nabaz-e-punjab.com

ਸ਼ਹੀਦ ਮੇਜਰ ਐਚਪੀ ਸਿੰਘ ਸਰਕਾਰੀ ਕਾਲਜ ਵੱਲੋਂ ਨੌਵੇਂ ਪਾਤਸ਼ਾਹ ਦੇ ਜੀਵਨ ਫ਼ਲਸਫ਼ੇ ’ਤੇ ਕੌਮੀ ਵੈਬਨਾਰ

ਧਰਮ ਦੇ ਰਾਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਨੇ ਹਿਊਮਨ ਰਾਈਟਸ ਮੁਹਿੰਮ ਦੀ ਨੀਂਹ ਰੱਖੀ: ਡਾ. ਰੇਣੁਕਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਅਗਸਤ:
ਇੱਥੋਂ ਦੇ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ (ਸ਼ੌਰਿਆ ਚੱਕਰ) ਸਰਕਾਰੀ ਕਾਲਜ ਦੇ ਪੋਸਟ ਗਰੈਜੂਏਟ ਪੰਜਾਬੀ ਵਿਭਾਗ ਵੱਲੋਂ ‘ਨੌਵੀਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਜੀਵਨ ਅਤੇ ਬਾਣੀ’ ਵਿਸ਼ੇ ਉੱਤੇ ਇਕ ਰੋਜ਼ਾ ਕੌਮੀ ਵੈਬਨਾਰ ਕਰਵਾਇਆ ਗਿਆ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਚਿਰੰਜੀਵ ਕੌਰ ਨੇ ਉਦਘਾਟਨੀ ਭਾਸ਼ਣ ਵਿੱਚ ਕਿਹਾ ਕਿ ਤੇਗ ਦੇ ਧਨੀ ਅਤੇ ਤਿਆਗ ਦੀ ਮੂਰਤ ਗੁਰੂ ਜੀ ਦਾ ਜੀਵਨ ਅਤੇ ਫ਼ਲਸਫ਼ਾ ਹੱਕ, ਸੱਚ, ਵੈਰਾਗ ਅਤੇ ਮਾਨਵੀ ਮੁੱਲਾਂ ਨਾਲ ਭਰਪੂਰ ਹੈ।
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਜਰਨਲਿਜ਼ਮ ਵਿਭਾਗ ਦੇ ਪ੍ਰੋਫੈਸਰ ਡਾ. ਸਰਬਜੀਤ ਸਿੰਘ ਰੇਣੁਕਾ ਨੇ ਆਪਣੇ ਕੁੰਜੀਵਤ ਭਾਸ਼ਣ ਵਿੱਚ ਕਿਹਾ ਕਿ ਧਰਮ ਦੇ ਰਾਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਹਿਊਮਨ ਰਾਈਟਸ ਮੁਹਿੰਮ ਦੀ ਨੀਂਹ ਰੱਖੀ ਸੀ ਅਤੇ ਗੁਰੂ ਜੀ ਦੀ ਬਾਣੀ ਮੋਹ ਮਾਇਆ ਦੀ ਨੀਂਦ ਵਿੱਚ ਸੁੱਤੇ ਮਨਾਂ ਨੂੰ ਜਗਾ ਕੇ ਉੱਚਤਮ ਅਧਿਆਤਮਕ ਜੀਵਨ ਜਿਊਣ ਲਈ ਅਥਾਹ ਬਲ ਪ੍ਰਦਾਨ ਕਰਦੀ ਹੈ। ਉਨ੍ਹਾਂ ਕਿਹਾ ਕਿ ਧਰਮ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦਾ ਜੀਵਨ ਸਾਨੂੰ ਸੁੱਖ ਅਤੇ ਦੁੱਖ ਵਿੱਚ ਅਡੋਲ ਰਹਿਣ ਦੀ ਪੇ੍ਰਰਨਾ ਦਿੰਦਾ ਹੈ।
ਕਾਲਜ ਦੇ ਵਾਈਸ ਪ੍ਰਿੰਸੀਪਲ ਪ੍ਰੋ. ਹਰਜੀਤ ਗੁਜਰਾਲ ਨੇ ਦੱਸਿਆ ਕਿ ਇਸ ਵੈਬਨਾਰ ਵਿੱਚ 14 ਸੂਬਿਆਂ ਤੋਂ 911 ਡੈਲੀਗੇਟ ਰਜਿਸਟਰਡ ਹੋਏ ਅਤੇ 22 ਯੂਨੀਵਰਸਿਟੀਆਂ ਦੇ ਉੱਘੇ ਵਿਦਵਾਨ ਅਤੇ ਰਿਸਰਚ ਸਕਾਲਰਾਂ ਨੇ ਇਸ ਵਿਲੱਖਣ ਕਿਸਮ ਦੇ ਵੈਬਨਾਰ ਵਿੱਚ ਭਾਗ ਲਿਆ। ਇਸ ਮੌਕੇ ਵੈਬਨਾਰ ਦੇ ਪ੍ਰਬੰਧਕੀ ਸਕੱਤਰ ਡਾ. ਅਮਨਦੀਪ ਕੌਰ, ਕਨਵੀਨਰ ਅਤੇ ਪੰਜਾਬੀ ਵਿਭਾਗ ਦੇ ਮੁਖੀ ਪ੍ਰੋ. ਘਣਸ਼ਾਮ ਸਿੰਘ ਭੁੱਲਰ ਨੇ ਵੀ ਸੰਬੋਧਨ ਕੀਤਾ। ਇਸ ਵੈਬਨਾਰ ਲਈ ਤਕਨੀਕੀ ਸਹਿਯੋਗ ਮਾਤਾ ਗੁਜ਼ਰੀ ਕਾਲਜ ਫਤਹਿਗੜ੍ਹ ਸਾਹਿਬ ਵੱਲੋਂ ਪ੍ਰਦਾਨ ਕੀਤਾ ਗਿਆ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …