Share on Facebook Share on Twitter Share on Google+ Share on Pinterest Share on Linkedin ਲੈਕਚਰਾਰ ਯੂਨੀਅਨ ਵੱਲੋਂ ਇਤਿਹਾਸ ਦੀ ਪੁਰਾਣੀ ਕਿਤਾਬ ਪੜ੍ਹਾਉਣ ਦੇ ਫੈਸਲੇ ਦਾ ਸਵਾਗਤ ਪੜ੍ਹਾਈ ਦਾ ਮਿਆਰ ਉੱਚਾ ਚੁੱਕਣ ਲਈ ਅਧਿਆਪਕਾਂ ਨੂੰ ਫਜ਼ੂਲ ਕਿਸਮ ਦੀਆਂ ਮੀਟਿੰਗਾਂ ਤੇ ਸੈਮੀਨਾਰਾਂ ਤੋਂ ਛੋਟ ਦੇਣ ਦੀ ਗੁਹਾਰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਨਵੰਬਰ: ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਦੀ ਕੋਰ ਕਮੇਟੀ ਦੀ ਮੀਟਿੰਗ ਅੱਜ ਇੱਥੇ ਸਰਪ੍ਰਸਤ ਸੁਖਦੇਵ ਸਿੰਘ ਰਾਣਾ ਅਤੇ ਸੂਬਾਈ ਪ੍ਰਧਾਨ ਹਾਕਮ ਸਿੰਘ ਵਾਲੀਆ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਜਨਰਲ ਸਕੱਤਰ ਸੁਖਦੇਵ ਲਾਲ ਬੱਬਰ ਨੇ ਬਾਰ੍ਹਵੀਂ ਜਮਾਤ ਨੂੰ ਪੜ੍ਹਾਉਣ ਵਾਲੇ ਇਤਿਹਾਸ ਵਿਸ਼ੇ ਦੇ ਲੈਕਚਰਾਰਾਂ ਦੇ ਹਵਾਲੇ ਨਾਲ ਦੱਸਿਆ ਕਿ ਇਤਿਹਾਸ ਦੀ ਪੁਰਾਣੀ ਕਿਤਾਬ ਵਿਦਿਆਰਥੀਆਂ ਲਈ ਲਾਹੇਵੰਦ ਹੋਵੇਗੀ। ਪ੍ਰੰਤੂ ਵਿਦਿਆਰਥੀਆਂ ਨੂੰ ਪੇਪਰ ਦੀ ਤਿਆਰੀ ਕਰਨ ਅਤੇ ਅਧਿਆਪਕਾਂ ਨੂੰ ਪੜ੍ਹਾਉਣ ਲਈ ਘੱਟ ਸਮਾਂ ਮਿਲੇਗਾ। ਜਿਸ ਨਾਲ ਇਤਿਹਾਸ ਦੇ ਵਿਸ਼ੇ ਦਾ ਨਤੀਜਾ ਘੱਟ ਆਉਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਵਿਦਿਆਰਥੀਆਂ ਦੇ ਨਤੀਜੇ ਵਿੱਚ ਸੁਧਾਰ ਕਰਨ ਲਈ ਪੇਪਰ ਦੇ ਸਟਾਈਲ ਵਿੱਚ ਤਬਦੀਲੀ ਕੀਤੀ ਜਾਵੇ ਅਤੇ ਸਕੂਲ ਬੋਰਡ ਦੀ ਵੈੱਬਸਾਈਟ ਤੋਂ ਪਹਿਲਾਂ ਅਪਲੋਡ ਕੀਤੇ ਪਾਠ ਹਟਾ ਲਏ ਜਾਣ ਤਾਂ ਜੋ ਵਿਦਿਆਰਥੀਆਂ ਦੀ ਦੁਬਿਧਾ ਦੂਰ ਕੀਤੀ ਜਾਵੇ। ਸ੍ਰੀ ਸੁਖਦੇਵ ਰਾਣਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੁਰਾਣੀ ਕਿਤਾਬ ਵਿਦਿਆਰਥੀਆਂ ਨੂੰ ਛੇਤੀ ਪਹੁੰਚਾਈ ਜਾਵੇ ਅਤੇ ਵਿੱਤੀ ਨੁਕਸਾਨ ਜ਼ਿੰਮੇਵਾਰ ਅਧਿਕਾਰੀ ਦੀ ਤਨਖ਼ਾਹ ’ਚੋਂ ਪੂਰਾ ਕੀਤਾ ਜਾਣਾ ਚਾਹੀਦਾ ਹੈ। ਆਗੂਆਂ ਨੇ ਮੰਗ ਕੀਤੀ ਹੈ ਕਿ ਪਹਿਲਾਂ ਹੀ ਸਿੱਖਿਆ ਵਿਭਾਗ ਵੱਲੋਂ ਰੋਜ਼ਾਨਾ ਨਵੇਂ ਨਵੇਂ ਤਜਰਬੇ ਕਰਕੇ ਪੜ੍ਹਾਈ ਦਾ ਪੱਧਰ ਡਿੱਗਿਆ ਹੈ। ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਦਾ ਮਿਆਰ ਉੱਚਾ ਚੁੱਕਣ ਲਈ ਅਧਿਆਪਕਾਂ ਦੀਆਂ ਫਜ਼ੂਲ ਕਿਸਮ ਦੀਆਂ ਮੀਟਿੰਗਾਂ ਅਤੇ ਸੈਮੀਨਾਰਾਂ ਤੋਂ ਛੋਟ ਦਿੱਤੀ ਜਾਵੇ। ਜਥੇਬੰਦੀ ਨੇ ਮੁੱਖ ਮੰਤਰੀ, ਸਿੱਖਿਆ ਮੰਤਰੀ ਅਤੇ ਸਿੱਖਿਆ ਸਕੱਤਰ ਨੂੰ ਅਪੀਲ ਕੀਤੀ ਕਿ ਗਿਆਰ੍ਹਵੀਂ ਅਤੇ ਬਾਰ੍ਹਵੀਂ ਵਿੱਚ ਸਿਲੇਬਸ ਅਨੁਸਾਰ ਪੜ੍ਹਾਈ ਕਰਾਉਣ ’ਤੇ ਹੀ ਜ਼ੋਰ ਦਿੱਤਾ ਜਾਵੇ ਅਤੇ ਇਸ ਪੱਧਰ ’ਤੇ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਪ੍ਰਾਜੈਕਟ ਦੀ ਕੋਈ ਜ਼ਰੂਰਤ ਨਹੀਂ ਹੈ ਸਗੋਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰ ਕਰਨ ਲਈ ਵਿਦਿਆਰਥੀਆਂ ਨੂੰ ਪਹਿਲ ਦੇਣ ਦੀ ਲੋੜ ਹੈ। ਜੇਕਰ ਅੰਗਰੇਜ਼ੀ ਵਿਸ਼ੇ ਜਾਂ ਸਾਇੰਸ ਵਿਸ਼ੇ ਨਾਲ ਖਿਲਵਾੜ ਕੀਤਾ ਗਿਆ ਤਾਂ ਜਥੇਬੰਦੀ ਇਨ੍ਹਾਂ ਪ੍ਰਾਜੈਕਟਾਂ ਦਾ ਸਖ਼ਤ ਵਿਰੋਧ ਕਰੇਗੀ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਸਰਕਾਰੀ ਸਕੂਲਾਂ ਵਿੱਚ ਪ੍ਰਿੰਸੀਪਲਾਂ ਅਤੇ ਲੈਕਚਰਾਰਾਂ ਦੀਆਂ ਖਾਲੀ ਅਸਾਮੀਆਂ ਨੂੰ ਸਿੱਧੀ ਭਰਤੀ ਅਤੇ ਪਦ-ਉੱਨਤੀ ਕਰਕੇ ਛੇਤੀ ਭਰਿਆ ਜਾਵੇ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਜਸਵੀਰ ਸਿੰਘ ਗੋਸਲ, ਕੋਮਲ ਅਰੋੜਾ, ਗੁਰਚਰਨ ਸਿੰਘ, ਮੇਜਰ ਸਿੰਘ, ਸੰਜੀਵ ਕੁਮਾਰ, ਬਲਰਾਜ ਬਾਜਵਾ, ਮੁਖ਼ਤਿਆਰ ਸਿੰਘ, ਗੁਰਪ੍ਰੀਤ ਸਿੰਘ, ਸਰਦੂਲ ਸਿੰਘ, ਕਾਨੂੰਨੀ ਸਲਾਹਕਾਰ ਚਰਨ ਦਾਸ, ਅਰੁਣ ਕੁਮਾਰ ਅਤੇ ਹਰਜੀਤ ਸਿੰਘ ਬਲਾੜੀ ਵੀ ਹਾਜ਼ਰ ਹਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ