ਸਿਵਲ ਪਸ਼ੂ ਹਸਪਤਾਲ ਮੁੱਲਾਂਪੁਰ ਵਿੱਚ ਪਸ਼ੂ ਭਲਾਈ ਤੇ ਪ੍ਰਸਾਰ ਸੇਵਾ ਕੈਂਪ ਲਗਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਜਨਵਰੀ:
ਪਸ਼ੂ ਪਾਲਣ ਵਿਭਾਗ ਪੰਜਾਬ ਵੱਲੋਂ ਸਿਵਲ ਪਸ਼ੂ ਹਸਪਤਾਲ ਮੁਲ਼ਾਂਪੁਰ ਗਰੀਬਦਾਸ ਵਿਖੇ ਪਸ਼ੂ ਭਲਾਈ ਅਤੇ ਪ੍ਰਸਾਰ ਸੇਵਾ ਕੈਂਪ ਲਗਾਇਆ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਵੈਟਨਰੀ ਅਫਸਰ ਮੁਲਾਂਪੁਰ ਗਰੀਬਦਾਸ ਡਾ. ਅਰਸ਼ਦੀਪ ਸ਼ਰਮਾ ਨੇ ਪਸ਼ੂ ਪਾਲਕਾਂ ਨੂੰ ਨੈਸ਼ਨਲ ਆਰਟੀਫੀਸ਼ੀਅਲ ਇਨਸੈਮੀਨੇਸ਼ਨ ਪ੍ਰੋਗਰਾਮ ਅਧੀਨ ਵਧੀਆ ਨਸਲ ਦੇ ਬਲਦਾਂ ਦੇ ਸੀਮਨ ਨਾਲ ਪਸ਼ੂ ਪਾਲਕਾਂ ਨੂੰ ਮੱਝਾਂ/ਗਾਵਾਂ ਵਿੱਚ ਮੁਫਤ ਮਸਨੂਈ ਗਰਭਦਾਨ ਕਰਵਾਉਣ ਬਾਰੇ ਦੱਸਿਆ।
ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਅਧੀਨ ਜ਼ਿਲ੍ਹੇ ਦੇ 300 ਪਿੰਡਾਂ ਦੇ 20 ਹਜ਼ਾਰ ਪਸ਼ੂਆਂ ਨੂੰ 15 ਮਾਰਚ ਤੱਕ ਮੁਫਤ ਮਸਨੂਈ ਗਰਭਦਾਨ ਕੀਤਾ ਜਾਵੇਗਾ। ਉਨਾਂ ਨੇ ਕੈਂਪ ਦੌਰਾਨ ਪਸ਼ੂ ਪਾਲਣ ਨੂੰ ਸਹਾਇਕ ਧੰਦਿਆਂ ਜਿਵੇੱ ਕਿ ਬੱਕਰੀ ਪਾਲਣ, ਸੂਰ ਪਾਲਣ ਅਤੇ ਮੁਰਗੀ ਪਾਲਣ ਅਪਨਾਉਣ ਬਾਰੇ ਦੱਸਿਆ ਤਾਂ ਜੋ ਪਸ਼ੂ ਪਾਲਕ ਸਹਾਇਕ ਧੰਦੇ ਅਪਣਾ ਕੇ ਆਪਣੀ ਆਮਦਨ ਵਿੱਚ ਵਾਧਾ ਕਰ ਸਕਣ। ਇਸ ਦੇ ਨਾਲ ਨਾਲ ਉਨ੍ਹਾਂ ਨੇ ਪਸ਼ੂਆਂ ਦੀ ਸਾਂਭ ਸੰਭਾਲ, ਪਸ਼ੂਆਂ ਦੀ ਵੈਕਸੀਨੇਸ਼ਨ, ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਜਿਵੇੱ ਹਰਡ ਰਜਿਸਟ੍ਰੇਸ਼ਨ, ਗੋਟਰੀ, ਪਿਗਰੀ ਦੀਆਂ ਸਕੀਮਾਂ ਬਾਰੇ ਵੀ ਜਾਣਕਾਰੀ ਦਿੱਤੀ। ਇਸ ਮੌਕੇ ਜਸਵਿੰਦਰ ਸਿੰਘ ਵੈਟਰਨਰੀ ਇੰਸਪੈਕਟਰ ਮੁਲਾਂਪੁਰ ਗਰੀਬਦਾਸ, ਵੈਟਰਨਰੀ ਡਾਕਟਰ ਹਰਿੰਦਰ ਸਿੰਘ, ਵਿਕਰਮ ਸਿੰਘ ਵੈਟਰਨਰੀ ਇੰਸਪੈਕਟਰ ਤੀੜਾ ਅਤੇ ਵੱਡੀ ਗਿਣਤੀ ਵਿੱਚ ਪਿੰਡ ਮੁਲਾਂਪੁਰ ਗਰੀਬਦਾਸ ਅਤੇ ਨੇੜਲੇ ਪਿੰਡਾਂ ਦੇ ਪਸ਼ੂ ਪਾਲਕਾਂ ਨੇ ਹਿੱਸਾ ਲਿਆ ਅਤੇ ਜਾਣਕਾਰੀ ਪ੍ਰਾਪਤ ਕੀਤੀ।

Load More Related Articles
Load More By Nabaz-e-Punjab
Load More In Health / Hospitals

Check Also

ਪਾਰਕ ਗਰੁੱਪ ਵੱਲੋਂ 450 ਬਿਸਤਰਿਆਂ ਦਾ ਸੁਪਰ ਸਪੈਸ਼ਲਿਟੀ ਹਸਪਤਾਲ ਸ਼ੁਰੂ ਕਰਨ ਦਾ ਐਲਾਨ

ਪਾਰਕ ਗਰੁੱਪ ਵੱਲੋਂ 450 ਬਿਸਤਰਿਆਂ ਦਾ ਸੁਪਰ ਸਪੈਸ਼ਲਿਟੀ ਹਸਪਤਾਲ ਸ਼ੁਰੂ ਕਰਨ ਦਾ ਐਲਾਨ ਨਬਜ਼-ਏ-ਪੰਜਾਬ ਬਿਊਰੋ, …