Share on Facebook Share on Twitter Share on Google+ Share on Pinterest Share on Linkedin ਲਾਇਨਜ਼ ਕਲੱਬ ਖਰੜ ਸਿਟੀ ਨੇ ਚੋਲਟਾ ਸਕੂਲ ਦੇ ਬੱਚਿਆਂ ਨੂੰ ਸਟੇਸ਼ਨਰੀ ਵੰਡੀ ਮਲਕੀਤ ਸਿੰਘ ਸੈਣੀ ਨਬਜ਼-ਏ-ਪੰਜਾਬ ਬਿਊਰੋ, ਖਰੜ, 22 ਜੁਲਾਈ: ਖਰੜ ਸ਼ਹਿਰ ਦੀ ਸਮਾਜ ਸੇਵੀ ਸੰਸਥਾ ਲਾਇਨਜ਼ ਕਲੱਬ ਖਰੜ ਸਿਟੀ ਵਲੋਂ ਸਮਾਜ ਸੇਵਾ ਦੇ ਖੇਤਰ ਵਿਚ ਪਾਏ ਜਾ ਰਹੇ ਯੋਗਦਾਨ ਨੂੰ ਅੱਗੇ ਤੋਰਦਿਆ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਚੋਲਟਾ ਖੁਰਦ ਦੇ 85 ਬੱਚਿਆਂ ਨੂੰ ਸਵਰਗਵਾਸੀ ਪਰਦੀਪ ਜੈਨ ਜਿਊਲਰ ਦੀ ਯਾਦ ਵਿਚ ਉਨ੍ਹਾਂ ਦੇ ਸਪੁੱਤਰ ਸ੍ਰੀ ਵਿਕਰਮ ਜੈਨ ਦੇ ਸਹਿਯੋਗ ਨਾਲ ਗੋਦ ਲੈ ਕੇ ਕਾਪੀਆਂ, ਪੈਨਸਿਲ ਸਮੇਤ ਸਟੇਸ਼ਨਰੀ ਵੰਡੀ। ਕਲੱਬ ਦੇ ਪ੍ਰੋਜੈਕਟ ਡਾਇਰੈਕਟਰ ਡਾ. ਕੁਲਵਿੰਦਰ ਸਿੰਘ ਸਰਪੰਚ ਰਕੌਲੀ ਨੇ ਦੱਸਿਆ ਕਿ ਕਲੱਬ ਵਲੋ ਸਮਾਜ ਸੇਵੀ ਕੰਮਾਂ ਵਿਚ ਯੋਗਦਾਨ ਪਾ ਕੇ ਸਕੂਲਾਂ ਵਿਚ ਪੜ੍ਹਦੇ ਗਰੀਬ ਬੱਚਿਆਂ ਦੀ ਮਦੱਦ ਕੀਤੀ ਜਾ ਰਹੀ ਹੈ। ਸਕੂਲ ਦੇ ਅਧਿਆਪਕ ਰੰਜੀਵ ਨੇ ਕਲੱਬ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਪ੍ਰਾਇਮਰੀ ਸਕੂਲਾਂ ਵਿਚ ਗਰੀਬ ਪਰਿਵਾਰਾਂ ਦੇ ਬੱਚੇ ਪੜ੍ਹਦੇ ਹਨ ਜਿਨ੍ਹਾਂ ਦੀ ਮਦੱਦ ਕਰਨਾ ਸਮੇਂ ਦੀ ਲੋੜ ਹੈ। ਇਸ ਮੌਕੇ ਪੀ.ਡੀ.ਜੀ.ਪ੍ਰੀਤਕੰਵਲ ਸਿੰਘ, ਗੁਰਮੁੱਖ ਸਿੰਘ ਮਾਨ,ਵਨੀਤ ਜੈਨ, ਸੰਜੀਵ ਗਰਗ,ਦਵਿੰਦਰ ਗੁਪਤਾ, ਵਿਨੋਦ ਕੁਮਾਰ, ਸਕੂਲ ਦੇ ਸਟਾਫ ਮੈਂਬਰ ਰੰਨਜੀਤ,ਕੁਲਦੀਪ ਕੌਰ, ਕਮਲਜੀਤ ਕੌਰ, ਜਸਵੀਰ ਕੌਰ ਵੰਲਟੀਅਰ, ਸੀਮਾ, ਪ੍ਰਿਅੰਕਾ, ਸਾਬਕਾ ਸੈਂਟਰ ਹੈਡ ਟੀਚਰ ਜੋਗਿੰਦਰ ਸਿੰਘ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ