ਆਪ ਆਗੂ ਹਰਜੀਤ ਅਦਾਲਤੀਵਾਲਾ ਨੇ ਝਾੜੂ ਛੱਡ ਕੇ ਅਕਾਲੀ ਦਲ ਦੀ ਫੜੀ ਤੱਕੜੀ

ਅਦਾਲਤੀਵਾਲਾ ਦੇ ਅਕਾਲੀ ਦਲ ਵਿੱਚ ਸ਼ਾਮਲ ਹੋਣ ਨਾਲ ਸਨੌਰ ਵਿੱਚ ਅਕਾਲੀ ਦਲ ਦੀ ਜਿੱਤ ’ਤੇ ਮੋਹਰ ਲੱਗੀ: ਹਰਿੰਦਰਪਾਲ ਚੰਦੂਮਾਜਰਾ

ਮਨਪ੍ਰੀਤ ਕੌਰ
ਨਬਜ਼-ਏ-ਪੰਜਾਬ ਬਿਊਰੋ, ਪਟਿਆਲਾ, 29 ਦਸੰਬਰ:
ਆਮ ਆਦਮੀ ਪਾਰਟੀ (ਆਪ) ਨੂੰ ਅੱਜ ਉਸ ਸਮੇਂ ਜ਼ੋਰਦਾਰ ਝਟਕਾ ਲੱਗਿਆ ਜਦੋਂ ਪਾਰਟੀ ਦੇ ਬੀ.ਸੀ. ਵਿੰਗ ਦੇ ਪ੍ਰਧਾਨ ਅਤੇ ਕੰਬੋਜ ਆਰਗੇਨਾਈਜ਼ੇਸ਼ਨ ਆਫ਼ ਇੰਡੀਆ ਦੇ ਪ੍ਰਧਾਨ ਹਰਜੀਤ ਸਿੰਘ ਅਦਾਲਤੀਵਾਲਾ ਨੇ ਆਪਣੇ ਸਾਥੀਆਂ ਸਮੇਤ ਪਾਰਟੀ ਨੂੰ ਅਲਵਿਦਾ ਆਖਦਿਆਂ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਅਦਾਲਤੀਵਾਲਾ ਤੋਂ ਇਲਾਵਾ ਆਪ ਦੇ ਬੂਥ ਕੋਆਰਡੀਨੇਟਰ ਰਾਮ ਸਿੰਘ ਜਲਬੇੜਾ, ਜਸਵਿੰਦਰ ਸਿੰਘ, ਪ੍ਰਗਟ ਸਿੰਘ, ਪਰਮਜੀਤ ਸਿੰਘ ਅਤੇ ਹਾਕਮ ਸਿੰਘ ਨੇ ਝਾੜੂ ਛੱਡ ਕੇ ਅਕਾਲੀ ਦਲ ਦਾ ਪੱਲਾ ਫੜ ਲਿਆ ਹੈ। ਇਨ੍ਹਾਂ ਆਗੂਆਂ ਨੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੀ ਅਗਵਾਈ ਹੇਠ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ।
ਇਸ ਮੌਕੇ ਅਦਾਲਤੀਵਾਲਾ ਨੇ ਕਿਹਾ ਕਿ ਆਪ ਦੇ ਚਿਹਰੇ ਤੋਂ ਮਖੋਟਾ ਉਤਰ ਚੁੱਕਿਆ ਹੈ, ਇਥੇ ਟਿਕਟਾਂ ਵੇਚੀਆਂ ਜਾ ਰਹੀਆਂ ਹਨ। ਦਿੱਲੀ ਤੋਂ ਆਏ ਕੁਝ ਲੋਕ ਸ਼ਰ੍ਹੇਆਮ ਪੰਜਾਬ ਨੂੰ ਦੋਵੇਂ ਹੱਥੀਂ ਲੁੱਟਣ ਵਿੱਚ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਪ੍ਰੰਤੂ ਇਹ ਸਾਫ ਹੈ ਕਿ ਪੰਜਾਬ ਨੂੰ ਲੁੱਟਣ ਦੀ ਮਨਸ਼ਾ ਨਾਲ ਆਏ ਦਿੱਲੀ ਵਾਲਿਆਂ ਦੇ ਮਨਸੂਬੇ ਲੋਕ ਪੂਰੇ ਨਹੀਂ ਹੋਣ ਦੇਣਗੇ। ਉਨ੍ਹਾਂ ਦੋਸ਼ ਲਾਇਆ ਕਿ ਆਪ ਵੱਲੋਂ ਟਿਕਟਾਂ ਗਾਜਰ ਮੂਲੀਆਂ ਦੀ ਤਰ੍ਹਾਂ ਵੇਚੀਆਂ ਜਾ ਰਹੀਆਂ ਹਨ ਅਤੇ ਵਾਲੰਟੀਅਰਾਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਹੈ। ਉਨ੍ਹਾਂ ਜਿਨ੍ਹਾਂ ਵਾਲੰਟੀਅਰਾਂ ਨੇ ਦਿਨ ਰਾਤ ਇੱਕ ਕਰਕੇ ਆਪ ਨੂੰ ਖੜਾ ਕੀਤਾ ਹੈ। ਉਨ੍ਹਾਂ ਵਾਲੰਟੀਅਰਾਂ ਦੀ ਅਣਦੇਖੀ ਕਰਕੇ ਪੈਸੇ ਲੈ ਕੇ ਅਮੀਰਾਂ ਅਤੇ ਦੁੂਜੀ ਪਾਰਟੀ ਦੇ ਆਗੂਆਂ ਨੂੰ ਟਿਕਟਾਂ ਦਿੱਤੀਆਂ ਜਾ ਰਹੀਆਂ ਹਨ।
ਦੂਜੇ ਪਾਸੇ ਅਕਾਲੀ ਦਲ ਨੇ ਪੰਜਾਬ ਵਿੱਚ ਚਹੁੰ ਪੱਖੀ ਵਿਕਾਸ ਤਾਂ ਕੀਤਾ ਹੀ ਹੈ। ਇਸ ਦੇ ਨਾਲ ਹਲਕਾ ਸਨੋਰ ਵਿੱਚ ਸੀਨੀਅਰ ਯੂਥ ਆਗੂ ਹਰਿੰਦਰਪਾਲ ਸਿੰਘ ਚੰਦੂਮਾਜਰਾ ਸਮੇਤ ਹੋਰਨਾਂ ਹਲਕਿਆਂ ਵਿੱਚ ਆਪਣੇ ਵਫ਼ਾਦਾਰ ਵਰਕਰਾਂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਉਨ੍ਹਾਂ ਐਲਾਨ ਕੀਤਾ ਕਿ ਜਲਦੀ ਹੀ ਵੱਡੀ ਰੈਲੀ ਕਰਕੇ ਬਾਕੀ ਸਾਥੀਆਂ ਨੂੰ ਵੀ ਅਕਾਲੀ ਦਲ ਵਿੱਚ ਸ਼ਾਮਲ ਕਰਵਾਉਣਗੇ। ਅਦਾਲਤੀ ਵਾਲਾ ਨੇ ਹਲਕਾ ਸਨੋਰ ਤੋਂ ਆਪ ਦੇ ਉਮੀਦਵਾਰ ਬੀਬੀ ਕੁਲਦੀਪ ਕੌਰ ਟੌਹੜਾ ਨੂੰ ਟਿਕਟ ਦੇਣ ਦੀ ਅਲੋਚਨਾ ਕਰਦਿਆਂ ਕਿਹਾ ਕਿ ਜਿਹੜੇ ਪਰਿਵਾਰ ਨੂੰ ਸਨੋਰ ਦੇ ਲੋਕ ਦੋ ਵਾਰ ਪਹਿਲਾਂ ਨਕਾਰ ਚੁੱਕੇ ਹਨ। ਆਪ ਨੇ ਉਨ੍ਹਾਂ ਨੂੰ ਆਪਣਾ ਉਮੀਦਵਾਰ ਬਣਾ ਕੇ ਵਾਲੰਟੀਅਰਾਂ ਨਾਲ ਧੋਖਾ ਕੀਤਾ ਹੈ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸਨੋਰ ਤੋਂ ਉਮੀਦਵਾਰ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਆਪ ਦੇ ਸੀਨੀਅਰ ਆਗੂ ਹਰਜੀਤ ਸਿੰਘ ਅਦਾਲਤੀ ਵਾਲਾ ਦੇ ਅਕਾਲੀ ਦਲ ਵਿੱਚ ਸ਼ਾਮਲ ਹੋਣ ਨਾਲ ਹੁਣ ਸਨੌਰ ਵਿੱਚ ਅਕਾਲੀ ਦਲ ਦੀ ਜਿੱਤ ’ਤੇ ਪੱਕੀ ਮੋਹਰ ਲੱਗ ਗਈ ਹੈ। ਇੱਕ ਤਾਂ ਉਹ ਖ਼ੁਦ ਹਲਕਾ ਸਨੋਰ ਨਾਲ ਸਬੰਧ ਰੱਖਦੇ ਹਨ, ਦੂਜਾ ਉਨ੍ਹਾਂ ਦੇ ਵੱਡੀ ਗਿਣਤੀ ਵਿੱਚ ਸਮਰਥਕਾਂ ਵੀ ਵਿੱਚ ਹਨ। ਉਨ੍ਹਾਂ ਕਿਹਾ ਕਿ ਹਲਕਾ ਸਨੌਰ ਹੀ ਨਹੀਂ ਸਗੋਂ ਪੁਰੇ ਪੰਜਾਬ ਵਿੱਚ ਅਕਾਲੀ ਦਲ ਨੂੰ ਅਦਾਲਤੀਵਾਲਾ ਦੇ ਪਾਰਟੀ ਵਿੱਚ ਸ਼ਾਮਲ ਹੋਣ ਦਾ ਲਾਭ ਹੋਵੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਆਪ ਨੂੰ ਹੋਰ ਵੀ ਜਬਰਦਸਤ ਝਟਕੇ ਲੱਗਣ ਦੀ ਸੰਭਾਵਨਾ ਹੈ, ਕਿਉਂਕਿ ਆਪ ਦੀ ਬਿੱਲੀ ਹੁਣ ਥੈਲੇ ਤੋਂ ਬਾਹਰ ਆ ਗਈ ਹੈ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…