ਅਨਿਆਂ ਤੇ ਜ਼ੁਲਮ ਵਿਰੁੱਧ ਲੜਨ ਦੀ ਪ੍ਰੇਰਨਾ ਦਿੰਦਾ ਹੈ ਭਗਵਾਨ ਪਰਸ਼ੂਰਾਮ ਦਾ ਜੀਵਨ: ਮਨੀਸ਼ ਤਿਵਾੜੀ

ਖਰੜ ਵਿੱਚ ਪੂਰੇ ਉਤਸ਼ਾਹ ਨਾਲ ਮਨਾਈ ਗਈ ਭਗਵਾਨ ਪਰਸ਼ੂਰਾਮ ਜੈਅੰਤੀ

ਨਬਜ਼-ਏ-ਪੰਜਾਬ ਬਿਊਰੋ, ਖਰੜ, 1 ਮਈ:
ਭਗਵਾਨ ਪਰਸ਼ੂਰਾਮ ਦਾ ਜਨਮ ਦਿਹਾੜਾ ਖਰੜ ਦੇ ਭਗਵਾਨ ਪਰਸ਼ੂਰਾਮ ਭਵਨ ਵਿਖੇ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਦੌਰਾਨ ਸ੍ਰੀ ਆਨੰਦਪੁਰ ਸਾਹਿਬ ਤੋਂ ਸਾਬਕਾ ਕੇਂਦਰੀ ਮੰਤਰੀ ਅਤੇ ਮੈਂਬਰ ਪਾਰਲੀਮੈਂਟ ਮਨੀਸ਼ ਤਿਵਾੜੀ ਨੇ ਵੀ ਹਾਜ਼ਰੀ ਭਰੀ ਅਤੇ ਭਗਵਾਨ ਪਰਸ਼ੂਰਾਮ ਦਾ ਆਸ਼ੀਰਵਾਦ ਲਿਆ। ਉਨ੍ਹਾਂ ਨੇ ਭਗਵਾਨ ਪਰਸ਼ੂਰਾਮ ਦੇ ਨਿਰਮਾਣ ਅਧੀਨ ਵਿਸ਼ਾਲ ਮੰਦਰ ਦੀ ਉਚਾਈ ਦਾ ਉਦਘਾਟਨ ਕੀਤਾ।
ਇਸ ਮੌਕੇ ਮਨੀਸ਼ ਤਿਵਾੜੀ ਨੇ ਕਿਹਾ ਕਿ ਭਗਵਾਨ ਪਰਸ਼ੂਰਾਮ ਜੀ ਦੇ ਵਿਚਾਰ ਸਾਨੂੰ ਅਨਿਆਂ ਵਿਰੁੱਧ ਲੜਨ ਦੀ ਪ੍ਰੇਰਨਾ ਦਿੰਦੇ ਹਨ। ਉਨ੍ਹਾਂ ਨੇ ਇਸ ਧਰਤੀ ਤੇ ਬੇਇਨਸਾਫ਼ੀ ਕਰਨ ਵਾਲਿਆਂ ਵਿਰੁੱਧ ਆਵਾਜ਼ ਬੁਲੰਦ ਕੀਤੀ। ਅਸੀਂ ਉਨ੍ਹਾਂ ਦੇ ਵਿਚਾਰਾਂ ਤੇ ਚੱਲ ਕੇ ਹੀ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਦੇ ਸਕਦੇ ਹਾਂ। ਇਸ ਤੋਂ ਪਹਿਲਾਂ ਸ਼ਾਸਤਰੀ ਬੀਰਬਲ ਨੇ ਵਿਧੀ ਵਿਧਾਨ ਹਵਨ-ਪੂਜਨ ਕੀਤਾ। ਉਪਰੰਤ ਸ੍ਰੀ ਸੁੰਦਰ ਕਾਂਡ ਦਾ ਪਾਠ ਕੀਤਾ ਗਿਆ।
ਸ੍ਰੀ ਬ੍ਰਾਹਮਣ ਸਭਾ ਖਰੜ ਦੇ ਪ੍ਰਧਾਨ ਅਤੇ ਕੌਂਸਲਰ ਕਮਲ ਕਿਸ਼ੋਰ ਸ਼ਰਮਾ ਨੇ ਦੱਸਿਆ ਕਿ ਸਮਾਜ ਵਿੱਚ ਨਾਮਣਾ ਖੱਟਣ ਵਾਲੇ ਬੱਚਿਆਂ ਨੂੰ ਵੀ ਸਨਮਾਨਿਤ ਕੀਤਾ ਗਿਆ। ਪ੍ਰੋਗਰਾਮ ਵਿੱਚ ਮੁੱਖ ਬੁਲਾਰਿਆਂ ਨੇ ਬ੍ਰਾਹਮਣ ਸਮਾਜ ਦੀ ਚੜ੍ਹਦੀ ਕਲਾ ਬਾਰੇ ਆਪਣੇ ਵਿਚਾਰ ਪ੍ਰਗਟ ਕੀਤੇ। ਸਮਾਗਮ ਵਿੱਚ ਵਿਧਾਨ ਸਭਾ ਹਲਕਾ ਖਰੜ ਦੇ ਇੰਚਾਰਜ ਵਿਜੇ ਕੁਮਾਰ ਟਿੰਕੂ ਵੀ ਹਾਜ਼ਰ ਸਨ।
ਇਸ ਦੌਰਾਨ ਸ੍ਰੀ ਬ੍ਰਾਹਮਣ ਸਭਾ ਮੁਹਾਲੀ ਤੋਂ ਐਸਡੀ ਸ਼ਰਮਾ, ਅਸ਼ੋਕ ਕੁਮਾਰ ਝਾਅ, ਮਨੋਜ ਜੋਸ਼ੀ, ਧੀਰਜ ਕੌਸ਼ਲ, ਬਾਲ ਕਿਸ਼ਨ ਸ਼ਰਮਾ, ਪ੍ਰਵੀਨ ਕੁਮਾਰ, ਸੁਰਿੰਦਰ ਲਖਨਪਾਲ, ਐਸਡੀਐਮ ਰਾਜਪੁਰਾ ਸੰਜੀਵ ਸ਼ਰਮਾ, ਡਾ. ਨਰਿੰਦਰ ਸ਼ਰਮਾ, ਪ੍ਰਿੰਸੀਪਲ ਜਤਿੰਦਰ ਗੁਪਤਾ, ਐਡਵੋਕੇਟ ਦਵਿੰਦਰ ਵਤਸ, ਐਡਵੋਕੇਟ ਅਮਰੀਸ਼ ਜੋਸ਼ੀ, ਐਡਵੋਕੇਟ ਵਿਜੇ ਕੁਮਾਰ ਭਾਰਦਵਾਜ, ਅਸ਼ੋਕ ਬਜਹੇੜੀ, ਕੌਂਸਲਰ ਗੋਬਿੰਦਰਪਾਲ ਸਿੰਘ, ਕੌਂਸਲਰ ਮਾਨ ਸਿੰਘ, ਕੌਂਸਲਰ ਸੋਹਣ ਸਿੰਘ, ਕੌਂਸਲਰ ਵਿਨੀਤ ਜੈਨ, ਕੌਂਸਲਰ ਸਰੂਪ ਸ਼ਰਮਾ ਅਤੇ ਮਹਿਲਾ ਸੰਕੀਰਤਨ ਮੰਡਲ ਦੇ ਮੈਂਬਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…