ਕੰਪਿਊਟਰ ਅਧਿਆਪਕਾਂ ਦੇ ਸੰਘਰਸ਼ ਨੂੰ ਸਾਬੋਤਾਜ ਕਰਨ ਲਈ ਡੀਏ ’ਚ ਵਾਧੇ ਦਾ ਪੱਤਰ ਜਾਰੀ ਕੀਤਾ: ਜੀਟੀਯੂ

ਨਬਜ਼-ਏ-ਪੰਜਾਬ, ਮੁਹਾਲੀ, 21 ਜਨਵਰੀ:
ਪੰਜਾਬ ਸਰਕਾਰ ਵੱਲੋਂ ਕੰਪਿਊਟਰ ਅਧਿਆਪਕਾਂ ਦੇ ਸੰਘਰਸ਼ ਨੂੰ ਸਾਬੋਤਾਜ ਕਰਨ ਅਤੇ ਉਨ੍ਹਾਂ ਦੀਆਂ ਹੱਕੀ ਮੰਗਾਂ ਤੋਂ ਧਿਆਨ ਭਟਕਾਉਣ ਲਈ ਡੀਏ ਵਿੱਚ ਵਾਧੇ ਦਾ ਪੱਤਰ ਜਾਰੀ ਕੀਤਾ ਹੈ। ਇਹ ਗੱਲ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ (ਵਿਗਿਆਨਿਕ) ਦੇ ਸੂਬਾ ਪ੍ਰਧਾਨ ਨਵਪ੍ਰੀਤ ਸਿੰਘ ਬੱਲੀ, ਜਨਰਲ ਸਕੱਤਰ ਸੁਰਿੰਦਰ ਕੰਬੋਜ ਅਤੇ ਸੂਬਾ ਪ੍ਰੈਸ ਸਕੱਤਰ ਐਨਡੀ ਤਿਵਾੜੀ ਨੇ ਕਹੀ। ਅੱਜ ਇੱਥੇ ਜਾਰੀ ਬਿਆਨ ਵਿੱਚ ਆਗੂਆਂ ਨੇ ਸਰਕਾਰ ਦੀ ਸਖ਼ਤ ਨਿਖੇਧੀ ਕਰਦਿਆਂ ਕੰਪਿਊਟਰ ਅਧਿਆਪਕਾਂ ਸਮੇਤ ਹੋਰਨਾਂ ਮੁਲਾਜ਼ਮਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਪ੍ਰਵਾਨ ਕਰਨ ਦੀ ਮੰਗ ਕੀਤੀ।
ਸੂਬਾ ਕਮੇਟੀ ਮੈਂਬਰ ਤੇ ਕੰਪਿਊਟਰ ਅਧਿਆਪਕਾਂ ਦੇ ਆਗੂ ਰੇਸ਼ਮ ਸਿੰਘ ਨੇ ਕਿਹਾ ਕਿ ਉਹ ਪਿਛਲੇ ਦੋ ਦਹਾਕਿਆਂ ਤੋਂ ਸਰਕਾਰੀ ਤਸ਼ੱਦਦ ਦਾ ਸ਼ਿਕਾਰ ਹੋ ਰਹੇ ਹਨ। ਸਿੱਖਿਆ ਵਿਭਾਗ ਵਿੱਚ ਪੂਰੀ ਤਨਦੇਹੀ ਨਾਲ ਪੜ੍ਹਾਈ ਦੇ ਨਾਲ-ਨਾਲ ਸਾਰੇ ਦਫ਼ਤਰੀ ਕੰਮ ਕਰਦੇ ਆਏ ਹਨ। ਉਨ੍ਹਾਂ ਮੰਗ ਕੀਤੀ ਕਿ ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਮਰਜ਼ ਕਰਨ ਅਤੇ 2016 ਦਾ ਛੇਵਾਂ ਪੇਅ-ਕਮਿਸ਼ਨ ਲਾਗੂ ਕੀਤਾ ਜਾਵੇ। ਜਿਸ ’ਤੇ ਕੰਪਿਊਟਰ ਅਧਿਆਪਕ ਡਟ ਕੇ ਸੰਘਰਸ਼ ਵਿੱਚ ਹਨ। ਉਨ੍ਹਾਂ ਕਿਹਾ ਕਿ ਸਰਕਾਰ ਅਧਿਆਪਕਾਂ ਦੀਆਂ ਮੁੱਖ ਮੰਗਾਂ ਤੋਂ ਧਿਆਨ ਭਟਕਾਉਣ ਦੀ ਬਜਾਏ ਦੋ ਪ੍ਰਮੁੱਖ ਮੰਗਾਂ ਪੂਰੀਆਂ ਕਰਨ ਵੱਲ ਧਿਆਨ ਦੇਵੇ। ਡੀਏ ਦੇ ਵਾਧੇ ਸਬੰਧੀ ਪੱਤਰ ਜਾਰੀ ਕਰਨ ਦੀ ਥਾਂ ਤਨਖ਼ਾਹ-ਕਮਿਸ਼ਨ ਅਤੇ ਸਿੱਖਿਆ ਵਿਭਾਗ ਵਿੱਚ ਮਰਜ਼ ਕਰਨ ਦੀ ਮੰਗ ਤੁਰੰਤ ਪ੍ਰਵਾਨ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਜਾਇਜ਼ ਮੰਗਾਂ ਪ੍ਰਵਾਨ ਨਹੀਂ ਕੀਤੀਆਂ ਜਾਂਦੀਆਂ, ਉਦੋਂ ਤੱਕ ਜਥੇਬੰਦੀ ਲਗਾਤਾਰ ਸੰਘਰਸ਼ ਜਾਰੀ ਰੱਖੇਗੀ।
ਇਸ ਮੌਕੇ ਸੂਬਾ ਵਿੱਤ ਸਕੱਤਰ ਸੋਮ ਸਿੰਘ ਗੁਰਦਾਸਪੁਰ, ਗੁਰਜੀਤ ਸਿੰਘ ਮੁਹਾਲੀ, ਕੰਵਲਜੀਤ ਸੰਗੋਵਾਲ, ਪ੍ਰਗਟ ਸਿੰਘ ਜੰਬਰ, ਸੁੱਚਾ ਸਿੰਘ ਚਾਹਲ, ਸਰਬੂਟਾ ਸਿੰਘ, ਮਨਿੰਦਰ ਸਿੰਘ ਘਬਾਇਆ, ਦੀਪਕ ਨਾਰੰਗ ਤਹਿਸੀਲ ਪ੍ਰਧਾਨ ਜਲਾਲਾਬਾਦ, ਰਸਪਿੰਦਰ ਸੋਨੂੰ, ਕਪਿਲ ਕਪੂਰ, ਜਗਤਾਰ ਸਿੰਘ ਖਮਾਣੋਂ, ਜਸਕਰਨ ਸਿੰਘ, ਗੁਰਨਾਮ ਸਿੰਘ, ਅਸ਼ਵਨੀ ਕੁਮਾਰ ਆਦਿ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਸਰਕਾਰੀ ਕਾਲਜ ਵਿੱਚ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ

ਸਰਕਾਰੀ ਕਾਲਜ ਵਿੱਚ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਗਣਤੰਤਰ ਦਿਵਸ ਦੀ ਤਿਆਰੀ ਲਈ ਵੱਖ-ਵੱਖ ਸਕੂ…