Share on Facebook Share on Twitter Share on Google+ Share on Pinterest Share on Linkedin ਲੀਗਲ ਲਿਟਰੇਸੀ ਕਲੱਬ ਨੇ ਸਰਕਾਰੀ ਕਾਲਜ ਵਿੱਚ ਵਣ ਮਹਾਂਉਤਸਵ ਮਨਾਇਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਅਗਸਤ: ਲੀਗਲ ਲਿਟਰੇਸੀ ਕਲੱਬ ਵੱਲੋਂ ਇੱਥੋਂ ਦੇ ਸਰਕਾਰੀ ਕਾਲਜ ਫੇਜ਼-6 ਵਿੱਚ ਵਣ ਮਹਾਂਉਤਸਵ ਮਨਾਇਆ ਗਿਆ। ਇਸ ਮੌਕੇ ਕਲੱਬ ਨੁਮਾਇੰਦਿਆਂ, ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਵੱਲੋਂ ਕਾਲਜ ਦੇ ਵਿਹੜੇ ਵਿੱਚ ਛਾਂਦਾਰ ਅਤੇ ਫਲਦਾਰ ਬੂਟੇ ਲਗਾਏ ਗਏ। ਇਸ ਮੁਹਿੰਮ ਦਾ ਉਦਘਾਟਨ ਮੁੱਖ ਮਹਿਮਾਨ ਸੇਵਾਮੁਕਤ ਜ਼ਿਲ੍ਹਾ ਤੇ ਸੈਸ਼ਨ ਜੱਜ ਬਲਬੀਰ ਸਿੰਘ ਅਤੇ ਐਡਵੋਕੇਟ ਸ੍ਰੀਮਤੀ ਮਨਜੀਤ ਕੌਰ ਸੰਧੂ ਨੇ ਕਾਲਜ ਵਿੱਚ ਆਪਣੇ ਹੱਥੀਂ ਪੌਦੇ ਲਗਾ ਕੇ ਕੀਤਾ। ਸਾਬਕਾ ਜੱਜ ਨੇ ਵਲੰਟੀਅਰਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਵਾਤਾਵਰਨ ਦੀ ਸ਼ੁੱਧਤਾ ਲਈ ਵੱਧ ਤੋਂ ਵੱਧ ਪੌਦੇ ਲਗਾਉਣ ਅਤੇ ਪਹਿਲਾਂ ਤੋਂ ਲੱਗੇ ਹੋਏ ਦਰਖ਼ਤਾਂ ਦੀ ਸਹੀ ਤਰੀਕੇ ਨਾਲ ਸਾਂਭ ਸੰਭਾਲ ਕਰਨ ਲਈ ਪ੍ਰੇਰਿਆ। ਇਸ ਤੋਂ ਪਹਿਲਾਂ ਕਾਲਜ ਦੀ ਪ੍ਰਿੰਸੀਪਲ ਸ੍ਰੀਮਤੀ ਕੋਮਲ ਬਰੋਕਾ ਨੇ ਮੁੱਖ ਮਹਿਮਾਨ ਦਾ ਸਵਾਗਤ ਕਰਦਿਆਂ ਭਰੋਸਾ ਦਿਵਾਇਆ ਕਿ ਅੱਜ ਲਗਾਏ ਗਏ ਪੌਦਿਆਂ ਦੀ ਲੀਗਲ ਲਿਟਰੇਸੀ ਕਲੱਬ, ਵਾਤਾਵਰਨ ਕਲੱਬ ਅਤੇ ਐਨਐਸਐਸ ਦੇ ਵਲੰਟੀਅਰਾਂ ਦੀ ਸੰਭਾਲ ਨੂੰ ਯਕੀਨੀ ਬਣਾਇਆ ਜਾਵੇਗਾ। ਇਸ ਮੌਕੇ ਲੀਗਲ ਲਿਟਰੇਸੀ ਕਲੱਬ ਦੇ ਕਨਵੀਨਰ ਪ੍ਰੋ. ਸੁਨੀਤ, ਪ੍ਰੋ. ਭਰਪੂਰ ਕੌਰ ਸ਼ੇਰਗਿੱਲ, ਪ੍ਰੋ. ਰਸ਼ਮੀ ਪ੍ਰਭਾਕਰ ਅਤੇ ਪ੍ਰੋ. ਘਣਸ਼ਾਮ ਸਿੰਘ ਭੁੱਲਰ ਵੀ ਹਾਜ਼ਰ ਸਨ। ਆਖ਼ਰ ਵਿੱਚ ਪ੍ਰੋ. ਸੁਨੀਤ ਨੇ ਮੁੱਖ ਮਹਿਮਾਨ, ਪ੍ਰਿੰਸੀਪਲ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ