Nabaz-e-punjab.com

ਆਸ਼ਮਾ ਸਕੂਲ ਵਿੱਚ ਵਿਦਿਆਰਥੀਆਂ ਨੂੰ ਪੜ੍ਹਾਇਆ ਟਰੈਫ਼ਿਕ ਨਿਯਮਾਂ ਦਾ ਪਾਠ

ਵਿਦਿਆਰਥੀਆਂ ਨੂੰ ਵਾਹਨ ਚਲਾਉਂਦੇ ਸਮੇਂ ਹੈਲਮਟ ਤੇ ਬੈਲਟ ਲਗਾਉਣ ਲਈ ਪ੍ਰੇਰਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਦਸੰਬਰ:
ਜ਼ਿਲ੍ਹਾ ਪੁਲੀਸ ਟਰੈਫ਼ਿਕ ਐਜੂਕੇਸ਼ਨ ਸੈੱਲ ਵੱਲੋਂ ਇੱਥੋਂ ਦੇ ਆਸ਼ਮਾ ਇੰਟਰਨੈਸ਼ਨਲ ਸਕੂਲ ਸੈਕਟਰ-70 ਵਿੱਚ ਟਰੈਫ਼ਿਕ ਜਾਗਰੂਕਤਾ ਕੈਂਪ ਲਗਾਇਆ ਗਿਆ। ਜਿਸ ਵਿੱਚ ਜ਼ਿਲ੍ਹਾ ਪੁਲੀਸ ਟਰੈਫ਼ਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਏਐਸਆਈ ਜਨਕ ਰਾਜ ਸਿੰਘ ਨੇ ਵਿਦਿਆਰਥੀਆਂ ਨੂੰ ਟਰੈਫ਼ਿਕ ਨਿਯਮਾਂ ਦਾ ਪਾਠ ਪੜ੍ਹਾਉਂਦਿਆਂ ਉਨ੍ਹਾਂ ਨੂੰ ਸੜਕੀ ਨਿਯਮਾਂ ਪ੍ਰਤੀ ਜਾਗਰੂਕ ਕੀਤਾ ਗਿਆ। ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੈਕਟੀਕਲ ਤਰੀਕੇ ਨਾਲ ਟਰੈਫ਼ਿਕ ਨਿਯਮਾਂ ਅਤੇ ਕਾਨੂੰਨ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਆਵਾਜਾਈ ਦੌਰਾਨ ਵਾਪਰਨ ਵਾਲੇ ਹਾਦਸਿਆਂ ਤੋਂ ਬਚਣ ਲਈ ਹਮੇਸ਼ਾ ਟਰੈਫ਼ਿਕ ਨਿਯਮਾਂ ਦੀ ਪਾਲਣਾ ਕੀਤੀ ਜਾਵੇ, ਕਿਉਂਕਿ ਜ਼ਿਆਦਾਤਰ ਸੜਕ ਹਾਦਸਿਆਂ ਵਿੱਚ ਨਿਯਮਾਂ ਦੀ ਉਲੰਘਣਾ ਕਰਨਾ ਪਾਇਆ ਜਾਂਦਾ ਹੈ।
ਸ੍ਰੀ ਜਨਕ ਰਾਜ ਨੇ ਵਿਦਿਆਰਥੀਆਂ ਨੂੰ ਵੱਖ-ਵੱਖ ਟਰੈਫ਼ਿਕ ਸਿਗਨਲ, ਜ਼ੈਬਰਾ ਕਰਾਸਿੰਗ, ਟਰੈਫ਼ਿਕ ਲਾਈਟਾਂ, ਹੈਲਮਟ ਅਤੇ ਸੀਟ ਬੈਲਟ ਲਗਾਉਣ ਲਈ ਪ੍ਰੇਰਦਿਆਂ ਕਿਹਾ ਕਿ ਵਾਹਨ ਚਲਾਉਂਦੇ ਸਮੇਂ ਸਬੰਧਤ ਵਾਹਨ ਦੇ ਪੂਰੇ ਦਸਤਾਵੇਜ਼ ਵੀ ਨਾਲ ਰੱਖੇ ਜਾਣ। ਵਾਹਨਾਂ ਦੇ ਦਸਤਾਵੇਜ਼ ਵੀ ਟਰੈਫ਼ਿਕ ਨਿਯਮਾਂ ਦਾ ਹੀ ਹਿੱਸਾ ਹਨ। ਇਸ ਦੌਰਾਨ ਵਿਦਿਆਰਥੀਆਂ ਵੱਲੋਂ ਵੀ ਟਰੈਫ਼ਿਕ ਨਿਯਮਾਂ ਸਬੰਧੀ ਕਈ ਸਵਾਲ ਪੱੁਛੇ ਗਏ ਅਤੇ ਪੁਲੀਸ ਅਧਿਕਾਰੀਆਂ ਨੇ ਉਨ੍ਹਾਂ ਨੂੰ ਬੜੇ ਹੀ ਸਰਲ ਅਤੇ ਰੋਚਕ ਤਰੀਕੇ ਨਾਲ ਸਮਝਾਇਆ ਗਿਆ। ਉਨ੍ਹਾਂ ਦੱਸਿਆ ਕਿ ਵਿਸ਼ਵ ਪੱਧਰ ’ਤੇ ਰੋਜ਼ਾਨਾ ਕਰੀਬ ਤਿੰਨ ਹਜ਼ਾਰ ਲੋਕ ਸੜਕ ਹਾਦਸਿਆਂ ਵਿੱਚ ਮਾਰੇ ਜਾਂਦੇ ਹਨ। ਜਦੋਂਕਿ ਭਾਰਤ ਵਿੱਚ ਹਰ ਸਾਲ ਡੇਢ ਲੱਖ ਮੌਤਾਂ ਸੜਕ ਹਾਦਸਿਆਂ ਵਿੱਚ ਹੁੰਦੀਆਂ ਹਨ।
ਸਿਪਾਹੀ ਹਰਜੀਤ ਕੌਰ ਨੇ ਦੱਸਿਆ ਕਿ ਸੜਕੀ ਹਾਦਸਿਆਂ ਵਿੱਚ ਮਰਨ ਵਾਲਿਆਂ ਵਿੱਚ ਨੌਜਵਾਨਾਂ ਦੀ ਗਿਣਤੀ ਜ਼ਿਆਦਾ ਹੁੰਦੀ ਹੈ, ਜਿਨ੍ਹਾਂ ਦੀ ਅੌਸਤ ਉਮਰ 15 ਤੋਂ 20 ਸਾਲ ਦਰਮਿਆਨ ਹੁੰਦੀ ਹੈ। ਜਦੋਂਕਿ 50 ਫੀਸਦੀ ਮੌਤਾਂ ਪੈਦਲ ਚੱਲਣ ਵਾਲੇ ਜਾਂ ਦੋਪਹੀਆ ਚਲਾਉਣ ਵਾਲੇ ਲੋਕਾਂ ਦੀ ਹੁੰਦੀ ਹੈ। ਇਸ ਲਈ ਸੜਕ ਕਿਨਾਰੇ ਚੱਲਣ ਦੀ ਬਜਾਏ ਹਮੇਸ਼ਾ ਪੈਦਲ ਚਲਣ ਵੇਲੇ ਫੁੱਟਪਾਥ ਦੀ ਵਰਤੋਂ ਕੀਤੀ ਜਾਵੇ। ਅਖੀਰ ਵਿੱਚ ਆਸ਼ਮਾ ਸਕੂਲ ਦੇ ਚੇਅਰਮੈਨ ਜੇਐੱਸ ਕੇਸਰ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਟਰੈਫ਼ਿਕ ਨਿਯਮਾਂ ਦੀ ਨਾ ਸਿਰਫ਼ ਖ਼ੁਦ ਪਾਲਨ ਲਈ ਕਰਨ ਬਲਕਿ ਦੂਜਿਆਂ ਨੂੰ ਵੀ ਟਰੈਫ਼ਿਕ ਨਿਯਮਾਂ ਦੀ ਪਾਲਣਾ ਲਈ ਜਾਗਰੂਕ ਕਰਨ।

Load More Related Articles
Load More By Nabaz-e-Punjab
Load More In General News

Check Also

ਸੜਕਾਂ ’ਤੇ ਰੁਲ ਰਿਹੈ ਪੰਜਾਬ ਦਾ ਭਵਿੱਖ ਨੌਜਵਾਨ ਵਰਗ, PSSSB ਬੋਰਡ ਦੇ ਬਾਹਰ ਰੋਸ ਮੁਜ਼ਾਹਰਾ

ਸੜਕਾਂ ’ਤੇ ਰੁਲ ਰਿਹੈ ਪੰਜਾਬ ਦਾ ਭਵਿੱਖ ਨੌਜਵਾਨ ਵਰਗ, PSSSB ਬੋਰਡ ਦੇ ਬਾਹਰ ਰੋਸ ਮੁਜ਼ਾਹਰਾ ਸੀਨੀਅਰ ਸਹਾਇਕ-…