
ਲਾਇਨਜ਼ ਕਲੱਬ ਖਰੜ ਸਿਟੀ ਨੇ ਸਰਕਾਰੀ ਪ੍ਰਾਇਮਰੀ ਸਕੂਲ ਦੇ 89 ਬੱਚਿਆਂ ਨੂੰ ਸਟੇਸ਼ਨਰੀ ਵੰਡੀ
ਮਲਕੀਤ ਸਿੰਘ ਸੈਣੀ
ਨਬਜ਼-ਏ-ਪੰਜਾਬ ਬਿਊਰੋ, ਖਰੜ, 1 ਨਵੰਬਰ:
ਲਾਇਨਜ਼ ਕਲੱਬ ਖਰੜ ਸਿਟੀ ਨੇ ਸਮਾਜ ਸੇਵਾ ਖੇਤਰ ਦੀ ਲੜੀ ਨੂੰ ਅੱਗੇ ਤੋਰਦਿਆ ਸਰਕਾਰੀ ਪ੍ਰਾਇਮਰੀ ਸਕੂਲ ਭਾਗੋਮਾਜਰਾ ਦੇ 89 ਬੱਚਿਆਂ ਨੂੰ ਸਟੇਸ਼ਨਰੀ ਵੰਡੀ ਗਈ। ਇਸ ਤੋਂ ਪਹਿਲਾਂ ਵੀ ਕਲੱਬ ਵੱਲੋਂ ਕਈ ਪ੍ਰਾਇਮਰੀ ਸਕੂਲਾਂ ਵਿਚ ਬੱਚਿਆਂ ਨੂੰ ਸਟੇਸ਼ਨਰੀ ਵੰਡੀ ਜਾ ਚੁੱਕੀ ਹੈ। ਸਕੂਲ ਦੇ ਹੈਡ ਟੀਚਰ ਜਗਦੇਵ ਸਿੰਘ ਨੇ ਕਲੱਬ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਮੌਕੇ ਸਾਬਕਾ ਸੈਂਟਰ ਹੈਡ ਟੀਚਰ ਜੋਗਿੰਦਰ ਸਿੰਘ, ਲਾਇਨਜ਼ ਕਲੱਬ ਦੇ ਪ੍ਰਧਾਨ ਗੁਰਮੁੱਖ ਸਿੰਘ ਮਾਨ, ਕਲੱਬ ਦੇ ਫਸਟ ਪ੍ਰਧਾਨ ਪਰਮਪ੍ਰੀਤ ਸਿੰਘ, ਵਿਨੀਤ ਜੈਨ, ਸੰਜੀਵ ਗਰਗ, ਡਾ. ਕੁਲਵਿੰਦਰ ਸਿੰਘ ਸਰਪੰਚ ਰਕੌਲੀ, ਸਕੂਲ ਦੀ ਅਧਿਆਪਕ ਪਰਮਜੀਤ ਕੌਰ, ਪਰਮਿੰਦਰ ਕੌਰ, ਸੁਖਵਿੰਦਰ ਕੌਰ, ਰੁਪਿੰਦਰਪਾਲ ਕੌਰ ਸਿੱਖਿਆ ਪ੍ਰੋਵਾਈਡਰ ਵੀ ਹਾਜ਼ਰ ਸਨ।