Share on Facebook Share on Twitter Share on Google+ Share on Pinterest Share on Linkedin ਲਾਇਨਜ਼ ਕਲੱਬ ਮੁਹਾਲੀ ਨੇ ਸ਼ਹਿਰ ਵਿੱਚ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਰੈਲੀ ਕੱਢੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਅਗਸਤ: ਲਾਇਨਜ਼ ਕੱਲਬ ਮੁਹਾਲੀ ਵਲੋੱ ਕਲੱਬ ਦੇ ਚਾਰਟਰ ਪ੍ਰਧਾਨ ਜਥੇਦਾਰ ਅਮਰੀਕ ਸਿੰਘ ਮੁਹਾਲੀ ਦੀ ਅਗਵਾਈ ਵਿੱਚ ਕਲੱਬ ਮੈਂਬਰਾਂ ਦੇ ਸਹਿਯੋਗ ਨਾਲ ਮੁਹਾਲੀ ਵਿੱਚ ਨਸ਼ਿਆਂ ਸਬੰਧੀ ਜਾਗੂਕਤਾ ਸਬੰਧੀ ਵਿਸ਼ਾਲ ਰੈਲੀ ਕੱਢੀ ਗਈ। ਇਸ ਦੌਰਾਨ ਆਈਵੀਵਾਈ ਹਸਪਤਾਲ ਦੇ ਡਾ. ਸੁਰੇਸ਼ ਕੁਮਾਰ ਅਤੇ ਡਾਕਟਰ ਡਿੰਪੀ ਵੱਲੋਂ ਸਲਮ ਏਰੀਏ ਦੇ ਵਸਨੀਕਾਂ ਨੂੰ ਨਸ਼ਿਆਂ ਤੋਂ ਹੋਣ ਵਾਲੇ ਪ੍ਰਭਾਵ ਤੋਂ ਜਾਣੂ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿੱਚ ਜ਼ਿਲ੍ਹਾ ਕੈਬਨਿਟ ਸਕੱਤਰ ਜੇਐਸ ਰਾਹੀ, ਜ਼ੋਨ ਚੇਅਰਮੈਨ ਹਰਪ੍ਰੀਤ ਸਿੰਘ ਅਟਵਾਲ, ਪ੍ਰਧਾਨ ਜਸਵਿੰਦਰ ਸਿੰਘ, ਸਕੱਤਰ ਜਤਿੰਦਰਪਾਲ ਸਿੰਘ, ਕੈਸ਼ੀਅਰ ਬਲਜਿੰਦਰ ਸਿੰਘ ਤੂਰ, ਸੀਨੀਅਰ ਮੈਂਬਰ ਅਮਰਜੀਤ ਸਿੰਘ ਬਜਾਜ, ਕੁਲਵੰਤ ਸਿੰਘ, ਕੁਲਦੀਪ ਸਿੰਘ ਵੀ ਹਾਜ਼ਰ ਸਨ। ਉਧਰ, ਲਾਇਨਜ ਕਲੱਬ ਮੁਹਾਲੀ ਵੱਲੋਂ ਸੁਪਰ ਸਪੈਸ਼ਲਿਟੀ ਹਸਪਤਾਲ ਮਾਇਓ ਹੈਲਥਕੇਅਰ ਦੇ ਸਹਿਯੋਗ ਨਾਲ ਮੈਗਾ ਮੈਡੀਕਲ ਕੈਂਪ ਦਾ ਆਯੋਜਨ ਫੇਜ਼ 8 ਦੇ ਅੰਬ ਸਾਹਿਬ ਗੁਰਦੁਆਰੇ ਵਿੱਚ ਭਲਕੇ 24 ਅਗਸਤ ਨੂੰ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾਂ ਦੇ ਬੁਲਾਰੇ ਨੇ ਦੱਸਿਆ ਕਿ ਇਸ ਕੈਂਪ ਵਿੱਚ ਮੁਫ਼ਤ ਬੀਪੀ, ਸ਼ੂਗਰ,ਆਰਬੀਐਸ ਅਤੇ ਈਸੀਜੀ ਟੈਸਟ ਕੀਤੇ ਜਾਣਗੇ। ਇਸ ਤੋਂ ਇਲਾਵਾ ਹੋਰ ਵੀ ਕਈ ਮੈਡੀਕਲ ਸਹੂਲਤਾਂ ਦਿੱਤੀਆ ਜਾਣਗੀਆਂ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ