ਜਥੇਦਾਰ ਕੁੰਭੜਾ ਨੇ ਵੰਡੇ ਖੇਤੀ ਹਾਦਸਿਆਂ ਦੇ ਸ਼ਿਕਾਰ ਕਿਸਾਨਾਂ ਨੂੰ ਵਿੱਤੀ ਸਹਾਇਤਾ ਦੇ ਚੈੱਕ

ਨਿਊਜ਼ ਡੈਸਕ, ਖਰੜ, 13 ਦਸੰਬਰ
ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਯੋਗ ਅਗਵਾਈ ਵਾਲੀ ਅਕਾਲੀ-ਭਾਜਪਾ ਸਰਕਾਰ ਵੱਲੋਂ ਜਿਥੇ ਪੰਜਾਬ ਦੇ ਹਰ ਵਰਗ ਦੀ ਖੁਸ਼ਹਾਲੀ ਲਈ ਲੋਕ ਭਲਾਈ ਸਕੀਮਾਂ ਚਲਾਈਆਂ ਗਈਆਂ ਹਨ ਉਸ ਦੇ ਨਾਲ ਹੀ ਸਰਕਾਰ ਵੱਲੋਂ ਕਿਸਾਨਾਂ ਦੀ ਭਲਾਈ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ। ਇਹ ਵਿਚਾਰ ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਸਕੱਤਰ ਜਥੇਦਾਰ ਬਲਜੀਤ ਸਿੰਘ ਕੁੰਭੜਾ ਨੇ ਮਾਰਕੀਟ ਕਮੇਟੀ ਦਫ਼ਤਰ ਵਿੱਚ ਖੇਤੀ ਹਾਦਸਿਆਂ ਦੇ ਸ਼ਿਕਾਰ ਕਿਸਾਨਾਂ ਨੂੰ ਵਿੱਤੀ ਸਹਾਇਤਾ ਦੇ ਚੈੱਕ ਵੰਡਣ ਸਮੇਂ ਗੱਲਬਾਤ ਕਰਦਿਆਂ ਪ੍ਰਗਟ ਕੀਤੇ।
ਉਨ੍ਹਾਂ ਦੱਸਿਆ ਕਿ ਇਹ ਵਿੱਤੀ ਸਹਾਇਤਾ ਦੇ ਚੈੱਕ ਪੰਜਾਬ ਮੰਡੀ ਬੋਰਡ ਵੱਲੋਂ ਥਰੈਸ਼ਰ ਹਾਦਸਿਆਂ ਦੇ ਸ਼ਿਕਾਰ ਕਿਸਾਨਾਂ ਨੂੰ ਵਿੱਤੀ ਸਹਾਇਤਾ ਦੇਣ ਲਈ ਚਲਾਈ ਗਈ ਸਕੀਮ ਤਹਿਤ ਵੰਡੇ ਗਏ ਹਨ। ਇਸ ਮੌਕੇ ਪਿੰਡ ਬਾਕਰਪੁਰ ਨਿਵਾਸੀ ਦਿਲਬਾਗ ਸਿੰਘ ਨੂੰ ਅਤੇ ਪਿੰਡ ਸਿੱਲ ਨਿਵਾਸੀ ਹਰਚੰਦ ਸਿੰਘ ਨੂੰ ਚਾਲੀ-ਚਾਲੀ ਹਜਾਰ ਰੁਪਏ ਦੇ ਚੈੱਕ ਦਿੱਤੇ ਗਏ। ਹਰਚੰਦ ਸਿੰਘ ਦੀ ਇੱਕ ਖੇਤੀ ਹਾਦਸੇ ਦੌਰਾਨ ਬਾਂਹ ਕੱਟੀ ਈ ਸੀ ਜਦਕਿ ਦਿਲਬਾਗ ਸਿੰਘ ਦੀ ਖੇਤੀ ਹਾਦਸੇ ਦੌਰਾਨ ਚਾਰ ਉਂਗਲਾਂ ਕੱਟੀਆਂ ਗਈਆਂ ਸਨ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ. ਵਿੰਗ ਦੇ ਸੀਨੀਅਰ ਮੀਤ ਪ੍ਰਧਾਨ ਦਰਸ਼ਨ ਸਿੰਘ, ਲਾਭ ਸਿੰਘ, ਮਲਕੀਤ ਸਿੰਘ ਸਕੱਤਰ ਮਾਰਕੀਟ ਕਮੇਟੀ ਖਰੜ, ਸਰਪੰਚ ਬਾਕਰਪੁਰ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Uncategorized

Check Also

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਨਬਜ਼-ਏ-ਪੰ…