ਲਾਇਨਜ ਕਲੱਬ ਖਰੜ ਸਿਟੀ ਨੇ ਪ੍ਰਾਇਮਰੀ ਸਕੂਲ ਭਾਗੋਮਾਜਰਾ ਵਿੱਚ ਮਨਾਇਆ ‘ਰਾਸ਼ਟਰੀ ਏਕਤਾ ਦਿਵਸ’

ਮਲਕੀਤ ਸਿੰਘ ਸੈਣੀ
ਨਬਜ਼-ਏ-ਪੰਜਾਬ ਬਿਊਰੋ, ਖਰੜ, 31 ਅਕਤੂਬਰ:
ਸਰਦਾਰ ਵੱਲਭਭਾਈ ਪਟੇਲ ਦਾ ਜਨਮ ਦਿਵਸ ਜੋ ਕਿ ਰਾਸ਼ਟਰੀ ਏਕਤਾ ਦਿਵਸ ਲਾਇਨਜ਼ ਕਲੱਬ ਖਰੜ ਸਿਟੀ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਭਾਗੋ ਮਾਜਰਾ ਵਿਖੇ ਮਨਾਇਆ ਗਿਆ। ਕਲੱਬ ਦੇ ਫਸਟ ਪ੍ਰਧਾਨ ਪਰਮਪ੍ਰੀਤ ਸਿੰਘ, ਸਾਬਕਾ ਸੈਟਰ ਹੈਡ ਟੀਚਰ ਜੋਗਿੰਦਰ ਸਿੰਘ ਨੇ ਸਕੂਲ ਦੇ ਬੱਚਿਆਂ ਨੂੰ ਸਰਦਾਰ ਵੱਲਭਭਾਈ ਪਟੇਲ ਦੀ ਜੀਵਨੀ ਤੇ ਚਾਨਣਾ ਪਾਇਆ। ਸਕੂਲ ਦੇ ਵਿਦਿਆਰਥੀਆਂ ਨੂੰ ਦੇਸ਼ ਦੀ ਏਕਤਾ, ਅਖੰਡਤਾ ਅਤੇ ਸੁਰੱਖਿਆ ਨੂੰ ਬਣਾਏ ਰੱਖਣ ਲਈ ਆਪਣੇ ਆਪ ਨੂੰ ਸਪਰਪਿਤ ਕਰਨ ਅਤੇ ਦੇਸ਼ ਵਾਸੀਆਂ ਵਿਚ ਇਸ ਸੰਦੇਸ ਨੂੰ ਫੈਲਾਉਣ ਲਈ ਭਰਪੂਰ ਯਤਨ ਕਰਨ ਅਤੇ ਦੇਸ਼ ਦੀ ਅੰਦਰੂਨੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਆਪਣਾ ਯੋਗਦਾਨ ਪਾਉਣ ਦੀ ਸਹੂੰ ਚੁਕਾਈ। ਕਲੱਬ ਵਲੋਂ ਖੁਸ਼ੀ ਵਿਚ ਬੱਚਿਆਂ ਨੂੰ ਲੱਡੂ ਵੀ ਵੰਡੇ ਗਏ। ਇਸ ਮੌਕੇ ਕਲੱਬ ਦੇ ਪ੍ਰਧਾਨ ਗੁਰਮੁੱਖ ਸਿੰਘ ਮਾਨ, ਵਿਨੀਤ ਜੈਨ, ਸੰਜੀਵ ਗਰਗ, ਡਾ. ਕੁਲਵਿੰਦਰ ਸਿੰਘ ਸਰਪੰਚ ਰਕੌਲੀ, ਸਕੂਲ ਦੇ ਇੰਚਾਰਜ਼ ਜਗਦੇਵ ਸਿੰਘ, ਪਰਮਜੀਤ ਕੌਰ, ਪਰਮਿੰਦਰ ਕੌਰ, ਸੁਖਵਿੰਦਰ ਕੌਰ ਸਾਰੇ ਅਧਿਆਪਕ ਤੇ ਰੁਪਿੰਦਰਪਾਲ ਕੌਰ ਸਿੱਖਿਆ ਪ੍ਰੋਵਾਈਡਰ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…