ਲਾਇਨਜ਼ ਕਲੱਬ ਨੇ ਮੌਲੀ ਬੈਦਵਾਨ ਵਿੱਚ ਖੂਨਦਾਨ ਤੇ ਸ਼ੂਗਰ ਜਾਂਚ ਕੈਂਪ ਲਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮਾਰਚ:
ਲਾਇਨਜ਼ ਕਲੱਬ ਮੁਹਾਲੀ ਨੇ ਗਰਾਮ ਪੰਚਾਇਤ ਪਿੰਡ ਮੌਲੀ ਬੈਦਵਾਨ ਦੇ ਸਰਪੰਚ ਬੀ.ਕੇ. ਗੋਇਲ ਦੇ ਸਹਿਯੋਗ ਨਾਲ ਗੁਰਦੁਆਰਾ ਸਿੰਘ ਸ਼ਹੀਦਾਂ ਵਿੱਚ ਖੂਨਦਾਨ ਅਤੇ ਸ਼ੂਗਰ ਜਾਂਚ ਕੈਂਪ ਲਗਾਇਆ ਗਿਆ। ਜਿਸ ਦਾ ਉਦਘਾਟਨ ਮੁਹਾਲੀ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਚਾਰਟਰ ਪ੍ਰਧਾਨ ਜਥੇਦਾਰ ਅਮਰੀਕ ਸਿੰਘ ਮੁਹਾਲੀ ਨੇ ਕੀਤਾ।
ਲਾਇਨਜ਼ ਕਲੱਬ ਦੇ ਪ੍ਰਧਾਨ ਅਮਨਦੀਪ ਸਿੰਘ ਗੁਲਾਟੀ ਨੇ ਦੱਸਿਆ ਕਿ ਕੈਂਪ ਵਿੱਚ 69 ਤੋਂ ਵੱਧ ਵਿਅਕਤੀਆਂ ਨੇ ਖੂਨਦਾਨ ਕੀਤਾ। ਪੀਜੀਆਈ ਬਲੱਡ ਬੈਂਕ ਦੀ ਟੀਮ ਖੂਨ ਦੇ ਯੂਨਿਟ ਇਕੱਤਰ ਕੀਤੇ ਜਦੋਂਕਿ ਡਾ. ਅਨਿਲ ਭੰਸਾਲੀ ਨੇ 56 ਮਰੀਜ਼ਾਂ ਦੀ ਸ਼ੂਗਰ ਦੀ ਜਾਂਚ ਕੀਤੀ ਅਤੇ ਲੋਕਾਂ ਨੂੰ ਸ਼ੂਗਰ ਸਮੇਤ ਹੋਰ ਬਿਮਾਰੀਆਂ ਤੋਂ ਬਚਨ ਲਈ ਆਪਣੇ ਖਾਣ-ਪੀਣ ’ਤੇ ਵਿਸ਼ੇਸ਼ ਧਿਆਨ ਦੇਣ ਦੀ ਅਪੀਲ ਕੀਤੀ। ਕਲੱਬ ਦੇ ਸਕੱਤਰ ਅਮਿਤ ਨਰੂਲਾ ਨੇ ਦੱਸਿਆ ਕਿ ਕੈਂਪ ਵਿੱਚ ਸਹਿਯੋਗ ਦੇਣ ਲਈ ਸਰਪੰਚ ਬੀ.ਕੇ. ਗੋਇਲ ਅਤੇ ਉਨ੍ਹਾਂ ਦੀ ਟੀਮ ਨੂੰ ਲਾਇਨਜ਼ ਕਲੱਬ ਵੱਲੋਂ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸ ਦੌਰਾਨ ਖੂਨਦਾਨੀਆਂ ਅਤੇ ਮੈਡੀਕਲ ਟੀਮ ਨੂੰ ਸਨਮਾਨਿਤ ਕੀਤਾ ਗਿਆ।

Load More Related Articles

Check Also

ਬੰਬਾਂ ਬਾਰੇ ਬਿਆਨ ਦਾ ਮਾਮਲਾ: ਮੁਹਾਲੀ ਥਾਣੇ ਵਿੱਚ ਪੇਸ਼ ਨਹੀਂ ਹੋਏ ਪ੍ਰਤਾਪ ਸਿੰਘ ਬਾਜਵਾ

ਬੰਬਾਂ ਬਾਰੇ ਬਿਆਨ ਦਾ ਮਾਮਲਾ: ਮੁਹਾਲੀ ਥਾਣੇ ਵਿੱਚ ਪੇਸ਼ ਨਹੀਂ ਹੋਏ ਪ੍ਰਤਾਪ ਸਿੰਘ ਬਾਜਵਾ ਬਾਜਵਾ ਨੇ ਆਪਣੇ ਵਕ…