ਸ਼ਰਾਬ ਤਸਕਰੀ: ਮੁਹਾਲੀ ਏਅਰਪੋਰਟ ਸੜਕ ’ਤੇ ਨਾਕਾਬੰਦੀ ਦੌਰਾਨ 250 ਪੇਟੀਆਂ ਸ਼ਰਾਬ ਬਰਾਮਦ

ਨਬਜ਼-ਏ-ਪੰਜਾਬ, ਮੁਹਾਲੀ, 17 ਜੁਲਾਈ:
ਮੁਹਾਲੀ ਪੁਲੀਸ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਦੇ ਤਹਿਤ ਏਅਰਪੋਰਟ ਸੜਕ ’ਤੇ ਨਾਕਾਬੰਦੀ ਦੌਰਾਨ ਇੱਕ ਟਰੱਕ ’ਚੋਂ 250 ਪੇਟੀਆਂ ਸ਼ਰਾਬ ਬਰਾਮਦ ਕੀਤੀਆਂ ਹਨ। ਅੱਜ ਇੱਥੇ ਡੀਐਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹ ਸ਼ਰਾਬ ਸਿਰਫ਼ ਚੰਡੀਗੜ੍ਹ ਵਿੱਚ ਵਿਕਨਯੋਗ ਹੈ, ਜਿਸ ਨੂੰ ਚੰਡੀਗੜ੍ਹ ਤੋਂ ਵਾਇਆ ਜਗਤਪੁਰਾ-ਕੰਡਾਲਾ ਪਿੰਡਾਂ ’ਚੋਂ ਹੋ ਕੇ ਹਰਿਆਣਾ ਲਿਜਾਇਆ ਜਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਆਈਟੀ ਸਿਟੀ ਥਾਣਾ ਦੇ ਐਸਐਚਓ ਸਿਮਰਜੀਤ ਸਿੰਘ ਦੀ ਨਿਗਰਾਨੀ ਹੇਠ ਸਬ ਇੰਸਪੈਕਟਰ ਗੁਰਪ੍ਰੀਤ ਸਿੰਘ ਨੇ ਐਕਸਾਈਜ਼ ਇੰਸਪੈਕਟਰ ਕੁਲਵਿੰਦਰ ਸਿੰਘ ਦੀ ਅਗਵਾਈ ਹੇਠ ਮੁਹਾਲੀ ਏਅਰਪੋਰਟ ਸੜਕ ’ਤੇ ਨਾਕਾਬੰਦੀ ਕੀਤੀ ਹੋਈ ਸੀ।
ਇਸ ਦੌਰਾਨ ਪੁਲੀਸ ਨੂੰ ਸੂਚਨਾ ਮਿਲੀ ਕਿ ਇੱਕ ਟਰੱਕ ਭਾਰੀ ਮਾਤਰਾ ਵਿੱਚ ਚੰਡੀਗੜ੍ਹ ਮਾਰਕਾ ਨਾਜਾਇਜ਼ ਸ਼ਰਾਬ ਲੈ ਕੇ ਆ ਰਿਹਾ ਹੈ। ਪੁਲੀਸ ਨੇ ਏਅਰਪੋਰਟ ਸੜਕ ਉੱਤੇ ਟੀ-ਪੁਆਇੰਟ ਪਿੰਡ ਨੰਡਿਆਲੀ ਨੇੜੇ ਚੰਡੀਗੜ੍ਹ ਸਾਈਡ ਤੋਂ ਆ ਰਹੇ ਹਰਿਆਣਾ ਨੰਬਰੀ ਇੱਕ ਟਰੱਕ ਨੂੰ ਪੁਲੀਸ ਅਤੇ ਐਕਸਾਈਜ਼ ਵਿਭਾਗ ਦੀ ਸਾਂਝੀ ਟੀਮ ਵੱਲੋਂ ਚੈੱਕ ਕੀਤਾ ਗਿਆ ਤਾਂ ਲੱਕੜ ਦੀ ਪਲਾਈ ਵਾਲੀਆਂ ਸ਼ੀਟਾਂ ਦੇ ਹੇਠਾਂ ਚੰਡੀਗੜ੍ਹ ਮਾਰਕਾ 90 ਪੇਟੀਆਂ ਮੈਕਡਾਵਲ ਅਤੇ 160 ਪੇਟੀਆਂ ਆਲ ਸੀਜ਼ਨ ਸ਼ਰਾਬ ਬਰਾਮਦ ਕੀਤੀਆਂ ਗਈਆਂ।
ਟਰੱਕ ਚਾਲਕ ਬੰਸੀ ਕੁਮਾਰ ਵਾਸੀ ਗੋਹਾਣਾ (ਹਰਿਆਣਾ) ਦੇ ਦੱਸਣ ਮੁਤਾਬਕ ਉਹ ਮੁਹਾਲੀ ਦੇ ਖ਼ੁਫ਼ੀਆ ਰਸਤੇ ਰਾਹੀਂ ਰੇਵਾੜੀ (ਹਰਿਆਣਾ) ਵਿੱਚ ਸ਼ਰਾਬ ਲਿਜਾ ਰਿਹਾ ਸੀ। ਟਰੱਕ ਚਾਲਕ ਬੰਸੀ ਲਾਲ ਖ਼ਿਲਾਫ਼ ਪਹਿਲਾਂ ਵੀ ਐਕਸਾਈਜ਼ ਐਕਟ ਅਧੀਨ ਦਿੱਲੀ, ਹਰਿਆਣਾ, ਯੂਪੀ ਅਤੇ ਉੱਤਰਾਖੰਡ ਦੇ ਵੱਖ-ਵੱਖ ਥਾਣਿਆਂ ਵਿੱਚ ਕਈ ਪਰਚੇ ਦਰਜ ਹਨ।

Load More Related Articles
Load More By Nabaz-e-Punjab
Load More In General News

Check Also

ਸਾਉਣੀ ਸੀਜ਼ਨ: ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਅਗੇਤੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਸਾਉਣੀ ਸੀਜ਼ਨ: ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਅਗੇਤੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਪੰਜਾਬ ਦੀਆਂ…