ਸਿੱਧੂ ਨੂੰ ਝਟਕਾ: ਕਾਂਗਰਸੀ ਸਰਪੰਚ ਸਮੇਤ ਹੋਰ ਪਤਵੰਤਿਆਂ ਨੇ ਕਾਂਗਰਸ ਛੱਡ ਕੇ ਝਾੜੂ ਫੜਿਆ

ਆਪ ਦੇ ਉਮੀਦਵਾਰ ਕੁਲਵੰਤ ਸਿੰਘ ਨੇ ਕਾਂਗਰਸ ਛੱਡਣ ਵਾਲਿਆਂ ਦਾ ਪਾਰਟੀ ਵਿੱਚ ਕੀਤਾ ਨਿੱਘਾ ਸਵਾਗਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਜਨਵਰੀ:
ਮੁਹਾਲੀ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਅਤੇ ਸਾਬਕਾ ਮੇਅਰ ਕੁਲਵੰਤ ਸਿੰਘ ਦੀ ਚੋਣ ਮੁਹਿੰਮ ਨੂੰ ਅੱਜ ਉਸ ਸਮੇਂ ਜ਼ਬਰਦਸਤ ਹੁਲਾਰਾ ਮਿਲਿਆ ਜਦੋਂ ਨਜ਼ਦੀਕੀ ਪਿੰਡ ਕੁਰੜੀ ਦੇ ਕਾਂਗਰਸੀ ਸਰਪੰਚ ਛੱਜਾ ਸਿੰਘ ਸਮੇਤ ਨਿਰਮਲ ਸਿੰਘ ਕੁਰੜੀ, ਐਡਵੋਕੇਟ ਜਗਬੀਰ ਸਿੰਘ ਕੁਰੜੀ ਅਤੇ ਨਾਜ਼ਰ ਸਿੰਘ ਜਗਤਪੁਰਾ ਆਪਣੇ ਹੋਰਨਾਂ ਸਾਥੀਆਂ ਸਮੇਤ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ‘ਆਪ’ ਵਿੱਚ ਸ਼ਾਮਲ ਹੋ ਗਏ। ਪਿੰਡ ਮੌਜਪੁਰ ਵਿਖੇ ਕੁਲਵੰਤ ਸਿੰਘ ਨੇ ‘ਆਪ’ ਵਿੱਚ ਸ਼ਾਮਲ ਹੋਣ ਵਾਲੇ ਇਨ੍ਹਾਂ ਆਗੂਆਂ ਦਾ ਨਿੱਘਾ ਸਵਾਗਤ ਕੀਤਾ ਅਤੇ ਪਾਰਟੀ ਵਿੱਚ ਬਣਦਾ ਮਾਣ ਸਨਮਾਨ ਦੇਣ ਦਾ ਭਰੋਸਾ ਦਿੱਤਾ। ਛੱਜਾ ਸਿੰਘ ਕੁਰੜੀ ਸਾਬਕਾ ਸਿਹਤ ਮੰਤਰੀ ਅਤੇ ਵਿਧਾਇਕ ਬਲਬੀਰ ਸਿੰਘ ਸਿੱਧੂ ਦੀ ਸੱਜੀ ਬਾਂਹ ਸਮਝੇ ਜਾਂਦੇ ਸਨ।
‘ਆਪ’ ਵਿੱਚ ਸ਼ਾਮਲ ਹੋਏ ਛੱਜਾ ਸਿੰਘ ਸਰਪੰਚ ਕੁਰੜੀ, ਨਾਜ਼ਰ ਸਿੰਘ ਜਗਤਪੁਰਾ ਅਤੇ ਨਿਰਮਲ ਸਿੰਘ ਕੁਰੜੀ ਨੇ ਕਿਹਾ ਕਿ ਮੁਹਾਲੀ ਹਲਕੇ ਵਿੱਚ ਕਾਂਗਰਸੀ ਵਿਧਾਇਕ ਸਿੱਧੂ ਨੇ ਪਾਰਟੀ ਦੀ ਸਰਕਾਰ ਅਤੇ ਖ਼ੁਦ ਕੈਬਨਿਟ ਮੰਤਰੀ ਹੋਣ ਦੇ ਬਾਵਜੂਦ ਪਿੰਡਾਂ ਦੀ ਸਾਰ ਨਹੀਂ ਲਈ ਅਤੇ ਨਾ ਹੀ ਆਪਣੇ ਪੁਰਾਣੇ ਸਾਥੀਆਂ ਦੀ ਬੁੱਕਤ ਪਾਈ। ਜਿਸ ਕਾਰਨ ਜ਼ਿਆਦਾਤਰ ਪਿੰਡਾਂ ਦੀ ਹਾਲਤ ਬਦਤਰ ਬਣੀ ਹੋਈ ਹੈ ਅਤੇ ਕਈ ਪਿੰਡਾਂ ਦੇ ਲੋਕ ਨਰਕ ਭੋਗਣ ਲਈ ਮਜਬੂਰ ਹਨ। ਉਨ੍ਹਾਂ ਕਿਹਾ ਕਿ ਜੋ ਵਿਅਕਤੀ ਖ਼ੁਦ ਕੈਬਨਿਟ ਮੰਤਰੀ ਹੋਵੇ ਅਤੇ ਸਰਕਾਰ ਵੀ ਆਪਣੀ ਪਾਰਟੀ ਦੀ ਹੋਵੇ, ਉਸ ਤੋਂ ਲੋਕਾਂ ਨੂੰ ਬਹੁਤ ਸਾਰੀਆਂ ਆਸਾਂ ਅਤੇ ਉਮੀਦਾਂ ਹੁੰਦੀਆਂ ਹਨ ਪਰ ਸਿੱਧੂ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਨਹੀਂ ਉਤਰੇ।
ਆਗੂਆਂ ਨੇ ਕਿਹਾ ਕਿ ‘ਆਪ’ ਦੇ ਉਮੀਦਵਾਰ ਕੁਲਵੰਤ ਸਿੰਘ ਨੇ ਮੁਹਾਲੀ ਦੇ ਮੇਅਰ ਵਜੋਂ ਇਮਾਨਦਾਰੀ ਨਾਲ ਕੰਮ ਕਰਦਿਆਂ ਸ਼ਹਿਰ ਦਾ ਸਰਬਪੱਖੀ ਵਿਕਾਸ ਕੀਤਾ ਹੈ। ਜਿਸ ਕਾਰਨ ਉਹ ਉਨ੍ਹਾਂ ਦੀ ਸ਼ਖ਼ਸੀਅਤ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ।
ਇਸ ਮੌਕੇ ਕੁਲਵੰਤ ਸਿੰਘ ਨੇ ਉਕਤ ਆਗੂਆਂ ਦਾ ਪਾਰਟੀ ਵਿੱਚ ਸ਼ਾਮਲ ਹੋਣ ’ਤੇ ਧੰਨਵਾਦ ਕੀਤਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ 20 ਫਰਵਰੀ ਨੂੰ ਆਪਣੀ ਇੱਕ-ਇੱਕ ਕੀਮਤੀ ਵੋਟ ਆਮ ਆਦਮੀ ਪਾਰਟੀ ਨੂੰ ਪਾ ਕੇ ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣਾਉਣ ਵਿੱਚ ਮੁਹਾਲੀ ਵਾਸੀਆਂ ਦਾ ਯੋਗਦਾਨ ਸਭ ਤੋਂ ਵੱਡਾ ਹੋਣਾ ਚਾਹੀਦਾ ਹੈ ਤਾਂ ਜੋ ਮੁਹਾਲੀ ਸਮੇਤ ਪੰਜਾਬ ਨੂੰ ਮੁੜ ਵਿਕਾਸ ਦੀ ਲੀਹ ’ਤੇ ਤੋਰਿਆ ਜਾ ਸਕੇ। ਇਸ ਮੌਕੇ ਨੰਬਰਦਾਰ ਹਰਸੰਗਤ ਸਿੰਘ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…