Share on Facebook Share on Twitter Share on Google+ Share on Pinterest Share on Linkedin ਲਾਇਨਜ਼ ਕਲੱਬ ਮੁਹਾਲੀ ਵੱਲੋਂ 10 ਅਧਿਆਪਕਾਂ ਦਾ ਵਿਸ਼ੇਸ਼ ਸਨਮਾਨ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਸਤੰਬਰ: ਅਧਿਆਪਕ ਹੀ ਕੌਮ ਦੇ ਨਿਰਮਾਤਾ ਹੁੰਦੇ ਹਨ ਅਤੇ ਸਮਾਜ ਨੂੰ ਚੰਗੀ ਅਤੇ ਉਸਾਰੂ ਸੋਧ ਦਿੰਦੇ ਹਨ। ਇਹ ਗੱਲ ਲਾਇਨਜ਼ ਕਲੱਬ ਮੁਹਾਲੀ ਦੇ ਚਾਰਟਰ ਪ੍ਰਧਾਨ ਅਤੇ ਅਕਾਲੀ ਆਗੂ ਜਥੇਦਾਰ ਅਮਰੀਕ ਸਿੰਘ ਮੁਹਾਲੀ ਨੇ ਲਾਇਨਜ਼ ਕਲੱਬ ਮੁਹਾਲੀ ਵੱਲੋਂ ਅੱਜ ਇੱਥੇ ਜੈਮ ਪਬਲਿਕ ਸਕੂਲ ਵਿੱਚ ਅਧਿਆਪਕ ਦਿਵਸ ਮੌਕੇ ਕਰਵਾਏ ਇਕ ਸਨਮਾਨ ਸਮਾਰੋਹ ਨੂੰ ਸੰਬੋਧਨ ਕਰਦਿਆਂ ਆਖੇ। ਉਹਨਾਂ ਕਿਹਾ ਕਿ ਚੰਗੇ ਸਮਾਜ ਦੀ ਸਿਰਜਨਾ ਲਈ ਚੰਗੇ ਅਧਿਆਪਕਾਂ ਦਾ ਹੋਣਾ ਬਹੁਤ ਜ਼ਰੂਰੀ ਹੈ ਅਤੇ ਵਿਦਿਆਰਥੀਆਂ ਨੂੰ ਅਧਿਆਪਕਾਂ ਤੋੱ ਸੇਧ ਲੈਣੀ ਚਾਹੀਦੀ ਹੈ। ਪ੍ਰੋਗਰਾਮ ਬਾਰੇ ਜਾਣਕਾਰੀ ਦਿੰਦਿਆਂ ਕਲੱਬ ਦੇ ਸਕੱਤਰ ਜਤਿੰਦਰਪਾਲ ਸਿੰਘ ਨੇ ਦਸਿਆ ਕਿ ਇਸ ਪ੍ਰੋਗਰਾਮ ਦੌਰਾਨ ਲਾਇਨਜ ਕਲੱਬ ਦੇ ਜਿਲਾ ਗਵਰਨਰ ਸ੍ਰੀ ਆਨੰਦ ਸਾਹਨੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਜਦੋੱਕਿ ਸ੍ਰੀਮਤੀ ਮਹੀਨਾਲਿਕਾ ਕਾਪੋਨਾ ਪ੍ਰੋਗਰਾਮ ਡਾਇਰੈਕਟਰ, ਅਮਰੀਕਨ ਇੰਡੀਅਨ ਫਾਊੱਡੇਸ਼ਨ ਕਲੱਬ ਦੇ ਜਿਲ੍ਹਾ ਸਕੱਤਰ ਸ੍ਰੀ ਸਜੀਵ ਸੂਦ ਅਤੇ ਰੀਜਨ ਚੇਅਰਮੈਨ ਜੋਗਿੰਦਰ ਸਿੰਘ ਰਾਹੀ ਵਿਸ਼ੇਸ਼ ਮਹਿਮਾਨ ਵਜੋੱ ਸ਼ਾਮਿਲ ਹੋਏ। ਇਸ ਮੌਕੇ ਕਲੱਬ ਵੱਲੋੱ ਸਿੱਖਿਆ ਦੇ ਖੇਤਰ ਵਿਚ ਵਿਸ਼ੇਸ਼ ਕਾਰਗੁਜ਼ਾਰੀ ਵਿਖਾਉਣ ਲਈ ਸਵਨੀਨ ਕੌਰ, ਡਾ. ਸੁਨੀਲ ਬਟਿਲ, ਸੁਧਾ ਜੈਨ, ਆਰਤੀ, ਕਟਿਆਲ, ਰੀਤੂ ਬਾਲਾ, ਮਮਤਾ ਚੌਹਾਨ, ਮੀਰਾ ਵਰਮਾਨ, ਬਲਵਿੰਦਰ ਕੌਰ, ਰਚਨਾ ਅਤੇ ਜਤਿੰਦਰਪਾਲ ਸਿੰਘ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ