nabaz-e-punjab.com

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਐਮਐਸ ਅਦਿੱਤਿਆ ੳਵਰਸੀਜ ਫ਼ਰਮ ਦਾ ਲਾਇਸੈਂਸ ਰੱਦ

ਨਬਜ਼-ਏ-ਪੰਜਾਬ, ਮੁਹਾਲੀ, 12 ਅਕਤੂਬਰ:
ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਮੁਹਾਲੀ ਦੇ ਵਧੀਕ ਜ਼ਿਲ੍ਹਾ ਮੈਜਿਸਟਰੇਟ ਵਿਰਾਜ ਸ਼ਿਆਮਕਰਨ ਤਿੜਕੇ ਨੇ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ ਵਿੱਚ ਐਮਐਸ ਅਦਿੱਤਿਆ ਓਵਰਸੀਜ ਫ਼ਰਮ ਦਾ ਲਾਇਸੈਂਸ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤਾ ਹੈ। ਅੱਜ ਇੱਥੇ ਉਨ੍ਹਾਂ ਦੱਸਿਆ ਕਿ ਐਮਐਸ ਅਦਿੱਤਿਆ ਓਵਰਸੀਜ ਫ਼ਰਮ, ਗੁਲਮੋਹਰ ਕੰਪਲੈਕਸ, ਦੇਸੂਮਾਜਰਾ (ਮੁਹਾਲੀ) ਦੇ ਮਾਲਕ ਅਮਿਤ ਸ਼ਰਮਾ (ਪਾਰਟਨਰ) ਅਤੇ ਉਸ ਦੀ ਪਤਨੀ ਸ੍ਰੀਮਤੀ ਮਨਪ੍ਰੀਤ ਕੌਰ ਵਾਸੀ ਪਿੰਡ ਕਾਲਰਾ, ਡਾਕਘਰ-ਗੜ੍ਹਦੀਵਾਲਾ, ਤਹਿਸੀਲ ਦਸੂਹਾ (ਜ਼ਿਲ੍ਹਾ ਹੁਸ਼ਿਆਰਪੁਰ) ਹਾਲ ਵਾਸੀ ਪਾਰਵਤੀ ਐਨਕਲੇਵ, ਦੇਸੂਮਾਜਰਾ ਨੂੰ ਟਰੈਵਲ ਏਜੰਸੀ ਦੇ ਕੰਮ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਾਇਸੈਂਸ ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ 25 ਮਾਰਚ 2020 ਤੱਕ ਸੀ।
ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਇਸ ਫ਼ਰਮ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਦੇ ਉਪਬੰਧਾਂ ਦੀ ਉਲੰਘਣਾ ਕੀਤੇ ਜਾਣ ਕਾਰਨ ਇਸ ਫ਼ਰਮ ਦਾ ਲਾਇਸੈਂਸ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਐਕਟ ਮੁਤਾਬਕ ਕਿਸੇ ਵੀ ਕਿਸਮ ਦੀ ਸ਼ਿਕਾਇਤ ਆਦਿ ਦਾ ਉਕਤ ਲਾਇਸੈਂਸੀ/ਫਰਮ ਦਾ ਮਾਲਕ ਹਰ ਪੱਖੋਂ ਜ਼ਿੰਮੇਵਾਰ ਹੋਵੇਗਾ ਅਤੇ ਇਸ ਦੀ ਭਰਪਾਈ ਕਰਨ ਦੀ ਜ਼ਿੰਮੇਵਾਰੀ ਵੀ ਉਕਤ ਵਿਅਕਤੀਆਂ ਦੀ ਹੋਵੇਗੀ।

Load More Related Articles
Load More By Nabaz-e-Punjab
Load More In General News

Check Also

India Needs Next Generation Leaders: Jagdeep Dhankhar

India Needs Next Generation Leaders: Jagdeep Dhankhar Nabaz-e-Punjab, Mohali, October 18: …