ਲਾਇਨਜ਼ ਕਲੱਬ ਨੇ ਸਰਵਹਿੱਤਕਾਰੀ ਸਕੂਲ ਵਿੱਚ ਬੱਚਿਆਂ ਨੂੰ ਵਰਦੀਆਂ ਵੰਡੀਆਂ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 14 ਨਵੰਬਰ:
ਸਥਾਨਕ ਸ਼ਹਿਰ ਦੇ ਸਰਵਹਿੱਤਕਾਰੀ ਸਕੂਲ ਵਿਖੇ ਲਾਇਨਜ਼ ਕਲੱਬ ਵੱਲੋਂ ਲੋੜਵੰਦ ਵਿਦਿਆਰਥੀਆਂ ਨੂੰ ਵਰਦੀਆਂ ਵੰਡੀਆਂ ਗਈਆਂ। ਇਸ ਮੌਕੇ ਲਾਇਨਜ਼ ਕਲੱਬ ਦੇ ਪ੍ਰਧਾਨ ਵਿਸ਼ਾਲ ਬੰਸਲ ਨੇ ਆਪਣੇ ਕਲੱਬ ਦੀਆਂ ਪ੍ਰਾਪਤੀਆਂ ਅਤੇ ਕੰਮਾਂ ਬਾਰੇ ਦੱਸਿਆ ਅਤੇ 10 ਤੋਂ ਵੱਧ ਵਿਦਿਆਰਥੀਆਂ ਨੂੰ ਜਰਸੀਆਂ ਦਿੱਤੀਆਂ ਗਈਆ। ਸਕੂਲ ਦੀ ਪ੍ਰਿਸੀਪਲ ਸੁਭ ਲਤਾ ਦੇ ਸਹਿਯੋਗ ਨਾਲ ਇਹ ਸਮਾਗਮ ਹੋਇਆ। ਇਸ ਮੌਕੇ ਮੁੱਖ ਮਹਿਮਾਨ ਸਾਬਕਾ ਕੈਬਿਨਟ ਮੰਤਰੀ ਜਗਮੋਹਨ ਸਿੰਘ ਕੰਗ ਨੇ ਸ਼ਿਰਕਤ ਕਰਦਿਆਂ ਕਲੱਬ ਮੈਂਬਰਾਂ ਦੇ ਉਪਰਾਲੇ ਦੀ ਸ਼ਲਾਘਾ ਕੀਤੀ। ਸਮਾਗਮ ਦੇ ਅਖੀਰ ਵਿੱਚ ਸਕੂਲ ਦੀ ਪਿੰਸੀਪਲ ਸ੍ਰੀਮਤੀ ਸ਼ੁਭ ਲਤਾ ਨੇ ਲਾਇਨ ਕਲੱਬ ਦੀ ਟੀਮ ਦਾ ਧੰਨਵਾਦ ਕੀਤਾ। ਇਸ ਮੌਕੇ ਸ਼ਿਵ ਵਰਮਾ, ਮਨੀਸ਼ ਕੁਮਾਰ, ਕਮਲ ਅਰੋੜਾ, ਨੰਦੀ ਪਾਲ ਬੰਸਲ, ਅਜੈ ਬੰਸਲ, ਵਿਸ਼ਾਲ ਬੰਸਲ, ਗਿਰਧਾਰੀ ਲਾਲ ਵਿਨਾਇਕ, ਬੌਬੀ ਵਰਮਾ ਅਤੇ ਵਿਮਲ ਅਗਰਵਾਲ ਆਦਿ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…