Share on Facebook Share on Twitter Share on Google+ Share on Pinterest Share on Linkedin ਲਾਇਨਜ਼ ਕਲੱਬ ਖਰੜ ਸਿਟੀ ਨੇ ਸਕਰੂਲਾਂਪੁਰ ਸਕੂਲ ਦੇ ਬੱਚਿਆਂ ਨੂੰ ਬੈਗ ਤੇ ਸਟੇਸ਼ਨਰੀ ਵੰਡੀ ਮਲਕੀਤ ਸਿੰਘ ਸੈਣੀ ਨਬਜ਼-ਏ-ਪੰਜਾਬ ਬਿਊਰੋ, ਖਰੜ, 3 ਅਗਸਤ: ਲਾਇਨਜ਼ ਕਲੱਬ ਖਰੜ ਸਿਟੀ ਵੱਲੋਂ ਸਮਾਜ ਸੇਵਾ ਦੇ ਖੇਤਰ ਵਿੱਚ ਪਾਏ ਜਾ ਰਹੇ ਯੋਗਦਾਨ ਦੀ ਲੜੀ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਸਕਰੂਲਾਂਪੁਰ ਦੇ ਮੈਡੀਕਲ ਗਰੁੱਪ ਦੇ 11 ਵਿਦਿਆਰਥੀਆਂ ਨੂੰ ਬੈਗ ਤੇ ਸਟੇਸ਼ਨਰੀ ਵੰਡੀ ਗਈ। ਕਲੱਬ ਦੀ ਪ੍ਰੋਜੈਕਟ ਚੇਅਰਪਰਸਨ ਸਤਵਿੰਦਰ ਕੌਰ, ਲਾਇਨਜ਼ ਕਲੱਬ ਦੇ ਪ੍ਰਧਾਨ ਗੁਰਮੁੱਖ ਸਿੰਘ ਮਾਨ ਨੇ ਦੱਸਿਆ ਕਿ ਇਸ ਸਕੂਲ ਵਿੱਚ 9 ਲੜਕੀਆਂ, 2 ਲੜਕੇ ਮੈਡੀਕਲ ਦੀ ਪੜਾਈ ਕਰ ਰਹੇ ਹਨ ਅਤੇ ਇਨ੍ਹਾਂ ਦੀ ਤਰ੍ਹਾਂ ਹੋਰ ਬੱਚਿਆਂ ਨੂੰ ਮੈਡੀਕਲ ਦੀ ਪੜ੍ਹਾਈ ਲਈ ਪ੍ਰੇਰਿਤ ਕਰਨ ਲਈ ਇਨ੍ਹਾਂ ਵਿਦਿਆਰਥੀ, ਵਿਦਿਆਰਥਣਾਂ ਨੂੰ ਇਹ ਸਮਾਨ ਦਿੱਤਾ ਗਿਆ ਹੈ ਕਿ ਹੋਰ ਬੱਚੇ ਵੀ ਇਨ੍ਹਾਂ ਦੀ ਤਰ੍ਹਾਂ ਮੈਡੀਕਲ ਵਿਸ਼ੇ ਦੀ ਪੜਾਈ ਉਤਸ਼ਾਹਿਤ ਹੋ ਸਕਣ। ਸਕੂਲ ਦੀ ਪਿੰ੍ਰਸੀਪਲ ਲਖਵਿੰਦਰ ਕੌਰ ਨੇ ਕਲੱਬ ਦੇ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਮੌਕੇ ਪੀਡੀਜੀ ਪ੍ਰੀਤਕੰਵਲ ਸਿੰਘ, ਉੱਘੇ ਸਮਾਜ ਸੇਵੀ ਆਗੂ ਸੁਭਾਸ਼ ਅਗਰਵਾਲ, ਫਸਟ ਪ੍ਰਧਾਨ ਪਰਮਪ੍ਰੀਤ ਸਿੰਘ, ਹਰਬੰਸ ਸਿੰਘ, ਵਨੀਤ ਜੈਨ, ਸਕੂਲ ਦੇ ਸਟਾਫ਼ ਮੈਂਬਰ ਪਰਵੀਨ ਕੁਮਾਰੀ, ਚਰਨਜੀਤ ਕੌਰ, ਆਸ਼ਾ ਸ਼ਰਮਾ, ਹਰਜਿੰਦਰ ਕੌਰ, ਭੁਪਿੰਦਰ ਕੌਰ ਅਤੇ ਸਕੂਲ ਦੇ ਵਿਦਿਆਰਥੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ