ਲਾਇਨਜ਼ ਕਲੱਬ ਖਰੜ ਸਿਟੀ ਵੱਲੋਂ ਅਧਿਆਪਕ ਦਿਵਸ ਮੌਕੇ ਚਾਹ ਤੇ ਪਕੌੜਿਆਂ ਦਾ ਲੰਗਰ

ਮਲਕੀਤ ਸਿੰਘ ਸੈਣੀ
ਨਬਜ਼-ਏ-ਪੰਜਾਬ ਬਿਊਰੋ, ਖਰੜ, 5 ਸਤੰਬਰ:
ਲਾਇਨਜ਼ ਕਲੱਬ ਖਰੜ ਸਿਟੀ ਵਲੋਂ ਅਧਿਆਪਕ ਦਿਵਸ ਮੌਕੇ ਸਰਕਾਰੀ ਪ੍ਰਾਇਮਰੀ ਸਕੂਲ ਅੌਜਲਾ ਵਿਖੇ ਜਾ ਕੇ ਅਧਿਆਪਕ ਦਿਵਸ ਮਨਾਇਆ ਅਤੇ ਸਕੂਲ ਦੇ ਬੱਚਿਆਂ ਨੂੰ ‘ਰਲੀਵਿੰਗ ਹੰਗਰ ਪ੍ਰੋਜੈਕਟ’ ਤਹਿਤ ਪਕੌੜਿਆਂ ਅਤੇ ਚਾਹ ਦੀ ਸੇਵਾ ਕੀਤੀ। ਸਕੂਲ ਵਿਚ ਸਿੱਖਿਆ ਪ੍ਰਾਪਤ ਕਰ ਰਹੇ ਬੱਚਿਆਂ ਨੂੰ ਅਧਿਆਪਕ ਦਿਵਸ ਦੀ ਮਹੱਤਤਾ ਬਾਰੇ ਦੱਸਿਆ। ਸਕੂਲ ਦੇ ਅਧਿਆਪਕ ਲਖਵਿੰਦਰ ਸਿੰਘ ਨੇ ਕਲੱਬ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਮੌਕੇ ਸਕੂਲ ਅਧਿਆਪਕਾ ਹਰਪ੍ਰੀਤ ਕੌਰ, ਵੀਨੂੰ ਸਿੱਖਿਆ ਪ੍ਰੋਵਾਈਡਰ, ਪ੍ਰੋਜੈਕਟ ਚੇਅਰਮੈਨ ਵਿਨੋਦ ਕੁਮਾਰ, ਪ੍ਰਧਾਨ ਗੁਰਮੁੱਖ ਸਿੰਘ ਮਾਨ, ਯਸਪਾਲ ਬੰਸਲ, ਪਰਮਪ੍ਰੀਤ ਸਿੰਘ ਨੋਨੀ, ਜੋਗਿੰਦਰ ਸਿੰਘ ਸਮੇਤ ਬੱਚੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਹਾਣਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਹਾਣਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਨਬਜ਼-ਏ-ਪੰਜਾਬ, ਮੁਹਾਲੀ, 5 ਜਨਵਰੀ: ਸਰਬੰ…