Share on Facebook Share on Twitter Share on Google+ Share on Pinterest Share on Linkedin ਜਥੇਦਾਰ ਕੁੰਭੜਾ ਨੇ ਪਿੰਡ ਸਨੇਟਾ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਇਲਾਕੇ ਦੇ ਲੋਕਾਂ ਦੀ ਮੰਗ: ਸਥਾਨਕ ਅਕਾਲੀ ਆਗੂ ਨੂੰ ਲੜਾਈ ਜਾਵੇ ਵਿਧਾਨ ਸਭਾ ਚੋਣ ਨਿਊਜ਼ ਡੈਸਕ, ਮੁਹਾਲੀ, 11 ਦਸੰਬਰ ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਅਤੇ ਅਕਾਲੀ ਦਲ ਦੇ ਜੱਥੇਬੰਦਕ ਸਕੱਤਰ ਜਥੇਦਾਰ ਬਲਜੀਤ ਸਿੰਘ ਕੁੰਭੜਾ ਨੇ ਨੇੜਲੇ ਪਿੰਡ ਸਨੇਟਾ ਵਿਖੇ ਇੱਕ ਭਰ੍ਹਵੀਂ ਮੀਟਿੰਗ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣ ਦਾ ਵਿਸਵਾਸ ਦਿਵਾਇਆ। ਉਨ੍ਹਾਂ ਲੋਕਾਂ ਨੂੰ ਆਉਂਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਪ੍ਰਤੀ ਲਾਮਬੰਦ ਕੀਤਾ। ਅਕਾਲੀ ਦਲ ਦੇ ਬੀ.ਸੀ. ਸੈੱਲ ਦੇ ਸਰਕਲ ਪ੍ਰਧਾਨ ਚੌਧਰੀ ਭਗਤ ਰਾਮ ਸਨੇਟਾ ਵੱਲੋਂ ਜਥੇਦਾਰ ਕੁੰਭੜਾ ਦਾ ਪਿੰਡ ਪਹੁੰਚਣ ’ਤੇ ਜ਼ੋਰਦਾਰ ਸਵਾਗਤ ਕੀਤਾ ਗਿਆ ਅਤੇ ਸਿਰੋਪਾ ਭੇਂਟ ਕਰਕੇ ਉਨ੍ਹਾਂ ਦਾ ਸਨਮਾਨ ਵੀ ਕੀਤਾ ਗਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਦਾਰ ਕੁੰਭੜਾ ਨੇ ਦੱਸਿਆ ਕਿ ਪਿੰਡ ਸਨੇਟਾ ਵਿੱਖੇ ਅਨਾਜ ਮੰਡੀ ਬਣਾਉਣ ਲਈ 5 ਏਕੜ ਜ਼ਮੀਨ ਪਹਿਲਾਂ ਹੀ ਖਰੀਦੀ ਹੋਈ ਹੈ ਅਤੇ ਹੋਰ ਜ਼ਮੀਨ ਦੇ ਲਈ ਪਿੰਡ ਦੀ ਪੰਚਾਇਤ ਨਾਲ ਗੱਲਬਾਤ ਜਾਰੀ ਹੈ। ਉਨ੍ਹਾਂ ਕਿਹਾ ਕਿ ਇੱਥੇ ਅਨਾਜ ਮੰਡੀ ਬਣਨ ਨਾਲ ਜਿੱਥੇ ਇਸ ਖੇਤਰ ਦੇ ਜ਼ਿਮੀਂਦਾਰਾਂ ਨੂੰ ਵੱਡੀ ਰਾਹਤ ਮਿਲੇਗੀ ਉਸ ਦੇ ਨਾਲ ਲੋਕਾਂ ਨੂੰ ਸਿੱਧੇ ਜਾਂ ਅਸਿੱਧੇ ਢੰਗ ਨਾਲ ਰੋਜ਼ਗਾਰ ਵੀ ਮਿਲੇਗਾ। ਪੰਜਾਬ ਵਿੱਚ ਐਸ.ਵਾਈ.ਐਲ. ਨਹਿਰ ਦੇ ਮਾਮਲੇ ਸਬੰਧੀ ਗੱਲਬਾਤ ਕਰਦਿਆਂ ਜਥੇਦਾਰ ਕੁੰਭੜਾ ਨੇ ਕਿਹਾ ਕਿ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸ੍ਰ. ਸੁਖਬੀਰ ਸਿੰਘ ਬਾਦਲ ਦੀ ਉਸਾਰੂ ਅਤੇ ਕਿਸਾਨ ਹਿਤੈਸ਼ੀ ਸੋਚ ਸਦਕਾ ਐਸ.ਵਾਈ.ਐਲ. ਵਾਲੀ ਜ਼ਮੀਨ ਦੇ ਇੰਤਕਾਲ ਕਿਸਾਨਾਂ ਦੇ ਨਾਂ ਕੀਤੇ ਜਾ ਚੁੱਕੇ ਹਨ। ਸਰਕਾਰ ਦੇ ਇਸ ਫ਼ੈਸਲੇ ਨਾਲ ਕਿਸਾਨਾਂ ਨੂੰ ਬਹੁਤ ਵੱਡਾ ਫ਼ਾਇਦਾ ਮਿਲਿਆ ਹੈ ਅਤੇ ਸਰਕਾਰ ਦੀ ਕਿਸਾਨ ਹਿਤੈਸ਼ੀ ਹੋਣ ਦੀ ਗੱਲ ਹੋਰ ਜ਼ਿਆਦਾ ਸਪੱਸ਼ਟ ਹੋਈ ਹੈ। ਇਸ ਮੌਕੇ ਇਕੱਤਰ ਹੋਏ ਪਿੰਡ ਦੇ ਸਰਪੰਚ ਚੌਧਰੀ ਸੰਦੀਪ ਕੁਮਾਰ, ਅਕਾਲੀ ਦਲ ਦੇ ਜ਼ਿਲ੍ਹਾ ਜਨਰਲ ਸਕੱਤਰ ਬਲਵਿੰਦਰ ਸਿੰਘ ਗੋਬਿੰਦਗੜ੍ਹ, ਬਲਾਕ ਸੰਮਤੀ ਮੈਂਬਰ ਬਖਸ਼ੀਸ਼ ਸਿੰਘ, ਤਾਰਾ ਪੰਚ, ਕਾਕਾ ਪੰਚ, ਕੇਸਰ ਸਿੰਘ ਸਨੇਟਾ, ਨੰਬਰਦਾਰ ਰਾਮ ਆਸਰਾ, ਲਾਭ ਸਿੰਘ ਆਦਿ ਸਮੇਤ ਹੋਰ ਬਹੁਤ ਸਾਰੇ ਲੋਕਾਂ ਨੇ ਅਕਾਲੀ ਦਲ ਦੀ ਹਾਈਕਮਾਂਡ ਕੋਲੋਂ ਮੰਗ ਰੱਖੀ ਕਿ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਕਿਸੇ ਸਥਾਨਕ ਅਕਾਲੀ ਆਗੂ ਨੂੰ ਹੀ ਚੋਣ ਲੜਾਈ ਜਾਵੇ। ਲੋਕਾਂ ਦਾ ਕਹਿਣਾ ਸੀ ਕਿ ਸਥਾਨਕ ਆਗੂ ਹੀ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਸਮਝ ਸਕਦਾ ਹੈ ਅਤੇ ਲੋਕਾਂ ਦੀ ਉਸ ਤੱਕ ਪਹੁੰਚ ਸੌਖੀ ਹੁੰਦੀ ਹੈ। ਜਥੇਦਾਰ ਕੁੰਭੜਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਕਾਲੀ ਸਰਕਾਰ ਵੱਲੋਂ ਪੰਜਾਬ ਵਿੱਚ ਕੀਤੇ ਵੱਡੇ ਪੱਧਰ ’ਤੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਸਕੀਮਾਂ ਨੂੰ ਘਰ ਘਰ ਤੱਕ ਪਹੁੰਚਾਉਣ ਤਾਂ ਜੋ ਪੰਜਾਬ ਵਿੱਚ ਤੀਜੀ ਵਾਰ ਫਿਰ ਅਕਾਲੀ-ਭਾਜਪਾ ਗਠਜੋੜ ਦੀ ਸਰਕਾਰ ਬਣਾਈ ਜਾ ਸਕੇ। ਇਸ ਮੌਕੇ ਭਗਤ ਸਿੰਘ, ਜੈਪਾਲ, ਜਸਪਾਲ ਸਿੰਘ, ਵਿਕਰਮ, ਗੁਰਜੰਟ ਸਿੰਘ, ਸਤਨਾਮ ਸਿੰਘ, ਮੇਵਾ ਸਿੰਘ, ਜਸਪ੍ਰੀਤ ਸਿੰਘ, ਗੋਲਡੀ ਆਦਿ ਵੀ ਹਾਜ਼ਰ ਸਨ
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ