੰਗ ਕੀਤੀ ਗਈ। ਇਸ ਮੌਕੇ ਜਥੇਦਾਰ ਕੁੰਭੜਾ ਵੱਲੋਂ ਕੈਪਟਨ ਸਿੱਧੂ ਨੂੰ ਸਿਰੋਪਾ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਦਿਨ ਰਾਤ ਇਕ ਮਿਹਨਤ ਕਰਨ ਦਾ ਭਰੋਸਾ ਦਿੱਤਾ।
ਇਸ ਮੌਕੇ ਸੰਬੋਧਨ ਕਰਦਿਆਂ ਕੈਪਟਨ ਸਿੱਧੂ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਹਮੇਸ਼ਾਂ ਗਰਾਂਟਾਂ ਨਾ ਮਿਲਣ ਦਾ ਬਹਾਨਾ ਬਣਾ ਕੇ ਹਲਕੇ ਦੇ ਲੋਕਾਂ ਨੂੰ ਗੁੰਮਰਾਹ ਹੀ ਕੀਤਾ ਹੈ ਅਤੇ ਆਪਣੀ ਜ਼ਿੰਮੇਵਾਰੀ ਤੋਂ ਪੱਲਾ ਝਾੜਦੇ ਆਏ ਹਨ। ਹੁਣ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਦੇਖ ਪਿੰਡਾਂ ਵਿੱਚ ਅੌਰਤਾਂ ਨੂੰ ਸੂਟ ਅਤੇ ਬਜ਼ੁਰਗਾਂ ਨੂੰ ਕੰਬਲ ਵੰਡ ਕੇ ਵੋਟਾਂ ਹਥਿਆਉਣ ਲਈ ਭਰਮਾਉਣ ਵਿੱਚ ਜੁਟ ਗਏ ਹਨ। ਉਨ੍ਹਾਂ ਕਿਹਾ ਕਿ ਹਲਕੇ ਦਾ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲੋਕਾਂ ਨੂੰ ਸੂਟ ਬੂਟ ਜਾਂ ਕੰਬਲ ਵੰਡ ਕੇ ਨਹੀਂ ਬਲਕਿ ਅਗਾਂਹਵਧੂ ਸੋਚ ਰੱਖਦੇ ਹੋਏ ਨੌਜਵਾਨਾਂ ਨੂੰ ਰੁਜ਼ਗਾਰ ਦੇ ਅਵਸਰ ਪੈਦਾ ਕਰਨੇ, ਘਰੇਲੂ ਅੌਰਤਾਂ ਲਈ ਸੈਲਫ਼ ਹੈਲਫ਼ ਗਰੁੱਪਾਂ ਰਾਹੀਂ ਰੁਜ਼ਗਾਰ ਦਿਵਾਉਣਾ ਅਤੇ ਬਜ਼ੁਰਗਾਂ ਨੂੰ ਬੁਢਾਪਾ ਪੈਨਸ਼ਨਾਂ ਲਗਾ ਕੇ ਹੱਲ ਕੀਤੇ ਜਾ ਸਕਦੇ ਹਨ। ਇੱਕ ਸੂਟ ਦੇਣ ਨਾਲ ਅੌਰਤਾਂ ਦੀਆਂ ਸਮੱਸਿਆਵਾਂ ਹੱਲ ਨਹੀਂ ਹੋ ਜਾਂਦੀਆਂ। ਆਮ ਆਦਮੀ ਪਾਰਟੀ ਬਾਰੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ‘ਆਪ’ ਦਾ ਤਾਂ ਕੋਈ ਵਜੂਦ ਹੀ ਨਹੀਂ ਹੈ।
ਜਥੇਦਾਰ ਕੁੰਭੜਾ ਨੇ ਆਪਣੇ ਭਾਸ਼ਣ ਵਿੱਚ ਕਿਹਾ ਕਿ ਉਨ੍ਹਾਂ ਕੈਪਟਨ ਸਿੱਧੂ ਨੂੰ ਜ਼ਿਲ੍ਹਾ ਮੁਹਾਲੀ ਦੇ ਬਤੌਰ ਡਿਪਟੀ ਕਮਿਸ਼ਨਰ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਬਹੁਤ ਨੇੜਿਓਂ ਦੇਖਿਆ ਪਰਖਿਆ ਹੈ ਅਤੇ ਖ਼ੁਦ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਵੀ ਕੀਤੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਉਂਦੀਆਂ ਚੋਣਾਂ ਵਿੱਚ ਅਕਾਲੀ-ਭਾਜਪਾ ਸਰਕਾਰ ਵੱਲੋਂ ਪੰਜਾਬ ਵਿੱਚ ਵੱਡੇ ਪੱਧਰ ’ਤੇ ਕੀਤੇ ਵਿਕਾਸ ਕਾਰਜਾਂ ਨੂੰ ਮੁੱਖ ਰੱਖਦੇ ਹੋਏ ਕੈਪਟਨ ਸਿੱਧੂਨੂੰ ਭਾਰੀ ਬਹੁਮਤ ਨਾਲ ਜਿਤਾਇਆ ਜਾਵੇ ਤਾਂ ਜੋ ਤੀਜੀ ਵਾਰ ਪੰਜਾਬ ਵਿੱਚ ਅਕਾਲੀ-ਭਾਜਪਾ ਸਰਕਾਰ ਬਣਾ ਕੇ ਰਹਿੰਦੇ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹਿਆ ਜਾ ਸਕੇ।
ਇਸ ਮੌਕੇ ਚਰਨਜੀਤ ਸਿੰਘ ਬਰਾੜ, ਦਰਸ਼ਨ ਸਿੰਘ ਪੰਧੇਰ, ਜਗਜੀਤ ਸਿੰਘ, ਹਾਕਮ ਸਿੰਘ, ਨਿਸ਼ਾਨ ਸਿੰਘ, ਲਾਭ ਸਿੰਘ ਸਿਆਸੀ ਸਕੱਤਰ, ਇੰਦਰਜੀਤ ਸਿੰਘ ਸੰਧੂ, ਹਰਦੀਪ ਸਿੰਘ ਬੱਦੋਵਾਲੀ, ਪਰਮਜੀਤ ਸਿੰਘ ਸੰਧੂ, ਜਗਜੀਤ ਸਿੰਘ, ਇਕਬਾਲ ਸਿੰਘ ਸੰਧੂ, ਜਰਨੈਲ ਸਿੰਘ, ਬਲਦੇਵ ਸਿੰਘ, ਸਰਦਾਰਾ ਸਿੰਘ, ਕੌਂਸਲਰ ਬੀਬੀ ਰਜਿੰਦਰ ਕੌਰ ਕੁੰਭੜਾ, ਬਲਵੰਤ ਕੌਰ ਸੰਧੂ, ਰਵਿੰਦਰ ਕੌਰ ਸੰਧੂ, ਹਰਪਾਲ ਕੌਰ, ਪਰਮਜੀਤ ਕੌਰ, ਸਤਿੰਦਰ ਮਾਂਗਟ, ਭਾਰਤੀ ਜਨਤਾ ਪਾਰਟੀ ਦੇ ਮੰਡਲ-1 ਦੇ ਪ੍ਰਧਾਨ ਸੋਹਣ ਸਿੰਘ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…