ਲਾਇਨਜ਼ ਕਲੱਬ ਖਰੜ ਸਿਟੀ ਤੇ ਪੰਜਾਬ ਐਜੂਕੇਸ਼ਨ ਸੈਟਰ ਨੇ ਖੂਨਦਾਨ ਕੈਂਪ ਲਾਇਆ, 62 ਲੋਕਾਂ ਨੇ ਕੀਤਾ ਖੂਨਦਾਨ

ਮਲਕੀਤ ਸਿੰਘ ਸੈਣੀ
ਨਬਜ਼-ਏ-ਪੰਜਾਬ ਬਿਊਰੋ, ਖਰੜ, 6 ਜਨਵਰੀ:
‘ਖੂਨਦਾਨ ਕੈਪਾਂ ਵਿਚ ਬਲੱਡ ਬੈਕਾਂ ਦੁਆਰਾ ਖੂਨ ਇਕੱਠਾ ਕੀਤਾ ਜਾਂਦਾ ਹੈ ਉਸ ਨਾਲ ਕਿਸੇ ਵੀ ਇਨਸਾਨ ਨੂੰ ਨਵੀਂ ਜਿੰਦਗੀ ਮਿਲ ਸਕਦੀ ਹੈ। ਇਹ ਵਿਚਾਰ ਸਮਾਜ ਸੇਵੀ ਆਗੂ ਹਰਜਿੰਦਰ ਸਿੰਘ ਬਿੱਟੂ ਬਾਜਵਾ ਨੇ ਲਾਇਨਜ਼ ਕਲੱਬ ਖਰੜ ਸਿਟੀ ਤੇ ਪੰਜਾਬ ਐਜੂਕੇਸ਼ਨ ਸੈਂਟਰ ਮੋਰਿੰਡਾ ਵਲੋਂ ਸਾਂਝੇ ਤੌਰ ਤੇ ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ ਦੇ ਬੈਨਰ ਹੇਠ ‘ਪਹਿਲਾਂ ਖੂਨਦਾਨ ਕੈਂਪ’ ਦਾ ਉਦਘਾਟਨ ਕਰਨ ਮੌਕੇ ਸਾਂਝੇ ਕੀਤੇ। ਉਨ੍ਹਾਂ ਦੋਵੇ ਸੰਸਥਾਵਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਸ ਤਰ੍ਹਾਂ ਦੇ ਹੋਰ ਕੈਂਪ ਲਗਾ ਕੇ ਨੌਜਵਾਨਾਂ ਨੂੰ ਖੂਨਦਾਨ ਕਰਨ ਲਈ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ।
ਪੰਜਾਬ ਐਜੂਕੇਸ਼ਨ ਸੈਂਟਰ ਦੇ ਐਮ.ਡੀ. ਸੰਦੀਪ ਸਿੰਘ, ਕਲੱਬ ਦੇ ਸਕੱਤਰ ਹਰਬੰਸ ਸਿੰਘ ਨੇ ਦੱਸਿਆ ਕਿ ਕੈਂਪ ਵਿੱਚ ਜਿਲ੍ਹਾ ਹਸਪਤਾਲ ਰੋਪੜ ਦੇ ਬਲੱਡ ਬੈਕ ਦੀ ਡਾ.ਗੁਰਵਿੰਦਰ ਕੌਰ ਦੀ ਅਗਵਾਈ ਵਾਲੀ ਟੀਮ ਵੱਲੋਂ 62 ਯੂਨਿਟ ਖੂਨ ਇਕੱਠਾ ਕੀਤਾ ਗਿਆ ਅਤੇ ਸੈਟਰ ਦੀਆਂ 15 ਲੜਕੀਆਂ ਨੇ ਵੀ ਖੂਨ ਦਾਨ ਕੀਤਾ। ਕੈਂਪ ਵਿੱਚ ਪੁੱਜੇ ਉੱਘੇ ਕਬੱਡੀ ਖੇਡ ਪ੍ਰਮੋਟਰ ਨਰਿੰਦਰ ਸਿੰਘ ਕੰਗ, ਕਾਂਗਰਸੀ ਆਗੂ ਸਤਵਿੰਦਰ ਸਿੰਘ ਚੈੜੀਆਂ ਨੇ ਕਲੱਬ ਮੈਂਬਰਾਂ ਦੀ ਸ਼ਲਾਘਾ ਕਰਦਿਆਂ ਖੂਨਦਾਨੀਆਂ ਦਾ ਸਨਮਾਨ ਕੀਤਾ। ਇਸ ਮੌਕੇ ਕਰਨੈਲ ਸਿੰਘ ਜੀਤ, ਸੁਖਵਿੰਦਰ ਗਿੱਲ ਪ੍ਰਧਾਨ ਘਾੜ ਕਲੱਬ, ਹਰਿੰਦਰ ਸਿੰਘ ਘੜੂੰਆਂ, ਮਨਿੰਦਰ ਸਿੰਘ ਮਾਨਖੇੜੀ, ਜਤਿੰਦਰ ਸਿੰਘ ਹੈਰੀ, ਵਿਨੋਦ ਕੁਮਾਰ, ਕਲੱਬ ਦੇ ਪ੍ਰਧਾਨ ਗੁਰਮੁੱਖ ਸਿੰਘ ਮਾਨ, ਗਗਨਦੀਪ ਸ਼ਰਮਾ, ਇੰਦਰਜੀਤ ਸਿੰਘ, ਸਿਮਰਨਜੀਤ ਸਿੰਘ, ਪਿੰ੍ਰਸੀਪਲ ਕੁਲਦੀਪ ਕੌਰ, ਮਨਪ੍ਰੀਤ ਕੌਰ, ਤਰਨਜੀਤ ਸਿੰਘ, ਸੁਖਮੀਤ ਸਿੰਘ, ਪੁਸਪਿੰਦਰ ਕੌਰ, ਪ੍ਰਿਤਪਾਲ ਸਿੰਘ, ਕਮਲਜੀਤ ਸਿੰਘ ਅਰਨੌਲੀ ਸਮੇਤ ਭਾਰੀ ਗਿਣਤੀ ਵਿਚ ਵਿਦਿਆਰਥੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਕਾਂਗਰਸ ਸਰਕਾਰ ਸਮੇਂ ਸ਼ਹਿਰ ਵਿੱਚ ਆਏ ਵੱਖ-ਵੱਖ ਪ੍ਰਾਜੈਕਟ ‘ਆਪ’ ਦੇ ਏਜੰਡੇ ’ਚੋਂ ਗਾਇਬ

ਕਾਂਗਰਸ ਸਰਕਾਰ ਸਮੇਂ ਸ਼ਹਿਰ ਵਿੱਚ ਆਏ ਵੱਖ-ਵੱਖ ਪ੍ਰਾਜੈਕਟ ‘ਆਪ’ ਦੇ ਏਜੰਡੇ ’ਚੋਂ ਗਾਇਬ ਚੰਨੀ ਸਰਕਾਰ ਸਮੇਂ ਮੁ…