Nabaz-e-punjab.com

2100 ਕਰੋੜ ਦੀ ਲਾਗਤ ਨਾਲ ਪੰਜਾਬ ਵਿੱਚ 66 ਹਜ਼ਾਰ ਕਿੱਲੋਮੀਟਰ ਲਿੰਕ ਸੜਕਾਂ ਦੀ ਮੁਰੰਮਤ ਕੀਤੀ ਜਾਵੇਗੀ: ਸਿੱਧੂ

ਕੈਬਨਿਟ ਮੰਤਰੀ ਸਿੱਧੂ ਨੇ ਮੁਹਾਲੀ ਹਲਕੇ ਦੀਆਂ 66 ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਗਰਾਂਟਾਂ ਦੇ ਚੈੱਕ ਵੰਡੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਫਰਵਰੀ:
ਕੈਬਨਿਟ ਮੰਤਰੀ ਨੇ ਮੁਹਾਲੀ ਹਲਕੇ ਦੇ 66 ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ 4 ਕਰੋੜ 50 ਲੱਖ ਦੀ ਰਾਸ਼ੀ ਦੇ ਚੈੱਕ ਵੰਡੇ ਅਤੇ ਪੰਚਾਂ ਸਰਪੰਚਾਂ ਨੂੰ ਜ਼ੋਰ ਦੇ ਕੇ ਆਖਿਆ ਕਿ ਗਰਾਂਟ ਸਬੰਧਤ ਕੰਮਾਂ ’ਤੇ ਹੀ ਖ਼ਰਚ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੀਆਂ ਲਿੰਕ ਸੜਕਾਂ ਦੀ ਮੁਰੰਮਤ ’ਤੇ 2100 ਕਰੋੜ ਰੁਪਏ ਖਰਚ ਕੀਤੇ ਜਾਣਗੇ ਅਤੇ ਰਾਜ ਵਿੱਚ 66 ਹਜ਼ਾਰ ਕਿੱਲੋਮੀਟਰ ਲਿੰਕ ਸੜਕਾਂ ਦੀ ਮੁਰੰਮਤ ਕੀਤੀ ਜਾਵੇਗੀ।
ਸ੍ਰੀ ਸਿੱਧੂ ਨੇ ਕਿਹਾ ਕਿ ਭਾਵੇਂ ਵਿਰੋਧੀ ਖਜ਼ਾਨਾ ਖਾਲੀ ਹੋਣ ਦਾ ਰੌਲਾ ਪਾ ਰਹੇ ਸਨ ਪ੍ਰੰਤੂ ਮੁੱਖ ਮੰਤਰੀ ਦੀ ਉਸਾਰੂ ਸੋਚ ਸਦਕਾ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਗਰਾਂਟਾਂ ਦਿੱਤੀਆਂ ਜਾ ਰਹੀਆਂ ਹਨ। ਇਹ ਪਹਿਲੀ ਵਾਰ ਹੈ ਕਿ ਮੁਹਾਲੀ ਦੇ ਪਿੰਡਾਂ ਦੇ ਵਿਕਾਸ ਲਈ ਇੱਕੋ ਸਮੇਂ ਵੱਡੀ ਰਾਸ਼ੀ ਗਰਾਂਟ ਦੇ ਰੂਪ ਵਿੱਚ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਕਿਸਾਨਾਂ ਦਾ 4700 ਕਰੋੜ ਰੁਪਏ ਦਾ ਕਰਜ਼ਾ ਮੁਆਫ਼ ਕਰਕੇ ਕਿਸਾਨ ਹਿਤੈਸ਼ੀ ਹੋਣ ਦਾ ਸਬੂਤ ਦਿੱਤਾ ਹੈ ਅਤੇ ਹੁਣ ਅਨੁਸੂਚਿਤ ਜਾਤੀ ਦੇ ਬੇਜ਼ਮੀਨੇ ਲੋਕਾਂ ਦਾ ਕਰਜ਼ਾ ਮੁਆਫ਼ ਕੀਤਾ ਜਾਵੇਗਾ।
ਇਸ ਮੌਕੇ ਸਿੱਧੂ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ, ਯੂਥ ਆਗੂ ਕੰਵਰਬੀਰ ਸਿੰਘ ਸਿੱਧੂ, ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰ ਮੋਹਣ ਸਿੰਘ ਬਠਲਾਣਾ, ਭਗਤ ਸਿੰਘ ਨਾਮਧਾਰੀ, ਹਰਚਰਨ ਸਿੰਘ ਗਿੱਲ ਸਰਪੰਚ ਲਾਂਡਰਾਂ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਏਡੀਸੀ (ਵਿਕਾਸ) ਅਮਰਦੀਪ ਸਿੰਘ ਬੈਂਸ, ਡੀਡੀਪੀਓ ਡੀਕੇ ਸਾਲਦੀ, ਬੀਡੀਪੀਓ ਰਣਜੀਤ ਸਿੰਘ, ਬੀਡੀਪੀਓ ਮਾਜਰੀ ਹਿਤੇਨ ਕਪਿਲਾ, ਹਰਪ੍ਰੀਤ ਸੈਣੀ, ਸੀਨੀਅਰ ਕਾਂਗਰਸ ਆਗੂ ਧਰਮ ਸਿੰਘ ਸੈਣੀ, ਛੱਜਾ ਸਿੰਘ ਸਰਪੰਚ, ਭੁਪਿੰਦਰ ਸਿੰਘ ਨਗਾਰੀਂ, ਜਸਪ੍ਰੀਤ ਸਿੰਘ ਸਮੇਤ ਹੋਰ ਅਧਿਕਾਰੀ ਅਤੇ ਪਤਵੰਤੇ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In Development and Work

Check Also

44282 ਵਿਦਿਆਰਥੀਆਂ ਨੇ ਪੀਐੱਸਟੀਐੱਸਈ ਤੇ ਐੱਨਐੱਨਐੱਮਐੱਸ ਦੀ ਵਜ਼ੀਫ਼ਾ ਮੁਕਾਬਲਾ ਪ੍ਰੀਖਿਆ ਦਿੱਤੀ

44282 ਵਿਦਿਆਰਥੀਆਂ ਨੇ ਪੀਐੱਸਟੀਐੱਸਈ ਤੇ ਐੱਨਐੱਨਐੱਮਐੱਸ ਦੀ ਵਜ਼ੀਫ਼ਾ ਮੁਕਾਬਲਾ ਪ੍ਰੀਖਿਆ ਦਿੱਤੀ ਮੁਕਾਬਲਾ ਪ੍ਰ…