ਸਿੱਖਿਆ ਬੋਰਡ ਡੇਲੀਵੇਜ ਕਰਮਚਾਰੀ ਯੂਨੀਅਨ ਦੇ ਆਗੂਆਂ ਨੇ ਵੀ ਕੇਜਰੀਵਾਲ ਕੋਲ ਰੋਇਆ ਰੋਣਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਨਵੰਬਰ:
ਪੰਜਾਬ ਫੇਰੀ ਦੌਰਾਨ ਕੱਚੇ ਮੁਲਾਜ਼ਮਾਂ ਦੇ ਧਰਨੇ ਵਿੱਚ ਪਹੁੰਚੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਬਾਹਰ ਗੇਟ ’ਤੇ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਜਾਇਜ਼ ਦੱਸਦੇ ਹੋਏ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਇਨ੍ਹਾਂ ਦੀਆਂ ਮੰਗਾਂ ਨੂੰ ਜਲਦੀ ਰੈਗੂਲਰ ਕੀਤਾ ਜਾਵੇ ਨਹੀਂ ਤਾਂ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ’ਤੇ ਸਾਰੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ। ਇਸ ਮੌਕੇ ਸਿੱਖਿਆ ਬੋਰਡ ਡੇਲੀਵੇਜ਼ ਕਰਮਚਾਰੀ ਯੂਨੀਅਨ ਅਤੇ ਮੁਲਾਜ਼ਮਾਂ ਨੇ ਆਪਣੀਆ ਸਮੱਸਿਆਵਾਂ ਸਬੰਧੀ ਕੇਜਰੀਵਾਲ ਨੂੰ ਮੰਗ ਪੱਤਰ ਦਿੱਤਾ ਗਿਆ। ਜਿਸ ਵਿੱਚ ਦੱਸਿਆ ਗਿਆ ਹੈ ਕਿ ਉਹ ਪਿਛਲੇ 15 ਸਾਲਾਂ ਤੋਂ ਪੰਜਾਬ ਸਕੂਲ ਸਿੱਖਿਆ ਬੋਰਡ ਵਿੱਚ ਲਗਭਗ 550 ਡੇਲੀਵੇਜ਼ ਕਰਮਚਾਰੀ ਲਗਾਤਾਰ ਕੰਮ ਕਰਦੇ ਆ ਰਹੇ ਹਨ। ਉਨ੍ਹਾਂ ਬਿਨਾਂ ਸ਼ਰਤ ਰੈਗੂਲਰ ਕੀਤਾ ਜਾਵੇ।
ਬੋਰਡ ਪੱਧਰ ਦੀਆਂ ਸਮੱਸਿਆਵਾਂ ਬਾਰੇ ਵੀ ਦੱਸਿਆ ਕਿ ਕਿਵੇਂ ਬੋਰਡ ਵੱਲੋਂ ਡੇਲੀਵੇਜ਼ ਕਰਮਚਾਰੀਆਂ ਤੋਂ ਬੰਦੂਆਂ ਮਜ਼ਦੂਰ ਦੀ ਤਰ੍ਹਾਂ ਕੰਮ ਕਰ ਲਿਆ ਜਾ ਰਿਹਾ ਹੈ ਅਤੇ 5000 ਤੋਂ 6000 ਹਜ਼ਾਰ ਰੁਪਏ ਤਨਖਾਹ ਦਿੱਤੀ ਜਾ ਰਹੀ ਹੈ। ਪੜੇ ਲਿਖੇ ਹੋਣ ਦੇ ਬਾਵਜੂਦ ਕਿਰਤ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੀ ਸਾਨੂੰ ਬੋਰਡ ਕਾਰਪੋਰੇਸ਼ਨਾਂ ਵਾਲੀ ਕੈਟਾਡਰੀ ਏ, ਬੀ, ਸੀ, ਡੀ ਨਹੀਂ ਦਿੱਤੀ ਜਾਂਦੀ ਅਤੇ ਸਾਰੀਆਂ ਨੂੰ ਹੀ ਇੱਕੋ ਕੈਟਾਗਰੀ ਦਿਹਾੜੀਦਾਰ ਮਜ਼ਦੂਰ ਦੀ ਤਨਖ਼ਾਹ ਦੇਕੇ ਸ਼ੋਸ਼ਣ ਕੀਤਾ ਜਾ ਰਿਹਾ ਹੈ। ਕੋਈ ਵੀ ਹਫ਼ਤਾਵਰੀ ਛੁੱਟੀ ਵੀ ਨਹੀਂ ਦਿੱਤੀ ਜਾਂਦੀ ਅਤੇ ਸਿਰਫ਼ ਵਰਕਿੰਗ ਦਿਨਾਂ ਦੀ ਤਨਖ਼ਾਹ ਦੇ ਕੇ ਅਕਾਉਂਟ ਵਿੱਚ ਪਾ ਦਿੱਤੀ ਜਾਂਦੀ ਹੈ। ਇਸ ਸਬੰਧੀ ਕੇਜਰੀਵਾਲ ਨੇ ਯੂਨੀਅਨ ਨੂੰ ਭਰੋਸਾ ਦਵਾਇਆ ਕਿ ਕਾਂਗਰਸ ਸਰਕਾਰ ਦੇ ਗਿਣਤੀ ਦੇ ਦਿਨਾਂ ਰਹਿ ਗਈ ਹੈ। ਆਪ ਦੀ ਸਰਕਾਰ ਆਉਣ ’ਤੇ ਉਨ੍ਹਾਂ ਸਾਰਿਆਂ ਨੂੰ ਇਨਸਾਫ਼ ਦਿਵਾਇਆ ਜਾਵੇਗਾ।
ਇਸ ਮੌਕੇ ਪੰਜਾਬ ਸਕੂਲ ਸਿੱਖਿਆ ਬੋਰਡ ਡੇਲੀਵੇਜ਼ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਇੰਦਰਜੀਤ ਸਿੰਘ, ਜਨਰਲ ਸਕੱਤਰ ਰਾਜ ਕੁਮਾਰ, ਦਫ਼ਤਰ ਸਕੱਤਰ ਮਨਦੀਪ ਸਿੰਘ, ਬੂਟਾ ਸਿੰਘ, ਭਗਵੰਤ ਸਿੰਘ ਅਤੇ ਬੋਰਡ ਕਾਰਪੋਰੇਸ਼ਨ ਕਰਮਚਾਰੀ ਮਹਾਂਸੰਘ ਦੇ ਆਗੂ ਤਾਰਾ ਸਿੰਘ, ਰਕੇਸ਼ ਰਾਣਾ, ਗੁਰਜਿੰਦਰ ਸਿੰਘ ਮੰਡੀ ਬੋਰਡ, ਤਜਿੰਦਰ ਸਿੰਘ, ਕੁਲਵੀਰ ਸਿੰਘ, ਰੋਹਿਤ ਰਾਜਪਾਲ ਕੌਰ, ਮਨਿੰਦਰ ਕੌਰ, ਸੀਮਾ ਰਾਣੀ, ਹਰਮੇਸ਼ ਕੌਰ, ਬਲਵਿੰਦਰ ਕੌਰ, ਮਨਦੀਪ ਕੌਰ, ਵੀਰਪਾਲ ਕੌਰ, ਸਰਬਜੀਤ ਕੌਰ, ਸੁਰਿੰਦਰ ਕੌਰ, ਪੂਨਮ ਆਦਿ ਵੱਡੀ ਗਿਣਤੀ ਵਿੱਚ ਮੁਲਾਜ਼ਮ ਸ਼ਾਮਲ ਸਨ।

Load More Related Articles
Load More By Nabaz-e-Punjab
Load More In Awareness/Campaigns

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …