ਜਥੇਦਾਰ ਕੁੰਭੜਾ ਵੱਲੋਂ ਸਬਜ਼ੀ ਮੰਡੀ ਦੀ ਅਚਨਚੇਤ ਚੈਕਿੰਗ, ਲੋਕਾਂ ਨੂੰ ਵੀ ਕੀਤਾ ਜਾਗਰੂਕ

ਨਿਊਜ਼ ਡੈਸਕ ਸਰਵਿਸ
ਮੁਹਾਲੀ, 5 ਦਸੰਬਰ
ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਸਕੱਤਰ ਜਥੇਦਾਰ ਬਲਜੀਤ ਸਿੰਘ ਕੁੰਭੜਾ ਵੱਲੋਂ ਫੇਜ਼ 8 ਵਿਖੇ ਲੱਗੀ ਸਬਜ਼ੀ ਮੰਡੀ (ਆਪਣੀ ਮੰਡੀ) ਦੀ ਅਚਨਚੇਤ ਚੈਕਿੰਗ ਕੀਤੀ ਗਈ ਅਤੇ ਲੋਕਾਂ ਨੂੰ ਵੀ ਜਾਗਰੂਕ ਕੀਤਾ ਗਿਆ। ਇਸ ਮੌਕੇ ਚੈਕਿੰਗ ਦੌਰਾਨ ਪਾਇਆ ਗਿਆ ਕਿ ਕੁਝ ਕੁ ਸਬਜ਼ੀ ਵਿਕਰੇਤਾ ਬਿਨਾ ਲਾਈਸੰਸ ਤੋਂ ਮੰਡੀ ਵਿੱਚ ਸਬਜ਼ੀ ਵੇਚ ਰਹੇ ਸਨ ਅਤੇ ਕਈਆਂ ਨੇ ਰੇਟ ਲਿਸਟਾਂ ਨਹੀਂ ਸਨ ਰੱਖੀਆਂ ਹੋਈਆਂ। ਅਜਿਹੇ ਸਬਜ਼ੀ ਵਿਕਰੇਤਾਵਾਂ ਦੇ ਚੇਅਰਮੈਨ ਦੀ ਹਾਜ਼ਰੀ ਵਿੱਚ ਕਮੇਟੀ ਅਧਿਕਾਰੀਆਂ ਵੱਲੋਂ ਬਕਾਇਦਾ ਚਲਾਨ ਕੀਤੇ ਗਏ।
ਇਸ ਮੌਕੇ ਚੇਅਰਮੈਨ ਜਥੇਦਾਰ ਕੁੰਭੜਾ ਨੇ ਮੰਡੀ ਵਿੱਚ ਸਬਜ਼ੀ ਖਰੀਦਣ ਆਏ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਗਈਆਂ। ਉਨ੍ਹਾਂ ਲੋਕਾਂ ਨੂੰ ਦੱਸਿਆ ਕਿ ਮੰਡੀ ਵਿੱਚ ਦਾਖਿਲ ਹੋਣ ਤੋਂ ਪਹਿਲਾਂ ਮਾਰਕੀਟ ਕਮੇਟੀ ਵੱਲੋਂ ਲਗਾਈ ਗਈ ਰੇਟ ਲਿਸਟ ਜ਼ਰੂਰ ਪੜ੍ਹ ਕੇ ਜਾਣ ਤਾਂ ਜੋ ਸਬਜ਼ੀ ਵਿਕਰੇਤਾਵਾਂ ਦੀ ਲੁੱਟ ਦਾ ਸ਼ਿਕਾਰ ਹੋਣ ਤੋਂ ਬਚ ਸਕਣ। ਉਨ੍ਹਾਂ ਸਬਜ਼ੀ ਅਤੇ ਫ਼ਲ ਵਿਕਰੇਤਾਵਾਂ ਨੂੰ ਵੀ ਤਾੜਨਾ ਕੀਤੀ ਕਿ ਮੰਡੀ ਵਿੱਚ ਘਟੀਆ ਕਿਸਮ ਦੇ ਫ਼ਲ ਫਰੂਟ ਜਾਂ ਸਬਜ਼ੀਆਂ ਦੀ ਵਿਕਰੀ ਨਾ ਕੀਤੀ ਜਾਵੇ ਅਤੇ ਪਲਾਸਟਿਕ ਦੇ ਲਿਫਾਫ਼ਿਆਂ ਦੀ ਵਰਤੋਂ ਵੀ ਨਾ ਕੀਤੀ ਜਾਵੇ। ਉਨ੍ਹਾਂ ਮੰਡੀ ਵਿੱਚ ਸਫ਼ਾਈ ਪ੍ਰਬੰਧਾਂ ਦਾ ਵੀ ਵਿਸ਼ੇਸ਼ ਧਿਆਨ ਰੱਖਣ ਲਈ ਦੁਕਾਨਦਾਰਾਂ ਨੂੰ ਜਾਗਰੂਕ ਕੀਤਾ ਤਾਂ ਜੋ ਸਵੱਛ ਭਾਰਤ ਅਭਿਆਨ ਦੀ ਪਾਲਣਾ ਵੀ ਨਾਲ ਨਾਲ ਕੀਤੀ ਜਾ ਸਕੇ। ਉਨ੍ਹਾਂ ਸਬਜ਼ੀ ਵਿਕਰੇਤਾਵਾਂ ਨੂੰ ਤਾੜਨਾ ਵੀ ਕੀਤੀ ਕਿ ਮੰਡੀ ਵਾਲੇ ਦਿਨ ਆਪੋ ਆਪਣੇ ਸ਼ਨਾਖਤੀ ਕਾਰਡ ਕੋਲ ਰੱਖਣ।
ਮੰਡੀ ਵਿੱਚ ਸਬਜ਼ੀ ਖਰੀਦਣ ਆਏ ਲੋਕਾਂ ਨੇ ਜਥੇਦਾਰ ਕੁੰਭੜਾ ਵੱਲੋਂ ਸਬਜ਼ੀ ਮੰਡੀ ਦੇ ਕੀਤੇ ਜਾਂਦੇ ਅਚਨਚੇਤ ਦੌਰਿਆਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਅਜਿਹੀਆਂ ਚੈਕਿੰਗਾਂ ਦੌਰਾਨ ਦੁਕਾਨਦਾਰਾਂ ਵਿੱਚ ਡਰ ਬਣਿਆ ਰਹਿੰਦਾ ਹੈ ਅਤੇ ਲੋਕੀਂ ਦੁਕਾਨਦਾਰਾਂ ਦੀ ਲੁੱਟ ਤੋਂ ਬਚਦੇ ਹਨ। ਇਸ ਮੌਕੇ ਮਾਰਕੀਟ ਕਮੇਟੀ ਸਕੱਤਰ ਮਲਕੀਤ ਸਿੰਘ, ਲਾਭ ਸਿੰਘ ਸਿਆਸੀ ਸਕੱਤਰ ਚੇਅਰਮੈਨ ਮਾਰਕੀਟ ਕਮੇਟੀ, ਸੁਖਵਿੰਦਰ ਸਿੰਘ, ਹਰਜੀਤ ਸਿੰਘ ਮੰਡੀ ਸੁਪਰਵਾਈਜ਼ਰ, ਦਵਿੰਦਰ ਸਿੰਘ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…