Share on Facebook Share on Twitter Share on Google+ Share on Pinterest Share on Linkedin ਨਗਰ ਨਿਗਮ ਦੀ ਲਾਵਾਰਿਸ ਪਸ਼ੂ ਫੜਨ ਵਾਲੀ ਟੀਮ ਨਾਲ ਉਲਝੇ ਪਸ਼ੂ ਪਾਲਕ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਸਤੰਬਰ: ਮੁਹਾਲੀ ਨਗਰ ਨਿਗਮ ਵੱਲੋਂ ਇੱਥੋਂ ਦੇ ਸੈਕਟਰ-71 ਵਿੱਚ ਲਾਵਾਰਿਸ ਪਸ਼ੂਆਂ ਨੂੰ ਫੜ ਕੇ ਗਊਸ਼ਾਲਾ ਵਿੱਚ ਭੇਜਣ ਮੌਕੇ ਸਥਿਤੀ ਤਣਾਅ ਪੂਰਨ ਹੋ ਗਈ। ਇਸ ਦੌਰਾਨ ਕੁਝ ਪਸ਼ੂ ਪਾਲਕ ਗਊ ਭਗਤ ਉੱਥੇ ਪਹੁੰਚ ਗਏ। ਜਿਨ੍ਹਾਂ ਨੇ ਨਿਗਮ ਦੀ ਇਸ ਕਾਰਵਾਈ ਦਾ ਵਿਰੋਧ ਕੀਤਾ। ਸੂਚਨਾ ਮਿਲਦੇ ਹੀ ਪੀਸੀਆਰ ਦੇ ਜਵਾਨ ਮੌਕੇ ’ਤੇ ਪਹੁੰਚ ਗਏ। ਇਸ ਤਰ੍ਹਾਂ ਨਿਗਮ ਕਰਮਚਾਰੀਆਂ ਅਤੇ ਆਮ ਲੋਕਾਂ ਵਿੱਚ ਟਕਰਾਅ ਟਲ ਗਿਆ। ਇਸ ਤੋਂ ਬਾਅਦ ਨਗਰ ਨਿਗਮ ਦੀ ਟੀਮ ਨੇ ਕਮਿਊਨਿਟੀ ਸੈਂਟਰ ਨੇੜੇ ਘੁੰਮ ਰਹੇ ਲਾਵਾਰਿਸ਼ ਪਸ਼ੂਆਂ ਨੂੰ ਕਾਬੂ ਕੀਤਾ ਗਿਆ। ਦੱਸਿਆ ਜਾ ਰਿਹਾ ਹੈ ਜੋ ਲੋਕ ਨਿਗਮ ਨਾਲ ਉਲਝੇ ਸੀ, ਉਹ ਪਸ਼ੂ ਪਾਲਕ ਸਨ, ਜੋ ਅਕਸਰ ਆਪਣੇ ਪਸ਼ੂ ਘਾਹ ਚਰਨ ਲਈ ਸ਼ਹਿਰ ਵਿੱਚ ਖੁੱਲ੍ਹਾ ਛੱਡ ਦਿੰਦੇ ਹਨ। ਇਸ ਤੋਂ ਪਹਿਲਾਂ ਵੀ ਅਜਿਹੇ ਝਗੜੇ ਹੋ ਚੁੱਕੇ ਹਨ। ਜਾਣਕਾਰੀ ਅਨੁਸਾਰ ਨਗਰ ਨਿਗਮ ਦੇ ਚੀਫ਼ ਸੈਨੇਟਰੀ ਇੰਸਪੈਕਟਰ ਸ਼ਾਮ ਲਾਲ ਦੀ ਅਗਵਾਈ ਹੇਠ ਦਫ਼ਤਰੀ ਟੀਮ ਨੇ ਅੱਜ ਸ਼ਹਿਰ ਵਿੱਚ ਲਾਵਾਰਿਸ਼ ਪਸ਼ੂ ਫੜਨ ਲਈ ਵਿਸ਼ੇਸ਼ ਮੁਹਿੰਮ ਵਿੱਢੀ ਗਈ ਸੀ। ਪਿੰਡ ਮਟੌਰ ਦੇ ਕੁੱਝ ਨੌਜਵਾਨ ਉੱਥੇ ਪਹੁੰਚ ਗਏ ਅਤੇ ਉਨ੍ਹਾਂ ਨੇ ਪਸ਼ੂਆਂ ਨੂੰ ਫੜਨ ਦੀ ਕਾਰਵਾਈ ਦਾ ਵਿਰੋਧ ਕਰਦਿਆਂ ਬਹਿਸਣ ਲੱਗ ਪਏ। ਦੂਜੇ ਪਾਸੇ ਪਿੰਡ ਦੇ ਕੁੱਝ ਹੋਰ ਵਸਨੀਕ ਵੀ ਮੌਕੇ ’ਤੇ ਪਹੁੰਚ ਗਏ ਅਤੇ ਉਨ੍ਹਾਂ ਨੇ ਨਗਰ ਨਿਗਮ ਦੀ ਟੀਮ ਦਾ ਸਾਥ ਦਿੱਤਾ। ਜਿਸ ਕਾਰਨ ਦੋਵਾਂ ਧਿਰਾਂ ਵਿੱਚ ਬਹਿਸਬਾਜ਼ੀ ਸ਼ੁਰੂ ਹੋ ਗਈ। ਸਾਬਕਾ ਕੌਂਸਲਰ ਅਮਰੀਕ ਸਿੰਘ ਸੋਮਲ ਨੇ ਕਿਹਾ ਕਿ ਉਨ੍ਹਾਂ ਨੂੰ ਪਿਛਲੇ ਕਈ ਦਿਨਾਂ ਤੋਂ ਸੈਕਟਰ-70, ਸੈਕਟਰ-71 ਅਤੇ ਪਿੰਡ ਮਟੌਰ ਦੇ ਲੋਕ ਸ਼ਿਕਾਇਤਾਂ ਕਰ ਰਹੇ ਸਨ ਕਿ ਲਾਵਾਰਿਸ਼ ਪਸ਼ੂਆਂ ਕਾਰਨ ਰੋਜ਼ਾਨਾ ਕੋਈ ਨਾ ਕੋਈ ਹਾਦਸਾ ਵਾਪਰ ਰਿਹਾ ਹੈ ਅਤੇ ਨਾਲ ਹੀ ਪਸ਼ੂ ਸ਼ਹਿਰ ਵਿੱਚ ਗੰਦਗੀ ਫੈਲਾ ਰਹੇ ਹਨ। ਲੋਕਾਂ ਦੀ ਸ਼ਿਕਾਇਤ ’ਤੇ ਮਿਲਣ ’ਤੇ ਉਨ੍ਹਾਂ ਨੇ ਨਗਰ ਨਿਗਮ ਦੀ ਟੀਮ ਨੂੰ ਬੁਲਾ ਕੇ ਪਸ਼ੂਆਂ ਨੂੰ ਕਾਬੂ ਕਰਵਾਇਆ ਹੈ। ਉਧਰ, ਪੀਸੀਆਰ ਦੇ ਏਐਸਆਈ ਸੁਖਵਿੰਦਰ ਸਿੰਘ ਨੇ ਕਿਹਾ ਕਿ ਪੁਲੀਸ ਨੂੰ ਫੋਨ ’ਤੇ ਇਤਲਾਹ ਮਿਲੀ ਸੀ ਕਿ ਸੈਕਟਰ-71 ਦੇ ਕਮਿਊਨਿਟੀ ਸੈਂਟਰ ਨੇੜੇ ਲਾਵਾਰਿਸ਼ ਪਸ਼ੂ ਫੜਨ ਆਈ ਨਗਰ ਨਿਗਮ ਦੀ ਟੀਮ ਦਾ ਕੁੱਝ ਲੋਕ ਵਿਰੋਧ ਕਰ ਰਹੇ ਹਨ। ਸੂਚਨਾ ਮਿਲਦੇ ਹੀ ਉਹ ਤੁਰੰਤ ਮੌਕੇ ’ਤੇ ਪਹੁੰਚ ਗਏ ਅਤੇ ਸਥਿਤੀ ਦਾ ਜਾਇਜ਼ਾ ਲੈਣ ਤੋਂ ਬਾਅਦ ਨਿਗਮ ਟੀਮ ਨੂੰ ਸੁਰੱਖਿਆ ਪ੍ਰਦਾਨ ਕੀਤੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ