nabaz-e-punjab.com

ਲਾਇਨਜ਼ ਕਲੱਬ ਮੁਹਾਲੀ ਨੇ ਸ਼ਾਸ਼ਤਰੀ ਮਾਡਲ ਸਕੂਲ ਵਿੱਚ ਵਿਦਿਆਰਥੀਆਂ ਨੂੰ ਟੂਥ ਬਰਸ਼ ਤੇ ਟੂਥ ਪੇਸਟ ਵੰਡੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਅਗਸਤ:
ਲਾਇਨਜ਼ ਕਲੱਬ ਮੁਹਾਲੀ ਵੱਲੋਂ ਅੱਜ ਇੱਥੋਂ ਦੇ ਸ਼ਾਸ਼ਤਰੀ ਮਾਡਲ ਸਕੂਲ ਫੇਜ਼-1 ਵਿੱਚ ਸਮਾਗਮ ਆਯੋਜਿਤ ਕਰਕੇ ਵਿਦਿਆਰਥੀਆਂ ਨੂੰ ਟੂਥ ਬਰਸ਼ ਅਤੇ ਟੂਥ ਪੇਸਟ ਵੰਡੇ ਗਏ। ਇਸ ਸਬੰਧੀ ਕਲੱਬ ਦੇ ਚਾਰਟਰ ਪ੍ਰਧਾਨ ਅਤੇ ਸੀਨੀਅਰ ਅਕਾਲੀ ਆਗੂ ਜਥੇਦਾਰ ਅਮਰੀਕ ਸਿੰਘ ਮੁਹਾਲੀ ਦੀ ਅਗਵਾਈ ਵਿੱਚ ਕਰਵਾਏ ਗਏ ਇਸ ਪ੍ਰੋਗਰਾਮ ਦੌਰਾਨ ਸਕੂਲ ਦੇ ਬੱਚਿਆਂ ਨੂੰ ਮੂੰਹ ਦੀ ਸਾਫ ਸਫਾਈ ਰੱਖਣ (ਉਰਲ ਕੇਅਰ) ਬਾਰੇ ਜਾਗਰੂਕ ਕੀਤਾ ਗਿਆ।
ਕਲੱਬ ਦੇ ਪੀਆਰਓ ਸ੍ਰੀ ਅਮਿਤ ਮਰਵਾਹਾ ਨੇ ਦੱਸਿਆ ਕਿ ਇਹ ਪ੍ਰੋਗਰਾਮ ਉਰਲ ਕੇਅਰ, ਕੋਲਗੇਟ ਇੰਡੀਆ ਲਿਮਟਿਡ ਵੱਲੋਂ ਸਪਾਂਸਰ ਕੀਤਾ ਗਿਆ ਸੀ। ਇਸ ਮੌਕੇ ਕਲੱਬ ਦੇ ਪ੍ਰਧਾਨ ਇੰਦਰਬੀਰ ਸਿੰਘ ਸੋਬਤੀ, ਲਾਇਨਜ਼ ਕਲੱਬ ਦੇ ਸਾਬਕਾ ਪ੍ਰਧਾਨ ਅਮਰਜੀਤ ਸਿੰਘ ਬਜਾਜ, ਜੇ.ਐਸ. ਰਾਹੀ, ਗੁਰਚਰਨ ਸਿੰਘ, ਐਨ.ਐਸ. ਕਾਲਮ, ਰਾਕੇਸ਼ ਗਰਗ, ਰਵੀ ਗੁਪਤਾ, ਜਸਵਿੰਦਰ ਸਿੰਘ ਅਤੇ ਹੋਰ ਪਤਵੰਤੇ ਹਾਜ਼ਰ ਸਨ। ਸਕੂਲ ਦੇ ਮੈਨੇਜਰ ਰਜਨੀਸ਼ ਸੇਵਕ ਨੇ ਲਾਇਨਜ਼ ਕਲੱਬ ਦੇ ਇਸ ਉਦਮ ਦੀ ਸ਼ੁਰੂਆਤ ਉਹਨਾਂ ਦੇ ਸਕੂਲ ਤੋਂ ਕਰਨ ਲਈ ਲਾਇਨਜ਼ ਕਲੱਬ ਦੇ ਅਹੁਦੇਦਾਰਾਂ ਦਾ ਧੰਨਵਾਦ ਕੀਤਾ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…