ਰਿਆਤ ਬਾਹਰਾ ਯੂਨੀਵਰਸਿਟੀ ਸਕੂਲ ਆਫ਼ ਲਾਅ ਨੇ ਕਾਨੂੰਨੀ ਸ਼ਾਖਰਤਾ ਦਿਵਸ ਮਨਾਇਆ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 17 ਨਵੰਬਰ:
ਰਿਆਤ ਬਾਹਰਾ ਯੂਨੀਵਰਸਿਟੀ ਸਕੂਲ ਆਫ਼ ਲਾਅ ਦੇ ਐਨ.ਐਸ.ਐਸ.ਯੂਨਿਟ ਵੱਲੋਂ ਨੇੜਲੇ ਪਿੰਡ ਦਾਊਮਾਜਰਾ ਵਿਖੇ ਕਾਨੂੰਨੀ ਸ਼ਾਖਰਤਾ ਦਿਵਸ ਮਨਾਇਆ ਗਿਆ। ਇਸ ਮੌਕੇ ਕੋਆਰਡੀਨੇਟਰ ਡਾ. ਜਸਪਾਲ ਸਿੰਘ ਨੇ ਆਪਣੇ ਸੰਬੋਧਨ ਵਿੱਚ ਪਿੰਡ ਵਾਸੀਆਂ ਨੂੰ ਕਾਨੂੰਨੀ ਸੇਵਾਵਾਂ ਬਾਰੇ ਦੱਸਦਿਆਂ ਸਮਾਜ ਦੇ ਆਰਥਿਕ ਪੱਖੋਂ ਕਮਜ਼ੋਰ ਵਰਗ ਨੂੰ ਇਨਸਾਫ ਦਿਵਾਉਣ ਦੀ ਲੋੜ ’ਤੇ ਜੋਰ ਦਿੱਤਾ।
ਉਨ੍ਹਾਂ ਕਿਹਾ ਕਿ ਕੋਈ ਵੀ ਅਜਿਹੀ ਜਗ੍ਹਾ ਨਹੀਂ ਹੈ ਜਿੱਥੇ ਕਾਨੂੰਨ ਦੀ ਮਹੱਤਤਾ ਨਾ ਹੋਵੇ। ਹਰ ਖੇਤਰ ਵਿਚ ਨਵੀਨਤਮ ਘਟਨਾਵਾਂ ਦੇ ਨਾਲ ਤਾਲਮੇਲ ਰੱਖਣ ਲਈ ਕਾਨੂੰਨ ਦੀ ਬਹੁਤ ਜਰੂਰਤ ਹੈ। ਸਮਾਗਮ ਦੌਰਾਨ ਵਿਦਿਆਰਥੀ ਅਕਾਸ਼ਦੀਪ ਮੁਲਤਾਨੀ ਅਤੇ ਸੌਰਵ ਸ਼ਰਮਾ ਨੇ ਵੀ ਪਿੰਡ ਵਾਸੀਆਂ ਨੂੰ ਕਾਨੂੰਨੀ ਸੇਵਾਵਾਂ ਬਾਰੇ ਜਾਗਰੂਕ ਕੀਤਾ ਅਤੇ ਵੱਖ ਵੱਖ ਸਮੱਸਿਆਵਾਂ ਦੇ ਹੱਲ ਬਾਰੇ ਚਾਨਣਾ ਪਾਇਆ। ਯੂਨੀਵਰਸਿਟੀ ਸਕੂਲ ਆਫ ਲਾਅ ਦੇ ਡੀਨ ਪ੍ਰੋ.ਐਮ.ਐਸ.ਬੈਂਸ ਨੇ ਵਿਦਿਆਥੀਆਂ ਦੇ ਇਸ ਕਾਰਜ ਦੀ ਸ਼ਲਾਘਾ ਕੀਤੀ। ਸਮਾਗਮ ਦੇ ਅੰਤ ਵਿੱਚ ਸਰਪੰਚ ਹਰਿੰਦਰ ਸਿੰਘ ਅਤੇ ਸਮੂਹ ਪੰਚਾਇਤ ਨੇ ਸਾਰਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਮੂਹ ਐਨ.ਐਸ.ਐਸ. ਵਲੰਟੀਅਰ ਅਤੇ ਪਿੰਡ ਵਾਸੀ ਹਾਜਰ ਸਨ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…