Share on Facebook Share on Twitter Share on Google+ Share on Pinterest Share on Linkedin ਲਾਇਨਜ਼ ਕਲੱਬ ਖਰੜ ਸਿਟੀ ਨੇ ਸਮਾਜ ਸੇਵੀ ਸੰਸਥਾਵਾਂ ਨਾਲ ਮਿਲ ਕੇ ਪਿੰਡ ਮਲਕਪੁਰ ਵਿੱਚ 320 ਪੌਦੇ ਲਗਾਏ ਮਲਕੀਤ ਸਿੰਘ ਸੈਣੀ ਨਬਜ਼-ਏ-ਪੰਜਾਬ ਬਿਊਰੋ, ਖਰੜ, 6 ਅਗਸਤ: ਲਾਇਨਜ਼ ਕਲੱਬ ਖਰੜ ਸਿਟੀ ਵੱਲੋਂ ਇਲਾਕੇ ਵਿੱਚ ਪੌਦੇ ਲਗਾਉਣ ਦੀ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ ਤਹਿਤ ਯੁਵਕ ਸੇਵਾਵਾਂ ਕਲੱਬ, ਦਸ਼ਮੇਸ਼ ਸਪੋਰਟਸ ਕਲੱਬ ਮਲਕਪੁਰ ਨਾਲ ਮਿਲ ਕੇ ਸਾਂਝੇ ਤੌਰ ’ਤੇ ਸਰਕਾਰੀ ਪ੍ਰਾਇਮਰੀ ਸਕੂਲ, ਖੇਡ ਗਰਾਉਂਡ, ਦੋ ਸ਼ਮਸ਼ਾਨਘਾਟਾਂ ਵਿੱਚ 320 ਫਲਦਾਰ ਅਤੇ ਛਾਂਦਾਰ ਪੌਦੇ ਲਗਾਏ ਗਏ। ਪ੍ਰੋਜੈਕਟ ਚੇਅਰਮੈਨ ਸੁਭਾਸ਼ ਅਗਰਵਾਲ, ਕਲੱਬ ਪ੍ਰਧਾਨ ਐਡਵੋਕੇਟ ਸੰਜੀਵ ਕੁਮਾਰ ਨੇ ਕਿਹਾ ਜੇਕਰ ਅਸੀਂ ਪੌਦੇ ਲਗਾਉਂਦੇ ਹਨ ਤਾਂ ਇਨ੍ਹਾਂ ਦੀ ਸਾਂਭ ਸੰਭਾਲ ਕਰਕੇ ਵੱਡੇ ਰੁੱਖ ਬਣਾਇਆ ਜਾਵੇਗਾ ਤਾਂ ਕਿ ਦਿਨ ਪ੍ਰਤੀ ਦਿਨ ਗੰਧਲੇ ਹੋ ਰਹੇ ਵਾਤਾਵਰਣ ਨੂੰ ਸਾਫ਼ ਸੁਥਰਾ ਰੱਖਣ ਲਈ ਯੋਗਦਾਨ ਪਾਇਆ ਜਾ ਸਕੇ। ਉਨ੍ਹਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਹਰ ਮਨੁੱਖ ਆਪਣੇ ਜੀਵਨ ਵਿੱਚ ਘੱਟੋ ਘੱਟ ਇੱਕ ਪੌਦਾ ਜ਼ਰੂਰ ਲਗਾਏ। ਇਸ ਮੌਕੇ ਕੁਲਵਿੰਦਰ ਸਿੰਘ ਗਰੇਵਾਲ, ਦਵਿੰਦਰ ਸਿੰਘ, ਕੁਲਵੰਤ ਸਿੰਘ, ਅਮਰੀਕ ਸਿੰਘ, ਕਰਨਵੀਰ ਸਿੰਘ, ਤੇਜਪਾਲ ਸ਼ਰਮਾ, ਕਰਨ, ਹਨੀ ਸ਼ਰਮਾ, ਗੁਰਵਿੰਦਰ ਸਿੰਘ ਸਮੇਤ ਲਾਇਨ ਕਲੱਬ ਦੇ ਪ੍ਰਧਾਨ ਗੁਰਮੁੱਖ ਸਿੰਘ ਮਾਨ, ਸੰਜੀਵ ਗਰਗ, ਡਾ.ਕੁਲਵਿੰਦਰ ਸਿੰਘ, ਵਨੀਤ ਜੈਨ, ਵਿਨੋਦ ਕੁਮਾਰ, ਹਰਬੰਸ ਸਿੰਘ ਸਮੇਤ ਹੋਰ ਪਿੰਡ ਨਿਵਾਸੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ