ਖੇਤਾਂ ਵਿੱਚ ਨਾੜ ਨੂੰ ਅੱਗ ਲਗਾ ਕੇ ਸਾੜਨ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ: ਸ੍ਰੀਮਤੀ ਬਰਾੜ

ਨਬਜ਼-ਏ-ਪੰਜਾਬ ਬਿਊਰੋ, ਖਰੜ, 4 ਅਪਰੈਲ:
ਨੈਸ਼ਨਲ ਗਰੀਨ ਟ੍ਰਿਬਿਊਨ ਦੇ ਪ੍ਰਦੂਸਣ ਨੂੰ ਰੋਕਣ ਅਤੇ ਨਾਸਾ ਵੱਲੋਂ ਪ੍ਰਦੂਸ਼ਣ ਸਬੰਧੀ ਸਰਕਾਰ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਸੁਚੇਤ ਕਰਨ ਲਈ ਭੇਜੇ ਜਾ ਰਹੇ ਸੰਦੇਸ਼ਾਂ ਨੂੰ ਵੇਖਦੇ ਹੋਏ ਹੁਣ ਕਿਸਾਨ ਆਪਣੇ ਖੇਤਾਂ ਵਿਚ ਕਣਕ ਦੇ ਨਾੜ ਨੂੰ ਅੱਗ ਨਹੀਂ ਲਾ ਸਕਣਗੇ ਜੇਕਰ ਉਹ ਅਜਿਹਾ ਕਰਦੇ ਹਨ ਤਾਂ ਪੰਜ ਏਕੜ ਤੱਕ 5 ਹਜ਼ਾਰ ਰੁਪਏ ਤੇ ਪੰਜ ਏਕੜ ਤੋਂ ਜ਼ਿਆਦਾ ਵਾਲੇ ਨੂੰ 15 ਹਜ਼ਾਰ ਰੁਪਏ ਕਿਸਾਨ ਨੂੰ ਜੁਰਮਾਨਾ ਹੋ ਸਕਦਾ ਹੈ ਅਤੇ ਸ਼ਾਮੀ 7 ਤੋਂ ਲੈ ਕੇ ਸਵੇਰੇ 8 ਵਜੇ ਤੱਕ ਕੰਬਾਇਨ ਚਲਾਉਣ ’ਤੇ ਪੂਰਨ ਪਾਬੰਦੀ ਹੋਵੇਗੀ। ਇਹ ਜਾਣਕਾਰੀ ਉਪ ਮੰਡਲ ਮੈÎਜਿਸਟੇ੍ਰਟ ਖਰੜ ਅਮਨਿੰਦਰ ਕੌਰ ਬਰਾੜ ਨੇ ਦਿੰਦਿਆ ਦੱਸਿਆ ਕਿ ਨੈਸ਼ਨਲ ਗਰੀਨ ਟ੍ਰਿਬਿਊਨਲ ਦੇ ਆਦੇਸ਼ਾਂ ਅਤੇ ਨਾਸਾ ਵਲੋ ਫੈਲਣ ਬਾਰੇ ਪ੍ਰਦੁਸਣ ਸਬੰਧੀ ਭੇਜੇ ਜਾ ਰਹੇ ਸੰਦੇਸ਼ਾਂ ਨੂੰ ਲੈ ਕੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਖੇਤੀਬਾੜੀ ਵਿਭਾਗ ਵਲੋਂ ਇਸ ਨੂੰ ਰੋਕਣ ਲਈ ਕੈਂਪ ਲਗਾ ਕੇ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਜਾ ਰਹੀ ਹੈ ਕਿ ਕਿਸਾਨ ਕਣਕ ਦੇ ਨਾੜ ਨੂੰ ਅੱਗ ਨਾ ਲਾਉਣ। ਉਨ੍ਹਾਂ ਦੱਸਿਆ ਕਿ ਨਾਸਾ ਵਲੋਂ ਸੈਟਲਾਈਟ ਰਾਹੀਂ ਦੇਖਿਆ ਜਾ ਰਿਹਾ ਹੈ Îਕਿ ਕਿੱਥੇ ਕਿੱਥੇ ਫਸਲਾਂ ਰਾਹੀਂ ਪ੍ਰਦੂਸ਼ਣ ਫੈਲਾਇਆ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਪਿੰਡਾਂ ਅਤੇ ਸ਼ਹਿਰਾਂ ਵਿਚ ਕਣਕ ਦੇ ਨਾੜ ਨੂੰ ਅੱਗ ਤੋਂ ਬਾਅਦ ਫੈਲਣ ਵਾਲੇ ਪ੍ਰਦੂਸ਼ਣ ਨੂੰ ਰੋਕਣ ਲਈ ਬੀ.ਡੀ.ਪੀ.ਓ.ਪੈਂਡੂ ਖੇਤਰ, ਈ.ਓ.ਸ਼ਹਿਰੀ ਖੇਤਰ ਵਿਚ ਧਾਰਮਿਕ ਸਥਾਨਾਂ ਰਾਹੀਂ ਮੁਸਤਰੀ ਮੁਆਦੀ ਕਰਵਾਉਣਗੇ ਅਤੇ ਪੈਡੂ ਖੇਤਰ ਵਿਚ ਪਟਵਾਰੀ, ਪੰਚਾਇਤ ਸਕੱਤਰ, ਗਰਾਮ ਸੇਵਕ ਅਤੇ ਫੀਲਡ ਸਟਾਫ ਮੈਂਬਰ ਹਨ ਉਹ ਵੀ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਸਬੰਧੀ ਸੁਚੇਤ ਕਰਨਗੇ। ਉਨ੍ਹਾਂ ਦੱਸਿਆ ਕਿ ਬੀ.ਡੀ.ਪੀ.ਓਜ ਵਲੋ ਪੈਂਡੂ ਖੇਤਰ, ਈ.ਓਜ ਵਲੋ ਰੋਜ਼ਾਨਾਂ ਦੀ ਰਿਪੋਰਟ ਉਨ੍ਹਾਂ ਦੇ ਦਫਤਰ ਨੂੰ ਭੇਜੀ ਜਾਵੇਗੀ। ਉਨ੍ਹਾਂ ਡੀ.ਐਸ.ਪੀ.ਖਰੜ ਨੂੰ ਵੀ ਹਦਾਇਤ ਕੀਤੀ ਕਿ ਜਦੋ ਵੀ ਪੰਜਾਬ ਪ੍ਰਦੁੂਸ਼ਣ ਕੰਟਰੋਲ ਬੋਰਡ, ਬੀ.ਡੀ.ਪੀ.ਓ., ਈ.ਓਜ ਚੈਕਿੰਗ ਤੇ ਜਾਣ ਤਾਂ ਉਨ੍ਹਾਂ ਨੂੰ ਪੁਲਿਸ ਮੁਲਾਜ਼ਮ ਮੁਹੱਈਆ ਕਰਵਾਏ ਜਾਣ। ਉਨ੍ਹਾਂ ਇਹ ਵੀ ਆਖਿਆ ਟਰੈਕਟਰ-ਟਰਾਲੀਆਂ ਤੇ ਰਿਫਲੈਕਟਰ ਲਗਾਉਣ ਲਈ ਵੀ ਫੌਰੀ ਕਦਮ ਚੁੱਕੇ ਜਾਣ। ਮੀਟਿੰਗ ਵਿੱਚ ਤਹਿਸੀਲਦਾਰ ਖਰੜ ਗੁਰਮੰਦਰ ਸਿੰਘ,ਨਾਇਬ ਤਹਿਸੀਲਦਾਰ ਵਰਿੰਦਰਪਾਲ ਸਿੰਘ ਧੂਤ,ਬੀ.ਡੀ.ਪੀ.ਓ.ਖਰੜ ਜਤਿੰਦਰ ਸਿੰਘ, ਈ.ਓ.ਹਰਜੀਤ ਸਿੰਘ, ਈ.ਓ.ਜਗਜੀਤ ਸਿੰਘ ਸ਼ਾਹੀ, ਐਸ.ਐਚ.ਓ.ਭਗਵੰਤ ਸਿੰਘ, ਡੀ.ਐਸ.ਪੀ ਦੇ ਰੀਡਰ ਗੁਰਦੀਪ ਸਿੰਘ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ‘ਮਹਿਲਾ ਦਿਵਸ’ ਨੂੰ ਸਮਰਪਿਤ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ‘ਮਹਿਲਾ ਦਿਵਸ’ ਨੂੰ ਸਮਰਪਿਤ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ …