Nabaz-e-punjab.com

ਰਿਹਾਇਸ਼ੀ ਖੇਤਰ ਫੇਜ਼-5 ਵਿੱਚ ਪਾਣੀ ਦੀ ਸਮੱਸਿਆ ਹੱਲ ਕਰਨ ਲਈ ਮੁੱਖ ਮੰਤਰੀ ਨੂੰ ਲਿਖਿਆ ਪੱਤਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਅਕਤੂਬਰ:
ਇੱਥੋਂ ਦੇ ਫੇਜ਼-5 ਦੇ ਵਸਨੀਕ ਕਈ ਦਿਨਾਂ ਤੋਂ ਪੀਣ ਵਾਲੇ ਪਾਣੀ ਸਮੱਸਿਆ ਨਾਲ ਜੂਝ ਰਹੇ ਹਨ ਲੇਕਿਨ ਮੁਹਾਲੀ ਨਗਰ ਨਿਗਮ ਇਸ ਸਮੱਸਿਆ ਦਾ ਹੱਲ ਕਰਨ ਵਿੱਚ ਪੁਰੀ ਤਰ੍ਹਾਂ ਨਾਕਾਮ ਸਾਬਤ ਹੋ ਰਹੀ ਹੈ। ਇਸ ਸਬੰਧੀ ਭਾਜਪਾ ਦੇ ਕੌਂਸਲਰ ਅਰੁਣ ਸ਼ਰਮਾ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖ ਕੇ ਫੇਜ਼-5 ਵਿੱਚ ਪੀਣ ਵਾਲੇ ਪਾਣੀ ਦੀ ਸਮੱਸਿਆ ਦਾ ਸਥਾਈ ਹੱਲ ਕਰਨ ਦੀ ਅਪੀਲ ਕੀਤੀ ਹੈ। ਭਾਜਪਾ ਆਗੂ ਨੇ ਆਪਣੇ ਲਿਖੇ ਪੱਤਰ ਵਿੱਚ ਲਿਖਿਆ ਹੈ ਕਿ ਪਿਛਲੇ ਕਈ ਦਿਨਾਂ ਤੋਂ ਰਿਹਾਇਸ਼ੀ ਖੇਤਰ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਨਾ ਹੋਣ ਕਾਰਨ ਸਥਾਨਕ ਲੋਕਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸਮੁੱਚੇ ਸ਼ਹਿਰ ਵਿੱਚ ਹੀ ਪਾਣੀ ਦੀ ਸਮੱਸਿਆ ਆ ਰਹੀ ਹੈ ਅਤੇ ਹਰੇਕ ਮਹੀਨੇ ਕੁਝ ਦਿਨਾਂ ਲਈ ਪੀਣ ਵਾਲੇ ਪਾਣੀ ਵਿੱਚ ਲਗਾਤਾਰ ਕਟੌਤੀ ਕੀਤੀ ਜਾ ਰਹੀ ਹੈ।
ਸ੍ਰੀ ਸ਼ਰਮਾ ਨੇ ਦੱਸਿਆ ਕਿ ਇਸ ਸਬੰਧੀ ਉਹ ਖ਼ੁਦ ਕਈ ਵਾਰ ਸਬੰਧਤ ਅਧਿਕਾਰੀਆਂ ਨੂੰ ਸ਼ਿਕਾਇਤਾਂ ਦੇ ਚੁੱਕੇ ਹਨ ਪਰ ਇਸ ਦੇ ਬਾਵਜੂਦ ਵੀ ਪੀਣ ਵਾਲੇ ਪਾਣੀ ਦੀ ਸਮੱਸਿਆ ਜਿਉਂ ਦੀ ਤਿਉਂ ਬਰਕਰਾਰ ਹੈ। ਜਿਸ ਕਾਰਨ ਉਨ੍ਹਾਂ ਲੇ ਥੱਕ ਹਾਰ ਕੇ ਹੁਣ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਇਸ ਸਮੱਸਿਆ ਦਾ ਪੱਕਾ ਹੱਲ ਕਰਨ ਦੀ ਮੰਗ ਕੀਤੀ ਹੈ ਤਾਂ ਜੋ ਸ਼ਹਿਰ ਵਿੱਚ ਪੀਣ ਵਾਲੇ ਪਾਣੀ ਦੀ ਸਮੱਸਿਆ ਦਾ ਸਥਾਈ ਹੱਲ ਹੋ ਸਕੇ।

Load More Related Articles
Load More By Nabaz-e-Punjab
Load More In General News

Check Also

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ ਗੋਲੇ ਸੁੱਟੇ

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ…